Sheesh Marg Yatra: ਦਿੱਲੀ ਦੇ ਚਾਂਦਨੀ ਚੌਂਕ ਤੋਂ ਸ਼ੁਰੂ ਹੋਈ 'ਸ਼ੀਸ਼ ਮਾਰਗ ਯਾਤਰਾ' ਅਨੰਦਪੁਰ ਸਾਹਿਬ ਪਹੁੰਚੀ
Sheesh Marg Yatra: ਦਿੱਲੀ ਦੇ ਚਾਂਦਨੀ ਚੌਂਕ ਤੋਂ ਆਰੰਭ ਹੋਈ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸ਼ੀਸ਼ ਮਾਰਗ ਯਾਤਰਾ' ਅੱਜ ਅਨੰਦਪੁਰ ਸਾਹਿਬ ਵਿਖੇ ਪਹੁੰਚੀ। 'ਸ਼ੀਸ਼ ਮਾਰਗ ਯਾਤਰਾ' ਦਾ ਅਨੰਦਪੁਰ ਸਾਹਿਬ ਤੋਂ ਪਹਿਲੇ...
Sheesh Marg Yatra: ਦਿੱਲੀ ਦੇ ਚਾਂਦਨੀ ਚੌਂਕ ਤੋਂ ਆਰੰਭ ਹੋਈ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਸ਼ੀਸ਼ ਮਾਰਗ ਯਾਤਰਾ' ਅੱਜ ਅਨੰਦਪੁਰ ਸਾਹਿਬ ਵਿਖੇ ਪਹੁੰਚੀ। 'ਸ਼ੀਸ਼ ਮਾਰਗ ਯਾਤਰਾ' ਦਾ ਅਨੰਦਪੁਰ ਸਾਹਿਬ ਤੋਂ ਪਹਿਲੇ ਪੜਾਅ ਕੀਰਤਪੁਰ ਸਾਹਿਬ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ। ਉੱਥੇ ਯਾਤਰਾ ਅਨੰਦਪੁਰ ਸਾਹਿਬ ਸਥਿਤ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਪਹੁੰਚਣ 'ਤੇ ਸੰਪੂਰਨਤਾ ਦੀ ਅਰਦਾਸ ਵੀ ਕੀਤੀ ਗਈ।
ਜੈਕਾਰਿਆਂ ਦੀ ਗੂੰਜ ਨਾਲ ਦਿੱਲੀ ਤੋਂ ਸ਼ੁਰੂ ਹੋਈ ਇਹ ਸ਼ੀਸ਼ ਮਾਰਗ ਯਾਤਰਾ ਵੱਖ-ਵੱਖ ਪੜਾਵਾਂ ਤੋਂ ਹੁੰਦੀ ਹੋਈ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਪਹੁੰਚੀ ਜਿੱਥੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ੀਸ਼ ਦਾ ਸਸਕਾਰ ਕੀਤਾ ਗਿਆ ਸੀ। ਗੌਰਤਲਬ ਹੈ ਕਿ ਵੱਖ-ਵੱਖ ਥਾਵਾਂ 'ਤੇ ਪੜਾਅ ਕਰਦੀ ਹੋਈ ਇਹ ਯਾਤਰਾ ਪੰਜਵੇਂ ਪੜਾਅ ਦੇ ਨਾਲ ਕੀਰਤਪੁਰ ਸਾਹਿਬ ਪਹੁੰਚੀ ਤੇ ਇੱਥੋਂ ਅਨੰਦਪੁਰ ਸਾਹਿਬ ਲਈ ਰਵਾਨਾ ਹੋਈ।
ਗੁਰਦੁਆਰਾ ਸ਼੍ਰੀ ਬਿਬਾਣਗੜ੍ਹ ਸਾਹਿਬ ਕੀਰਤਪੁਰ ਸਾਹਿਬ ਵਿਖੇ ਹਾਜ਼ਰੀਆਂ ਭਰਨ ਉਪਰੰਤ ਦੇਰ ਸ਼ਾਮ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇਹ ਸ਼ੀਸ਼ ਮਾਰਗ ਯਾਤਰਾ ਦੀ ਸਮਾਪਤੀ ਹੋਈ। ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਜਿਨ੍ਹਾਂ ਨੇ ਤਿਲਕ ਜੰਜੂ ਦੀ ਰਾਖੀ ਲਈ ਦਿੱਲੀ ਦੇ ਚਾਂਦਨੀ ਚੌਕ ਵਿੱਚ ਜਾ ਕੇ ਸ਼ਹਾਦਤ ਦਿੱਤੀ ਸੀ, ਕਿਉਂਕਿ ਕਸ਼ਮੀਰ ਵਿਖੇ ਮੁਗਲ ਬਾਦਸ਼ਾਹ ਔਰੰਗਜ਼ੇਬ ਕਸ਼ਮੀਰੀ ਪੰਡਿਤਾਂ ਨੂੰ ਜ਼ਬਰਦਸਤੀ ਮੁਸਲਮਾਨ ਬਣਾ ਰਿਹਾ ਸੀ ਤੇ ਉਨ੍ਹਾਂ ਤੇ ਅੱਤਿਆਚਾਰ ਕਰ ਰਿਹਾ ਸੀ।
