ਪੜਚੋਲ ਕਰੋ

ਅੱਜ ਹੁਕਮਨਾਮਾ ਸਾਹਿਬ (2 ਅਗਸਤ 2022)

ਹੇ ਭਾਈ! (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ।

ਗਉੜੀ ਕਬੀਰ ਜੀ ॥

ਜਿਹ ਮਰਨੈ ਸਭੁ ਜਗਤੁ ਤਰਾਸਿਆ ॥ ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥ ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥ ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥ ਮਰਨੋ ਮਰਨੁ ਕਹੈ ਸਭੁ ਕੋਈ ॥ ਸਹਜੇ ਮਰੈ ਅਮਰੁ ਹੋਇ ਸੋਈ ॥੨॥ ਕਹੁ ਕਬੀਰ ਮਨਿ ਭਇਆ ਅਨੰਦਾ ॥ ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥

ਮੰਗਲਵਾਰ, ੧੮ ਸਾਵਣ (ਸੰਮਤ ੫੫੪ ਨਾਨਕਸ਼ਾਹੀ) ੨ ਅਗਸਤ, ੨੦੨੨ (ਅੰਗ: ੩੨੭)

 

ਪੰਜਾਬੀ ਵਿਆਖਿਆ:
ਗਉੜੀ ਕਬੀਰ ਜੀ ॥
ਜਿਸ ਮੌਤ ਨੇ ਸਾਰਾ ਸੰਸਾਰ ਡਰਾ ਦਿੱਤਾ ਹੋਇਆ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮੈਨੂੰ ਸਮਝ ਆ ਗਈ ਹੈ ਕਿ ਉਹ ਮੌਤ ਅਸਲ ਵਿਚ ਕੀਹ ਚੀਜ਼ ਹੈ ।੧। ਹੁਣ ਮੈਂ ਜਨਮ ਮਰਨ ਵਿਚ ਕਿਉਂ ਪਵਾਂਗਾ? (ਭਾਵ, ਨਹੀਂ ਪਵਾਂਗਾ) (ਕਿਉਂਕਿ) ਮੇਰਾ ਮਨ ਆਪਾ-ਭਾਵ ਦੀ ਮੌਤ ਵਿਚ ਪਤੀਜ ਗਿਆ ਹੈ । (ਕੇਵਲ) ਉਹ ਮਨੁੱਖ ਸਦਾ ਜੰਮਦੇ ਮਰਦੇ ਰਹਿੰਦੇ ਹਨ ਜਿਨ੍ਹਾਂ ਨੇ ਪ੍ਰਭੂ ਨੂੰ ਨਹੀਂ ਪਛਾਣਿਆ (ਪ੍ਰਭੂ ਨਾਲ ਸਾਂਝ ਨਹੀਂ ਪਾਈ) ।੧।ਰਹਾਉ। (ਦੁਨੀਆ ਵਿਚ) ਹਰੇਕ ਜੀਵ ‘ਮੌਤ, ਮੌਤ’ ਆਖ ਰਿਹਾ ਹੈ (ਭਾਵ, ਹਰੇਕ ਜੀਵ ਮੌਤ ਤੋਂ ਘਾਬਰ ਰਿਹਾ ਹੈ), (ਪਰ ਜੋ ਮਨੁੱਖ) ਅਡੋਲਤਾ ਵਿਚ (ਰਹਿ ਕੇ) ਦੁਨੀਆ ਦੀਆਂ ਖ਼ਾਹਸ਼ਾਂ ਤੋਂ ਬੇਪਰਵਾਹ ਹੋ ਜਾਂਦਾ ਹੈ ਉਹ ਅਮਰ ਹੋ ਜਾਂਦਾ ਹੈ (ਉਸ ਨੂੰ ਮੌਤ ਡਰਾ ਨਹੀਂ ਸਕਦੀ) ।੨। ਹੇ ਕਬੀਰ! ਆਖ—(ਗੁਰੂ ਦੀ ਕਿਰਪਾ ਨਾਲ ਮੇਰੇ) ਮਨ ਵਿਚ ਅਨੰਦ ਪੈਦਾ ਹੋ ਗਿਆ ਹੈ, ਮੇਰਾ ਭੁਲੇਖਾ ਦੂਰ ਹੋ ਚੁਕਾ ਹੈ, ਤੇ ਪਰਮ ਸੁਖ (ਮੇਰੇ ਹਿਰਦੇ ਵਿਚ) ਟਿਕ ਗਿਆ ਹੈ ।੩।੨੦।
ਸ਼ਬਦ ਦਾ ਭਾਵ :—ਜੋ ਮਨੁੱਖ ਪ੍ਰਭੂ ਦਾ ਸਿਮਰਨ ਕਰਦੇ ਹਨ ਉਹਨਾਂ ਨੂੰ ਮੌਤ ਦਾ ਡਰ ਨਹੀਂ ਰਹਿੰਦਾ; ਬਾਕੀ ਸਾਰਾ ਜਹਾਨ ਮੌਤ ਤੋਂ ਡਰ ਰਿਹਾ ਹੈ ।੨੦।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
Karwa Chauth 2026 : ਜਾਣੋ ਚੰਦ ਨਿਕਲਣ ਦਾ ਸਮਾਂ, ਪੂਜਾ ਦਾ ਸ਼ੁਭ ਮੁਹੂਰਤ, ਸਰਗੀ ਅਤੇ ਵਰਤ ਖੋਲ੍ਹਣ ਦੀ ਵਿਧੀ
Karwa Chauth 2026 : ਜਾਣੋ ਚੰਦ ਨਿਕਲਣ ਦਾ ਸਮਾਂ, ਪੂਜਾ ਦਾ ਸ਼ੁਭ ਮੁਹੂਰਤ, ਸਰਗੀ ਅਤੇ ਵਰਤ ਖੋਲ੍ਹਣ ਦੀ ਵਿਧੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
MLA Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਵਿਧਾਇਕ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
Embed widget