ਪੜਚੋਲ ਕਰੋ
ਅੱਜ ਦਾ ਹੁਕਮਨਾਮਾ 12 ਮਈ 2022
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ।

Ajj Da Hukamnama
ਵਡਹੰਸੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥੧॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ ਨਿਧਾਨੁ ॥੧॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥੨॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥੩॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥੪॥੧॥
वडहंसु महला ३ घरु १ ੴ सतिगुर प्रसादि ॥ मनि मैलै सभु किछु मैला तनि धोतै मनु हछा न होइ ॥ इह जगतु भरमि भुलाइआ विरला बूझै कोइ ॥१॥ जपि मन मेरे तू एको नामु ॥ सतगुरि दीआ मो कउ एहु निधानु ॥१॥ रहाउ ॥ सिधा के आसण जे सिखै इंद्री वसि करि कमाइ ॥ मन की मैलु न उतरै हउमै मैलु न जाइ ॥२॥ इसु मन कउ होरु संजमु को नाही विणु सतिगुर की सरणाइ ॥ सतगुरि मिलिऐ उलटी भई कहणा किछू न जाइ ॥३॥ भणति नानकु सतिगुर कउ मिलदो मरै गुर कै सबदि फिरि जीवै कोइ ॥ ममता की मलु उतरै इहु मनु हछा होइ ॥४॥१॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜੇ ਮਨੁੱਖ ਦਾ ਮਨ (ਵਿਕਾਰਾਂ ਨਾਲ) ਮੈਲਾ ਹੈ ਤਾਂ ਸਭ ਕੁਝ ਮੈਲਾ ਹੈ ਅਤੇ ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ। ਪਰ ਇਹ ਸੰਸਾਰ ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ, ਕੋਈ ਵਿਰਲਾ ਹੀ (ਇਸ ਸੱਚਾਈ ਨੂੰ) ਸਮਝਦਾ ਹੈ ॥੧॥ ਹੇ ਮੇਰੇ ਮਨ! ਤੂੰ ਸਿਰਫ਼ ਪਰਮਾਤਮਾ ਦਾ ਇਕ ਨਾਮ ਹੀ ਜਪਿਆ ਕਰ। ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ॥੧॥ ਰਹਾਉ॥ ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ ਤੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ ਤੇ (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ॥੨॥ ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ। ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ।੩। ਨਾਨਕ ਆਖਦਾ ਹੈ-ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ।੪।੧।
Follow ਧਰਮ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















