ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-04-2024)

ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥

ਆਸਾ ਮਹਲਾ ੪ ਛੰਤ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥ ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥ ਤਿਸੁ ਰੂਪੁ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥ ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥ ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥ ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥ ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥ ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥ ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥ ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥ ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥ ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥ ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥ ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥ ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥ ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥
 
ਪਦਅਰਥ:- ਅਗਮ—ਅਪਹੁੰਚ। ਅਗੋਚਰੁ—{ਗੋ—ਗਿਆਨ-ਇੰਦ੍ਰੇ} ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ। ਆਦਿ—ਸਭ ਦੇ ਮੁੱਢ। ਨਿਰੰਜਨੁ—{ਨਿਰ-ਅੰਜਨੁ} ਜਿਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ। ਨਿਰੰਕਾਰੁ—{ਨਿਰ-ੁਆਕਾਰ} ਜਿਸ ਦਾ ਕੋਈ ਖ਼ਾਸ ਸਰੂਪ ਦੱਸਿਆ ਨਹੀਂ ਜਾ ਸਕਦਾ। ਗਤਿ—ਹਾਲਤ। ਅਮਿਤਿ—ਅਮਿਣਵੀ। ਅਲਖ—ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਅਪਰੰਪਰੁ—ਪਰੇ ਤੋਂ ਪਰੇ ਬੇਅੰਤ। ਕਹੀਅਹਿ—ਕਹੇ ਜਾਣ। ਜਿਸ ਨੋ—{ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਨੋ’ ਦੇ ਕਾਰਨ ਉੱਡ ਗਿਆ ਹੈ। ਵੇਖੋ ‘ਗੁਰਬਾਣੀ ਵਿਆਕਰਣ’}।