(Source: ECI/ABP News)
Official Bid: ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਵੇਚਣ ਜਾ ਰਹੀ ਮੋਦੀ ਸਰਕਾਰ, ਬੋਲੀ ਵਿੱਚ ਕੀਤਾ ਸ਼ਾਮਲ, ਪੰਜਾਬ 'ਤੋਂ ਉੱਠਿਆ ਵਿਰੋਧ
Model of Sri Harmandir Sahib - ਮੈਨੂੰ ਇਹ ਜਾਣ ਕੇ ਗਹਿਰਾ ਦੁੱਖ ਲੱਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਭੇਂਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ
![Official Bid: ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਵੇਚਣ ਜਾ ਰਹੀ ਮੋਦੀ ਸਰਕਾਰ, ਬੋਲੀ ਵਿੱਚ ਕੀਤਾ ਸ਼ਾਮਲ, ਪੰਜਾਬ 'ਤੋਂ ਉੱਠਿਆ ਵਿਰੋਧ The holy model of Sri Harmandir Sahib included in the official bid Official Bid: ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਵੇਚਣ ਜਾ ਰਹੀ ਮੋਦੀ ਸਰਕਾਰ, ਬੋਲੀ ਵਿੱਚ ਕੀਤਾ ਸ਼ਾਮਲ, ਪੰਜਾਬ 'ਤੋਂ ਉੱਠਿਆ ਵਿਰੋਧ](https://feeds.abplive.com/onecms/images/uploaded-images/2023/10/25/6d68ad1f85313fc6a6027235014d27301698257346944785_original.jpg?impolicy=abp_cdn&imwidth=1200&height=675)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਬੋਲੀ 'ਚ ਵੇਚਣ ਦੀ ਅਕਾਲੀ ਦਲ ਨੇ ਨਿੰਦਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ - ਮੈਨੂੰ ਇਹ ਜਾਣ ਕੇ ਗਹਿਰਾ ਦੁੱਖ ਲੱਗਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਨੂੰ ਭੇਂਟ ਕੀਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨੂੰ ਸਰਕਾਰ ਬੋਲੀ ਵਿੱਚ ਵੇਚਣ ਜਾ ਰਹੀ ਹੈ।
ਇਹ ਮਾਡਲ ਅਕਾਲ ਪੁਰਖ ਅਤੇ ਗੁਰੂ ਸਾਹਿਬਾਨ ਦੀ ਬਖ਼ਸ਼ਿਸ਼ ਅਤੇ ਅਸ਼ੀਰਵਾਦ ਦੇ ਪਵਿੱਤਰ ਚਿੰਨ੍ਹ ਵਜੋਂ ਭੇਂਟ ਕੀਤਾ ਗਿਆ ਸੀ ਅਤੇ ਇਸ ਨੂੰ ਨੀਲਾਮ ਕਰਨਾ ਇਸ ਦਾ ਘੋਰ ਨਿਰਾਦਰ ਹੋਏਗਾ ਤੇ ਇਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇਗੀ।
ਮੇਰੀ ਪ੍ਰਧਾਨ ਮੰਤਰੀ ਸਾਹਿਬ ਨੂੰ ਸਨਿਮਰ ਬੇਨਤੀ ਕਿ ਇਸ ਨੀਲਾਮੀ ਨੂੰ ਤੁਰੰਤ ਰੋਕਿਆ ਜਾਵੇ। ਜੇਕਰ ਸਰਕਾਰ ਆਪਣੇ ਆਪ ਨੂੰ ਇਸ ਪਾਵਨ ਅਤੇ ਅਣਮੁੱਲੀ ਬਖ਼ਸ਼ਿਸ਼ ਨੂੰ ਸੰਭਾਲਣ ਤੋਂ ਅਸਮਰੱਥ ਮਹਿਸੂਸ ਕਰਦੀ ਹੈ ਤਾਂ ਮੇਰੀ ਬੇਨਤੀ ਹੈ ਕਿ ਇਸ ਪਵਿੱਤਰ ਚਿੰਨ੍ਹ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਾਪਿਸ ਸੌਂਪਣ ਦੀ ਕਿਰਪਾਲਤਾ ਕੀਤੀ ਜਾਵੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼-ਵਿਦੇਸ਼ ਤੋਂ ਮਿਲੇ ਤੋਹਫ਼ਿਆਂ ਦੀ ਨਿਲਾਮੀ ਹੋ ਰਹੀ ਹੈ। ਇਹ 2 ਅਕਤੂਬਰ ਤੋਂ ਸ਼ੁਰੂ ਹੋ ਗਿਆ ਹੈ। ਇਹ 31 ਅਕਤੂਬਰ ਨੂੰ ਖਤਮ ਹੋਵੇਗਾ। ਇਹ ਨਿਲਾਮੀ ਆਨਲਾਈਨ ਹੋ ਰਹੀ ਹੈ। ਪ੍ਰਧਾਨ ਮੰਤਰੀ ਦੇ ਤੋਹਫ਼ਿਆਂ ਦੀ ਈ-ਨਿਲਾਮੀ ਦਾ ਇਹ ਪੰਜਵਾਂ ਐਡੀਸ਼ਨ ਹੈ। ਇਸ ਦੇ ਲਈ pmmementos.gov.in ਨਾਮ ਦੀ ਵੈੱਬਸਾਈਟ ਬਣਾਈ ਗਈ ਹੈ। ਪਰ ਮੋਦੀ ਸਰਕਾਰ ਵੱਲੋਂ ਕੁਝ ਅਜਿਹਾ ਕੀਤਾ ਗਿਆ ਹੈ ਜਿਸ ਨੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)