Gurpurab Guru Gobind Singh Ji: ਸਾਹਿਬ-ਏ-ਕਮਾਲ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖਾਲਸਾ ਪੰਥ ਪ੍ਰਗਟ ਅਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਵੇਰੇ ਅੰਮ੍ਰਿਤ ਵੇਲੇ ਤੋਂ ਸੰਗਤਾਂ ਗੁਰੂ ਘਰ ਦੇ ਵਿੱਚ ਨਤਮਸਤਕ ਹੋ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।
ਜਿੱਥੇ ਪਟਨਾ ਸਾਹਿਬ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਹੋਇਆ, ਉੱਥੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਅਹਿਮ ਕੀਮਤੀ ਸਮਾਂ ਲਗਪਗ 29 ਸਾਲ ਇਸ ਧਰਤੀ ਤੇ ਗੁਜ਼ਾਰੇ ਦੇ ਜਬਰ-ਜ਼ੁਲਮ ਦਾ ਟਾਕਰਾ ਕਰਨ ਲਈ ਇਸ ਧਰਤੀ ਤੇ ਖਾਲਸਾ ਪੰਥ ਦੀ ਸਾਜਨਾ ਕੀਤੀ। ਅੱਜ ਜਿੱਥੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉੱਥੇ ਹੀ ਸਾਰਾ ਦਿਨ ਧਾਰਮਿਕ ਸਮਾਗਮ ਹੋਣਗੇ ਤੇ 10 ਨਗਰ ਕੀਰਤਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਲੱਗ-ਅਲੱਗ ਸਥਾਨਾਂ ਤੋਂ ਪਹੁੰਚਣਗੇ।
ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਣ ਪਹੁੰਚੇ। ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਨੂੰ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ ਜੋ ਅਲੌਕਿਕ ਨਜ਼ਾਰਾ ਪੇਸ਼ ਕਰ ਰਿਹਾ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਜਿੱਥੇ ਸਵੇਰ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਤੇ ਸਵੇਰ ਤੋਂ ਹੀ ਗੁਰਮਤਿ ਸਮਾਗਮ ਆਰੰਭ ਕੀਤੇ ਗਏ ਹਨ ਜੋ ਦੇਰ ਰਾਤ ਤੱਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਕੇ ਚੱਲਣਗੇ। ਰਾਤ ਦੇ ਸਮੇਂ ਆਤਿਸ਼ਬਾਜ਼ੀ ਕੀਤੀ ਜਾਵੇਗੀ ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇਗੀ।
ਇਹ ਵੀ ਪੜ੍ਹੋ: Ludhiana News: ਗੁਰਸਿਮਰਨ ਮੰਡ ਦਾ ਸੜਕ 'ਤੇ ਹਾਈ ਵੋਲਟੇਜ਼ ਡਰਾਮਾ! ਪੁਲਿਸ 'ਤੇ ਲਾਏ ਘਰ ਅੰਦਰ ਕੈਦ ਕਰਨ ਦੇ ਇਲਜ਼ਾਮ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।