ਕਸ਼ਮੀਰੀ ਪੰਡਿਤ ਇਸ ਦੀ ਫਰਿਆਦ ਲੈ ਕੇ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਗੁਰੂ ਤੇਗ ਬਹਾਦਰ ਜੀ ਕੋਲ ਪਹੁੰਚੇ ਤੇ ਪੰਡਿਤ ਕਿਰਪਾ ਰਾਮ ਦੀ ਅਗਵਾਈ ਵਿੱਚ ਆਏ ਇਨ੍ਹਾਂ ਕਸ਼ਮੀਰੀ ਪੰਡਤਾਂ ਨੇ ਆਪਣੀ ਫਰਿਆਦ ਗੁਰੂ ਤੇਗ ਬਹਾਦਰ ਜੀ ਨੂੰ ਸੁਣਾਈ ਤਾਂ ਗੁਰੂ ਜੀ ਵੱਲੋਂ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਕਸ਼ਮੀਰੀ ਪੰਡਿਤਾਂ ਤੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਬਲੀਦਾਨ ਦਿੱਤਾ। ਜਦੋਂ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਗੁਰੂ ਤੇਗ ਬਹਾਦਰ ਜੀ ਨੇ ਸ਼ਹਾਦਤ ਦਿੱਤੀ ਤਾਂ ਭਾਈ ਜੈਤਾ ਜੀ ਉਨਾਂ ਦੇ ਸ਼ੀਸ਼ ਨੂੰ ਲੁਕਾ ਕੇ ਸ਼੍ਰੀ ਕੀਰਤਪੁਰ ਸਾਹਿਬ ਲੈ ਕੇ ਪਹੁੰਚੇ ਸੀ।
ਇਹ ਵੀ ਪੜ੍ਹੋ: Lok Sabha Election: INDIA ਗਠਜੋੜ ਦੀ ਮੀਟਿੰਗ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਦਾ ਵੱਡਾ ਬਿਆਨ, ਚੋਣਾਂ ਕਿਵੇਂ ਲੜਨੀਆਂ ਦਿੱਤੀ ਜਾਣਕਾਰੀ
ਇੱਥੇ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਮੌਜੂਦ ਹੈ ਤੇ ਸ਼੍ਰੀ ਕੀਰਤਪੁਰ ਸਾਹਿਬ ਦੀ ਇਸ ਧਰਤੀ ਤੋਂ ਗੁਰੂ ਗੋਬਿੰਦ ਸਿੰਘ ਜੀ ਆਪਣੇ ਪਰਿਵਾਰ ਤੇ ਸੰਗਤਾਂ ਨੂੰ ਨਾਲ ਲੈ ਕੇ ਬੜੇ ਹੀ ਸਤਿਕਾਰ ਨਾਲ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਲੈ ਕੇ ਆਏ ਤੇ ਉਨ੍ਹਾਂ ਦੇ ਸ਼ੀਸ਼ ਦਾ ਸੰਸਕਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਕੀਤਾ ਜਿੱਥੇ ਅੱਜ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਮੌਜੂਦ ਹੈ।
ਇਹ ਵੀ ਪੜ੍ਹੋ: IPL 2024 Auction: ਕਿਸ ਦੇਸ਼ ਦੇ ਵਿਕੇ ਕਿੰਨੇ ਖਿਡਾਰੀ ? ਭਾਰਤ ਨੇ ਪਹਿਲੇ ਅਤੇ ਇਸ ਦੇਸ਼ ਨੇ ਦੂਜੇ 'ਤੇ ਮਾਰੀ ਵੱਡੀ ਬਾਜ਼ੀ