Sri guru teg bahadur shaheedi diwas 2023: ਅੱਜ 17 ਦਸੰਬਰ ਨੂੰ ਸਿੱਖਾਂ ਦੇ 9ਵੇਂ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਸਿਆਸੀ ਆਗੂਆਂ ਨੇ ਟਵੀਟ ਕਰਕੇ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਦਾਤਾ ਗੁਰੂ ਤੇਗ ਬਹਾਦਰ…ਹਿੰਦ ਦੀ ਚਾਦਰ… ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ…ਜਿਨ੍ਹਾਂ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਆਪਾ ਵਾਰ ਦਿੱਤਾ..ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ…ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾਂ ‘ਚ ਸੀਸ ਝੁਕਾ ਕੇ ਪ੍ਰਣਾਮ ਕਰਦਾ ਹਾਂ…"
ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਟਵੀਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਤੇ ਕਿਹਾ, 'ਹਿੰਦ ਦੀ ਚਾਦਰ' ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ 'ਤੇ ਗੁਰੂ ਚਰਨਾਂ 'ਚ ਕੋਟਿ ਕੋਟਿ ਪ੍ਰਣਾਮ। ਜ਼ਬਰ ਜ਼ੁਲਮ ਖ਼ਿਲਾਫ਼ ਹੋਈ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਕੁੱਲ ਸੰਸਾਰ ਨੂੰ ਮਨੁੱਖੀ ਹੱਕਾਂ, ਬਰਾਬਰਤਾ ਅਤੇ ਧਾਰਮਿਕ ਤੇ ਸਮਾਜਿਕ ਅਜ਼ਾਦੀ ਲਈ ਚੇਤੰਨ ਕਰਦੀ ਹੈ।"
ਇਹ ਵੀ ਪੜ੍ਹੋ: Ludhiana News: ਪੰਜਾਬ 'ਚ ਨਹੀਂ ਹੋਏਗੀ ਬਿਜਲੀ ਮਹਿੰਗੀ! ਬਿਜਲੀ ਮੰਤਰੀ ਨੇ ਕੀਤਾ ਵੱਡਾ ਦਾਅਵਾ
ਬਿਕਰਮ ਮਜੀਠੀਆ ਨੇ ਟਵੀਟ ਕਰਕੇ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ।
ਦੱਸ ਦਈਏ ਗੁਰੂ ਤੇਗ ਬਹਾਦਰ ਜੀ ਇੱਕ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਬਲਿਦਾਨ ਦਿੱਤਾ। ਮੁਗਲ ਸ਼ਾਸਕ ਔਰੰਗਜ਼ੇਬ ਦੇ ਹੁਕਮ ‘ਤੇ 24 ਨਵੰਬਰ 1675 ਨੂੰ ਗੁਰੂ ਤੇਗ ਬਹਾਦਰ ਜੀ ਨੂੰ ਸ਼ਹੀਦ ਕੀਤਾ ਗਿਆ ਸੀ। ਔਰੰਗਜ਼ੇਬ ਨੇ ਉਨ੍ਹਾਂ ਨੂੰ ਸਿੱਖ ਧਰਮ ਛੱਡ ਕੇ ਇਸਲਾਮ ਕਬੂਲ ਕਰਨ ਲਈ ਮਜ਼ਬੂਰ ਕਰ ਦਿੱਤਾ। ਪਰ ਗੁਰੂ ਤੇਗ ਬਹਾਦਰ ਜੀ ਨੇ ਉਨ੍ਹਾਂ ਦੇ ਦਬਾਅ ਅੱਗੇ ਨਹੀਂ ਝੁਕੇ। ਉਨ੍ਹਾਂ ਨੇ ਧਰਮ ਪਰਿਵਰਤਨ ਦੀ ਥਾਂ ਸ਼ਹਾਦਤ ਨੂੰ ਚੁਣਿਆ। ਉਨ੍ਹਾਂ ਨੇ ਆਪਣੀ ਮਹਾਨ ਕੁਰਬਾਨੀ ਦੁਆਰਾ ਸਾਰਿਆਂ ਨੂੰ ਧਾਰਮਿਕ ਆਜ਼ਾਦੀ ਦਾ ਮਹਾਨ ਸੰਦੇਸ਼ ਦਿੱਤਾ।