1। ਪੁਰਖੁ—ਸਰਬ-ਵਿਆਪਕ। ਕਰਤਾ—ਸਿਰਜਣਹਾਰ। ਪਾਰੁ—ਪਾਰਲਾ ਬੰਨਾ। ਘਟ—ਸਰੀਰ। ਨਿਰੰਤਰਿ—ਬਿਨਾ ਵਿੱਥ ਦੇ {ਅੰਤਰੁ—ਵਿੱਥ}। ਅੰਤਰਿ—ਅੰਦਰ, ਵਿਚ। ਰੇਖ—ਚਿਹਨ ਚੱਕਰ {ਰੇਖਾ—ਲਕੀਰ}। ਅਦਿਸਟੁ—ਨਾਹ ਦਿੱਸਣ ਵਾਲਾ। ਗੁਰਮੁਖਿ—ਗੁਰੂ ਦੀ ਰਾਹੀਂ। ਅਨੰਦਿ—ਆਨੰਦ ਵਿਚ। ਸਹਜੇ—ਆਤਮਕ ਅਡੋਲਤਾ ਵਿਚ, ਸਹਜਿ ਹੀ।2। ਸਤਿ—ਸਦਾ ਕਾਇਮ ਰਹਿਣ ਵਾਲਾ। ਪਰਮੇਸਰੁ—ਪਰਮ ਈਸ਼੍ਵਰ, ਸਭ ਤੋਂ ਵੱਡਾ ਹਾਕਮ। ਅਬਿਨਾਸੀ—ਕਦੇ ਨਾਸ ਨਾਹ ਹੋਣ ਵਾਲਾ। ਗੁਣ ਨਿਧਾਨੁ—(ਸਾਰੇ) ਗੁਣਾਂ ਦਾ ਖ਼ਜ਼ਾਨਾ। ਪੁਰਖੁ—ਸਰਬ-ਵਿਆਪਕ। ਸੁਜਾਨੁ—ਸਿਆਣਾ। ਪਰਧਾਨੁ—ਮੰਨਿਆ-ਪ੍ਰਮੰਨਿਆ। ਸਬਦੁ—ਹੁਕਮੁ। ਸਭੁ—ਹਰ ਥਾਂ। ਤੂੰ ਹੈ—ਤੂੰ ਹੀ। ਵਰਤਹਿ—ਮੌਜੂਦ ਹੈਂ। ਰਵਿਆ—ਵਿਆਪਕ ਹੈ। ਗੁਰਮੁਖਿ—ਗੁਰੂ ਦੀ ਸਰਨ ਪਿਆਂ। ਲਖਿਆ—ਸਮਝਿਆ ਜਾਂਦਾ ਹੈ।3। ਸਭੁ—ਹਰ ਥਾਂ। ਕਰਤਾ—ਹੇ ਕਰਤਾਰ! ਵਡਿਆਈ—ਬਜ਼ੁਰਗੀ, ਵਡੱਪਣ, ਤੇਜ-ਪ੍ਰਤਾਪ। ਭਾਵੈ—ਚੰਗਾ ਲੱਗੇ। ਚਲਾਇ—ਤੋਰ। ਸਭ—ਸਾਰੀ ਲੁਕਾਈ। ਸਬਦਿ—ਹੁਕਮ ਵਿਚ। ਸਮਾਇ—ਲੀਨ ਰਹਿੰਦੀ ਹੈ, ਅਨੁਸਾਰ ਹੋ ਕੇ ਤੁਰਦੀ ਹੈ। ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਆਪੁ—ਆਪਾ-ਭਾਵ। ਸਬਦੇ—ਗੁਰੂ ਦੇ ਸ਼ਬਦ ਦੀ ਰਾਹੀਂ। ਅਗੋਚਰੁ—ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨ ਹੋ ਸਕੇ। ਨਾਮਿ—ਨਾਮ ਵਿਚ।4।
 
ਅਰਥ:- (ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ, ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ, ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ। (ਹੇ ਭਾਈ!) ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ, ਉਸ ਦਾ ਵਡੱਪਣ ਭੀ ਮਿਣਿਆ ਨਹੀਂ ਜਾ ਸਕਦਾ (ਹੇ ਭਾਈ!) ਮੇਰਾ ਉਹ ਗੋਵਿੰਦ ਬਿਆਨ ਤੋਂ ਬਾਹਰ ਹੈ ਬੇਅੰਤ ਹੈ। ਪਰੇ ਤੋਂ ਪਰੇ ਹੈ, ਆਪਣੇ ਆਪ ਨੂੰ ਉਹ ਹੀ ਜਾਣਦਾ ਹੈ। ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ (ਕਿ ਉਸ ਦਾ ਸਰੂਪ ਦੱਸ ਸੱਕਣ)? (ਹੇ ਪ੍ਰਭੂ! ਕੋਈ ਭੀ ਐਸਾ ਜੀਵ ਨਹੀਂ ਹੈ) ਜੋ ਤੇਰੀ ਹਸਤੀ ਨੂੰ ਬਿਆਨ ਕਰ ਕੇ ਸਮਝਾ ਸਕੇ। ਹੇ ਪ੍ਰਭੂ! ਜਿਸ ਮਨੁੱਖ ਉਤੇ ਤੂੰ ਆਪਣੀ ਮੇਹਰ ਦੀ ਨਿਗਾਹ ਕਰਦਾ ਹੈਂ, ਉਹ ਗੁਰੂ ਦੀ ਸਰਨ ਪੈ ਕੇ (ਤੇਰੇ ਗੁਣਾਂ ਦੀ) ਵਿਚਾਰ ਕਰਦਾ ਹੈ। (ਹੇ ਭਾਈ!) ਮੇਰਾ ਗੋਵਿੰਦ (ਸਭ ਤੋਂ) ਵੱਡਾ ਹੈ, (ਕਿਸੇ ਸਿਆਣਪ ਨਾਲ ਉਸ ਤਕ ਮਨੁੱਖ ਦੀ) ਪਹੁੰਚ ਨਹੀਂ ਹੋ ਸਕਦੀ, ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, (ਸਾਰੇ ਜਗਤ ਦਾ) ਮੂਲ ਹੈ ਉਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ ਉਸ ਦੀ ਕੋਈ ਖ਼ਾਸ ਸ਼ਕਲ ਨਹੀਂ ਦੱਸੀ ਜਾ ਸਕਦੀ।