Sri Hemkunt Sahib: ਉਤਰਾਖੰਡ ਦੇ ਪ੍ਰਸਿੱਧ ਸਿੱਖ ਤੀਰਥ ਸਥਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋਵੇਗੀ। ਯਾਤਰਾ ਤੋਂ ਪਹਿਲਾਂ ਬਰਫ਼ ਸਾਫ਼ ਕਰਨ ਤੇ ਰਸਤਾ ਤਿਆਰ ਕਰਨ ਲਈ ਭਾਰਤੀ ਫੌਜ ਦੀ ਟੀਮ ਗੁਰਦੁਆਰਾ ਗੋਵਿੰਦਘਾਟ ਪਹੁੰਚ ਗਈ ਹੈ ਤੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਵਾਰ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

Continues below advertisement


ਪੰਜ ਪਿਆਰਿਆਂ ਦੀ ਅਗਵਾਈ ਨਾਲ ਜਾਵੇਗਾ ਪਹਿਲਾ ਜੱਥਾ


ਇਹ ਪਵਿੱਤਰ ਯਾਤਰਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲੇ ਜਥੇ ਦੀ ਰਵਾਨਗੀ ਨਾਲ ਸ਼ੁਰੂ ਹੋਵੇਗੀ। ਜਿਸ ਤੋਂ ਬਾਅਦ ਇਹ ਯਾਤਰਾ ਪੂਰੀ ਤਰ੍ਹਾਂ ਸ਼ੁਰੂ ਹੋ ਜਾਵੇਗੀ। ਇਸ ਧਾਰਮਿਕ ਸਮਾਰੋਹ ਦੀ ਸ਼ਾਨ ਨੂੰ ਵਧਾਉਣ ਲਈ, ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਐੱਸ. ਗੁਰਮੀਤ ਸਿੰਘ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਕਈ ਮੰਤਰੀ ਤੇ ਸੰਤ ਤੇ ਹੋਰ ਪਤਵੰਤੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਤੇ ਰਿਸ਼ੀਕੇਸ਼ ਜਾਣਗੇ ਤੇ ਅਸ਼ੀਰਵਾਦ ਪ੍ਰਾਪਤ ਕਰਨਗੇ।



ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਸਾਰੇ  ਸ਼ਰਧਾਲੂਆਂ ਦਾ ਦਿਲੋਂ ਸਵਾਗਤ ਤੇ ਸਨਮਾਨ ਕਰਨ ਲਈ ਤਿਆਰੀਆਂ ਕੀਤੀਆਂ ਹਨ। ਲਗਭਗ 15 ਹਜ਼ਾਰ ਫੁੱਟ ਦੀ ਉਚਾਈ 'ਤੇ ਸਥਿਤ ਸ੍ਰੀ ਹੇਮਕੁੰਟ  ਸਾਹਿਬ ਦੇ ਕਪਾਟ 25 ਮਈ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਫੌਜ ਦੀ ਇੱਕ ਟੀਮ ਨੇ ਖੇਤਰ ਦਾ ਸਰਵੇਖਣ ਕੀਤਾ ਸੀ ਤਾਂ ਜੋ ਬਰਫ਼ ਸਾਫ਼ ਕਰਨ ਤੇ ਸੜਕ ਬਣਾਉਣ ਦਾ ਕੰਮ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸ਼ੁਰੂ ਕੀਤਾ ਜਾ ਸਕੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