(Source: Matrize)
Amritsar: ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ
ਇਸ ਮਹਾਨ ਗੁਰਪੁਰਬ ਮੌਕੇ ਸਾਡਾ ਸਭ ਦਾ ਸਾਂਝਾ ਫਰਜ਼ ਬਣਦਾ ਹੈ ਕਿ ਅਸੀਂ ਇਸ ਮੌਕੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਆਪੋ ਆਪਣਾ ਯੋਗਦਾਨ ਪਾਈਏ, ਤਾਂ ਜੋ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਚੰਗਾ ਪ੍ਰਭਾਵ ਲੈ ਕੇ ਜਾਣ
Amritsar News: ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਆਲੇ ਦੁਆਲੇ ਦੇ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਿੰਦਰ ਸਿੰਘ ਭਾਟੀਆ, ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੁਕਾਨਦਾਰਾਂ ਨੂੰ ਪ੍ਰਕਾਸ਼ ਗੁਰਪੁਰਬ ਮਨਾਉਣ ਸਬੰਧੀ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ।
ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੁਕਾਨਦਾਰਾਂ ਨੂੰ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਮੁਬਾਰਕਬਾਦ ਦਿੰਦਿਆਂ ਪ੍ਰੇਰਨਾ ਕੀਤੀ ਕਿ ਇਸ ਮਹਾਨ ਗੁਰਪੁਰਬ ਮੌਕੇ ਸਾਡਾ ਸਭ ਦਾ ਸਾਂਝਾ ਫਰਜ਼ ਬਣਦਾ ਹੈ ਕਿ ਅਸੀਂ ਇਸ ਮੌਕੇ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਆਪੋ ਆਪਣਾ ਯੋਗਦਾਨ ਪਾਈਏ, ਤਾਂ ਜੋ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਚੰਗਾ ਪ੍ਰਭਾਵ ਲੈ ਕੇ ਜਾਣ, ਇਸ ਲਈ ਆਪੋ ਆਪਣੀਆਂ ਦੁਕਾਨਾਂ ਦੀ ਸਜਾਵਟ ਕੀਤੀ ਜਾਵੇ ਅਤੇ ਸਾਫ ਸਫਾਈ ਦਾ ਵੀ ਖਾਸ ਤੌਰ ’ਤੇ ਖਿਆਲ ਰੱਖਿਆ ਜਾਵੇ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਈ ਨਗਰੀ ਦੇ ਵਸਨੀਕ ਹੋਣਾ ਸਾਡੀ ਖੁਸ਼ਕਿਸਮਤੀ ਹੈ। ਇਸ ਲਈ ਸ਼ਹਿਰ ਦੇ ਬਾਨੀ ਗੁਰੂ ਸਾਹਿਬ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨਾ ਸਾਡਾ ਫਰਜ਼ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