ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਇੱਕ ਧਮਕੀ ਭਰੀ ਈਮੇਲ ਭੇਜੀ ਗਈ ਹੈ ਜਿਸ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸ ਦਈਏ ਕਿ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਲੰਗਰ ਹਾਲ ਵਿੱਚ ਬੰਬ ਰੱਖੇ ਜਾਣ ਦੀ ਖਬਰ ਮਿਲਣ ਨਾਲ ਗੁਰਦੁਆਰੇ ਦੇ ਅੰਦਰ ਭਗਦੜ ਦਾ ਮਾਹੌਲ ਬਣ ਗਿਆ। ਧਮਕੀ ਵਿੱਚ ਕਿਹਾ ਗਿਆ ਹੈ ਕਿ ਲੰਗਰ ਹਾਲ ਵਿੱਚ ਚਾਰ ਆਰਡੀਐਕਸ ਰੱਖੇ ਹੋਏ ਹਨ।
ਖ਼ਬਰ ਮਿਲਦੇ ਹੀ ਪੁਲਿਸ ਦੀ ਟੀਮ ਨੇ ਗੁਰਦੁਆਰੇ ਵਿੱਚ ਪਹੁੰਚ ਕੇ ਪੂਰੀ ਤਲਾਸ਼ੀ ਮੁਹਿੰਮ ਚਲਾਈ। ਲੰਗਰ ਹਾਲ ਸਮੇਤ ਹਰ ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ, ਪਰ ਕਿਸੇ ਵੀ ਕਿਸਮ ਦਾ ਧਮਾਕਾਖ਼ੇਜ਼ ਸਮਾਨ ਨਹੀਂ ਮਿਲਿਆ। ਇਸ ਤੋਂ ਬਾਅਦ ਲੋਕਾਂ ਨੇ ਰਾਹਤ ਦਾ ਸਾਹ ਲਿਆ।