ਸਲੋਕ ਮ: ੧ ॥ ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥ ਮਸਕਤਿ ਲਹਹੁ ਮਜੂਰੀਆ ਮੰਗਿ ਮੰਗਿ ਖਸਮ ਦਰਾਹੁ ॥ ਨਾਨਕ ਪੁਰ ਦਰ ਵੇਪਰਵਾਹ ਤਉ ਦਰਿ ਊਣਾ ਨਾਹਿ ਕੋ ਸਚਾ ਵੇਪਰਵਾਹੁ ॥੧॥

सलोक मः १ ॥ वाहु खसम तू वाहु जिनि रचि रचना हम कीए ॥ सागर लहरि समुंद सर वेलि वरस वराहु ॥ आपि खड़ोवहि आपि करि आपीणै आपाहु ॥ गुरमुखि सेवा थाइ पवै उनमनि ततु कमाहु ॥ मसकति लहहु मजूरीआ मंगि मंगि खसम दराहु ॥ नानक पुर दर वेपरवाह तउ दरि ऊणा नाहि को सचा वेपरवाहु ॥१॥
ਵਾਹੁ = ਧੰਨ, ਅਸਚਰਜ। ਹਮ ਕੀਏ = ਅਸਾਨੂੰ ਬਣਾਇਆ। ਵੇਲਿ = (ਹਰੀ) ਵੇਲ। ਵਰਸ = ਵਰਖਾ। ਵਰਾਹੁ = ਬੱਦਲ। ਆਪੀਣੈ = ਆਪ ਹੀ ਨੈ, ਤੂੰ ਆਪ ਹੀ। ਆਪਾਹੁ = ਨਿਰਲੇਪ, ਪਾਹ ਤੋਂ ਬਿਨਾ। ਉਨਮਨਿ = ਉਨਮਨ ਵਿਚ, ਉਤਸ਼ਾਹ ਨਾਲ। ਮਸਕਤਿ = ਮੁਸ਼ੱਕਤਿ, ਮਿਹਨਤ ਕਰ ਕੇ। ਦਰਾਹੁ = ਦਰ ਤੋਂ। ਪੁਰ = ਭਰੇ ਹੋਏ। ਵੇਪਰਵਾਹ = ਹੇ ਵੇਪਰਵਾਹ ਪ੍ਰਭੂ! ਦਰਿ = ਦਰ ਤੇ। ਊਣਾ = ਸੱਖਣਾ।੧।
ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ। ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ-(ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ)। ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ) ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ, ਉਹ ਬੰਦਗੀ ਦੀ ਘਾਲ ਘਾਲ ਕੇ, ਹੇ ਖਸਮ! ਤੇਰੇ ਦਰ ਤੋਂ ਮੰਗ ਮੰਗ ਕੇ ਮਜੂਰੀ ਲੈਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਵੇਪਰਵਾਹ ਪ੍ਰਭੂ! ਤੇਰੇ ਦਰ (ਬਰਕਤਾਂ ਨਾਲ) ਭਰੇ ਹੋਏ ਹਨ, ਕੋਈ ਜੀਵ ਤੇਰੇ ਦਰ ਤੇ (ਆ ਕੇ) ਖ਼ਾਲੀ ਨਹੀਂ ਗਿਆ, ਤੂੰ ਸਦਾ ਕਾਇਮ ਰਹਿਣ ਵਾਲਾ ਤੇ ਬੇ-ਮੁਥਾਜ ਹੈਂ।੧।