1। ਅਰਥ:- ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਮੂਲ ਹੈਂ ਤੇ ਸਰਬ-ਵਿਆਪਕ ਹੈਂ, ਤੂੰ ਪਰੇ ਤੋਂ ਪਰੇ ਹੈਂ ਤੇ ਸਾਰੀ ਰਚਨਾ ਦਾ ਰਚਨਹਾਰ ਹੈਂ। ਤੇਰੀ ਹਸਤੀ ਦਾ ਪਾਰਲਾ ਬੰਨਾ (ਕਿਸੇ ਨੂੰ) ਲੱਭ ਨਹੀਂ ਸਕਦਾ। ਤੂੰ ਹਰੇਕ ਸਰੀਰ ਵਿਚ ਮੌਜੂਦ ਹੈਂ, ਤੂੰ ਇਕ-ਰਸ ਸਭਨਾਂ ਵਿਚ ਸਮਾ ਰਿਹਾ ਹੈਂ। ਹੇ ਭਾਈ! ਪਾਰਬ੍ਰਹਮ ਪਰਮੇਸਰ ਹਰੇਕ ਸਰੀਰ ਦੇ ਅੰਦਰ ਮੌਜੂਦ ਹੈ ਉਸ ਦੇ ਗੁਣਾਂ ਦਾ ਅੰਤ (ਕੋਈ ਜੀਵ) ਨਹੀਂ ਪਾ ਸਕਦਾ। ਉਸ ਪ੍ਰਭੂ ਦਾ ਕੋਈ ਖ਼ਾਸ ਰੂਪ ਕੋਈ ਖ਼ਾਸ ਚਿਹਨ ਚੱਕਰ ਦੱਸਿਆ ਨਹੀਂ ਜਾ ਸਕਦਾ। ਉਹ ਪ੍ਰਭੂ (ਇਹਨਾਂ ਅੱਖਾਂ ਨਾਲ) ਦਿੱਸਦਾ ਨਹੀਂ ਉਹ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਗੁਰੂ ਦੀ ਰਾਹੀਂ ਹੀ ਇਹ ਸਮਝ ਪੈਂਦੀ ਹੈ ਕਿ ਉਸ ਪਰਮਾਤਮਾ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ) ਦਿਨ ਰਾਤ ਹਰ ਵੇਲੇ ਆਤਮਕ ਆਨੰਦ ਵਿਚ ਮਗਨ ਰਹਿੰਦਾ ਹੈ, ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ। ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਮੂਲ ਹੈਂ ਤੇ ਸਰਬ-ਵਿਆਪਕ ਹੈਂ, ਤੂੰ ਪਰੇ ਤੋਂ ਪਰੇ ਹੈਂ ਤੇ ਸਾਰੀ ਰਚਨਾ ਦਾ ਰਚਨਹਾਰ ਹੈਂ। ਤੇਰੀ ਹਸਤੀ ਦਾ ਪਾਰਲਾ ਬੰਨਾ (ਕਿਸੇ ਨੂੰ) ਲੱਭ ਨਹੀਂ ਸਕਦਾ।2। ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ ਤੂੰ ਸਭ ਤੋਂ ਵੱਡਾ ਹੈਂ, ਤੂੰ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ। ਹੇ ਹਰੀ! ਤੂੰ ਹੀ ਇਕੋ ਇਕ ਮਾਲਕ ਹੈਂ, ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ ਤੂੰ ਆਪ ਹੀ ਸਭ ਦੇ ਅੰਦਰ ਮੌਜੂਦ ਹੈਂ, ਤੂੰ ਆਪ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਹੇ ਹਰੀ! ਤੂੰ ਸਭ ਵਿਚ ਵਿਆਪਕ ਹੈਂ, ਤੂੰ ਘਟ ਘਟ ਦੀ ਜਾਣਨ ਵਾਲਾ ਹੈਂ, ਤੂੰ ਸਭ ਤੋਂ ਸ਼ਿਰੋਮਣੀ ਹੈਂ, ਤੇਰੇ ਜੇਡਾ ਹੋਰ ਕੋਈ ਨਹੀਂ ਹੈ। ਹਰ ਥਾਂ ਤੇਰਾ ਹੀ ਹੁਕਮ ਚੱਲ ਰਿਹਾ ਹੈ, ਹਰ ਥਾਂ ਤੂੰ ਹੀ ਤੂੰ ਮੌਜੂਦ ਹੈਂ, ਜਗਤ ਵਿਚ ਉਹੀ ਹੁੰਦਾ ਹੈ ਜੋ ਤੂੰ ਆਪ ਹੀ ਕਰਦਾ ਹੈਂ। ਹੇ ਭਾਈ! ਸਾਰੀ ਸ੍ਰਿਸ਼ਟੀ ਵਿਚ ਇਕ ਉਹ ਪਰਮਾਤਮਾ ਹੀ ਰਮ ਰਿਹਾ ਹੈ, ਗੁਰੂ ਦੀ ਸਰਨ ਪਿਆਂ ਉਸ ਪਰਮਾਤਮਾ ਦੇ ਨਾਮ ਦੀ ਸੂਝ ਪੈਂਦੀ ਹੈ। ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਸਭ ਤੋਂ ਵੱਡਾ ਹਾਕਮ ਹੈਂ, ਤੂੰ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ।3। ਹੇ ਕਰਤਾਰ! ਹਰ ਥਾਂ ਤੂੰ ਹੀ ਤੂੰ ਹੈਂ, ਸਾਰੀ ਸ੍ਰਿਸ਼ਟੀ ਤੇਰੇ ਹੀ ਤੇਜ-ਪ੍ਰਤਾਪ ਦਾ ਪ੍ਰਕਾਸ਼ ਹੈ। ਹੇ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗੇ, ਤਿਵੇਂ, (ਆਪਣੀ ਇਸ ਰਚਨਾ ਨੂੰ ਆਪਣੇ ਹੁਕਮ ਵਿਚ) ਤੋਰ। ਹੇ ਕਰਤਾਰ! ਜਿਵੇਂ ਤੈਨੂੰ ਆਪ ਨੂੰ ਚੰਗਾ ਲੱਗਦਾ ਹੈ ਤਿਵੇਂ ਤੂੰ ਸ੍ਰਿਸ਼ਟੀ ਨੂੰ ਕਾਰੇ ਲਾ ਰਿਹਾ ਹੈਂ, ਸਾਰੀ ਲੁਕਾਈ ਤੇਰੇ ਹੀ ਹੁਕਮ ਦੇ ਅਨੁਸਾਰ ਹੋ ਕੇ ਤੁਰਦੀ ਹੈ। ਸਾਰੀ ਲੁਕਾਈ ਤੇਰੇ ਹੁਕਮ ਵਿਚ ਹੀ ਟਿਕੀ ਰਹਿੰਦੀ ਹੈ, ਜਦੋਂ ਤੈਨੂੰ ਚੰਗਾ ਲੱਗਦਾ ਹੈ, ਤਾਂ ਤੇਰੇ ਹੁਕਮ ਅਨੁਸਾਰ ਹੀ (ਜੀਵਾਂ ਨੂੰ) ਆਦਰ-ਮਾਣ ਮਿਲਦਾ ਹੈ। ਹੇ ਭਾਈ! ਜੇ ਗੁਰੂ ਦੀ ਸਰਨ ਪੈ ਕੇ ਚੰਗੀ ਅਕਲ ਹਾਸਲ ਕਰ ਲਈਏ, ਜੇ (ਆਪਣੇ ਅੰਦਰੋਂ) ਹਉਮੈ-ਅਹੰਕਾਰ ਦੂਰ ਕਰ ਲਈਏ, ਤਾਂ ਗੁਰ-ਸ਼ਬਦ ਦੀ ਬਰਕਤਿ ਨਾਲ ਉਹ ਕਰਤਾਰ ਹਰ ਥਾਂ ਵਿਆਪਕ ਦਿੱਸਦਾ ਹੈ। ਹੇ ਨਾਨਕ! (ਆਖ—ਹੇ ਕਰਤਾਰ!) ਤੇਰਾ ਹੁਕਮ ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ (ਤੇਰੇ ਹੁਕਮ ਦੀ ਸਮਝ) ਗੁਰੂ ਦੀ ਸਰਨ ਪਿਆਂ ਪ੍ਰਾਪਤ ਹੁੰਦੀਾ ਹੈ, (ਜਿਸ ਮਨੁੱਖ ਨੂੰ ਪ੍ਰਾਪਤ ਹੁੰਦੀ ਹੈ ਉਹ ਤੇਰੇ) ਨਾਮ ਵਿਚ ਲੀਨ ਹੋ ਜਾਂਦਾ ਹੈ। ਹੇ ਕਰਤਾਰ! ਹਰ ਥਾਂ ਤੂੰ ਹੀ ਤੂੰ ਹੈਂ, ਸਾਰੀ ਸ੍ਰਿਸ਼ਟੀ ਤੇਰੇ ਹੀ ਤੇਜ-ਪ੍ਰਤਾਪ ਦਾ ਪ੍ਰਕਾਸ਼ ਹੈ। ਹੇ ਕਰਤਾਰ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ (ਆਪਣੀ ਇਸ ਸ੍ਰਿਸ਼ਟੀ ਨੂੰ ਆਪਣੇ ਹੁਕਮ ਵਿਚ) ਤੋਰ।4।7।14।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ 'ਚ ਮੱਚਿਆ ਹਾਹਾਕਾਰ, ਆਗੂਆਂ ਵਿਚਾਲੇ ਹੋਈ ਝੜਪ: ਮਸ਼ਹੂਰ ਨੇਤਾ ਦੀ ਲਾਹੀ ਪੱਗ: ਜਾਣੋ ਇੱਕ ਦੂਜੇ ਨੂੰ ਕਿਉਂ ਦਿੱਤੀ ਚੁਣੌਤੀ...?
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਪੰਜਾਬ ‘ਚ 606 ਕਰਮਚਾਰੀਆਂ ਨੂੰ ਮਿਲੇ ਨਿਯੁਕਤੀ ਪੱਤਰ, CM ਮਾਨ ਨੇ ਸੌਂਪੇ; ਭਰਤੀ ਲਈ ਬਣਾਇਆ ਖਾਸ ਕੈਡਰ, 17 ਹਜ਼ਾਰ ਨੌਕਰੀਆਂ ਦਾ ਐਲਾਨ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Embed widget