ਪੜਚੋਲ ਕਰੋ

ਅੱਜ ਦਾ ਹੁਕਮਨਾਮਾ ਸਾਹਿਬ (1 ਅਗਸਤ 2022)

ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ

ਗੂਜਰੀ ਮਹਲਾ ੩ ॥

ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥

ਸੋਮਵਾਰ, ੧੭ ਸਾਵਣ (ਸੰਮਤ ੫੫੪ ਨਾਨਕਸ਼ਾਹੀ) (ਅੰਗ: ੪੯੧)

 
 
ਪੰਜਾਬੀ ਵਿਆਖਿਆ:
ਗੂਜਰੀ ਮਹਲਾ ੩ ॥
ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ।੧।ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ । (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ ।੧।ਰਹਾਉ।ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ), ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ । ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ । (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ ।੨।(ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ । ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ ।੩।ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ) । ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ । ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ ।੪।੫।੭।
 

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
Embed widget