ਪੜਚੋਲ ਕਰੋ

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਨਗਰ ਕੀਰਤਨ ਸਜਾਉਣ ਤੋਂ ਰੋਕਿਆ

ਉੱਤਰ ਪ੍ਰਦੇਸ਼ ਵਿੱਚ ਸਿੱਖ ਸੰਗਤ ਨੂੰ ਨਗਰ ਕੀਰਤਨ ਸਜਾਉਣ ਤੋਂ ਰੋਕਿਆ ਗਿਆ। ਪੁਲਿਸ ਵੱਲੋਂ ਸਿੱਖ ਸੰਗਤਾਂ ਖਿਲਾਫ ਕੇਸ ਵੀ ਦਰਜ ਕੀਤਾ ਗਿਆ। ਇਸ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਅੰਮ੍ਰਿਤਸਰ: ਉੱਤਰ ਪ੍ਰਦੇਸ਼ ਵਿੱਚ ਸਿੱਖ ਸੰਗਤ ਨੂੰ ਨਗਰ ਕੀਰਤਨ ਸਜਾਉਣ ਤੋਂ ਰੋਕਿਆ ਗਿਆ। ਪੁਲਿਸ ਵੱਲੋਂ ਸਿੱਖ ਸੰਗਤਾਂ ਖਿਲਾਫ ਕੇਸ ਵੀ ਦਰਜ ਕੀਤਾ ਗਿਆ। ਇਸ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਾਬਲੇਗੌਰ ਹੈ ਕਿ ਹੈ ਕਿ ਯੂਪੀ ਅੰਦਰ ਪੀਲੀਭੀਤ ਦੇ ਪਿੰਡ ਖੇੜੀ ਨੌਬਰਾਮਾਦ ਵਿੱਚ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਮੇਂ ਨਗਰ ਕੀਰਤਨ ਸਜਾਉਣ ਤੋਂ ਰੋਕਿਆ ਗਿਆ। ਇਸ ਦੌਰਾਨ 55 ਸਿੱਖਾਂ ’ਤੇ ਕੇਸ ਵੀ ਦਰਜ ਕਰ ਦਿੱਤਾ ਗਿਆ। ਇਸ ਘਟਨਾ ਨੂੰ ਸ਼੍ਰੋਮਣੀ ਕਮੇਟੀ ਨੇ ਨਾਦਰਸ਼ਾਹੀ ਫੈਸਲਾ ਕਰਾਰ ਦਿੱਤਾ ਹੈ ਤੇ ਇਸ ਦੀ ਘੋਰ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਆਖਿਆ ਹੈ ਕਿ ਸਿੱਖ ਸੰਗਤਾਂ ਦੇਸ਼ ਦੁਨੀਆ ਅੰਦਰ ਗੁਰਪੁਰਬਾਂ ਤੇ ਹੋਰ ਇਤਿਹਾਸਕ ਦਿਹਾੜਿਆਂ ਮੌਕੇ ਨਗਰ ਕੀਰਤਨ ਸਜਾ ਕੇ ਸ਼ਰਧਾ ਪ੍ਰਗਟਾਉਂਦੀਆਂ ਹਨ ਪਰ ਦੁੱਖ ਦੀ ਗੱਲ ਹੈ ਕਿ ਉੱਤਰ ਪ੍ਰਦੇਸ਼ ਅੰਦਰ ਪੀਲੀਭੀਤ ਦੇ ਵਿਚ ਪੁਲਿਸ ਵੱਲੋਂ ਨਗਰ ਕੀਰਤਨ ਸਜਾ ਰਹੇ ਸਿੱਖਾਂ ਵਿਰੁੱਧ ਕੇਸ ਦਰਜ ਕਰ ਦਿੱਤਾ ਗਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਜ਼ਾਦੀ ਵਿਰੁੱਧ ਉੱਤਰ ਪ੍ਰਦੇਸ਼ ਪੁਲਿਸ ਦੇ ਸਿੱਖ ਵਿਰੋਧੀ ਫੈਸਲੇ ਨਾਲ ਸਿੱਖਾਂ ਅੰਦਰ ਭਾਰੀ ਰੋਸ ਹੈ। ਪੁਲਿਸ ਦੀ ਕਾਰਵਾਈ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਕੱਢਣ ’ਤੇ ਰੋਕ ਲਾਉਣ ਦੀ ਕੋਈ ਤੁਕ ਨਹੀਂ ਸੀ ਬਣਦੀ, ਕਿਉਂਕਿ ਸਿੱਖ ਕੌਮ ਵੱਲੋਂ ਸਜਾਏ ਜਾਂਦੇ ਨਗਰ ਕੀਰਤਨ ਆਪਣੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਉਣ ਦੇ ਨਾਲ ਨਾਲ ਮਨੁੱਖੀ ਭਾਚੇਚਾਰੇ ਨੂੰ ਜੋੜਦੇ ਹਨ। ਇਸ ਸਮੇਂ ਹਰ ਧਰਮ ਦੇ ਲੋਕ ਰਲ ਮਿਲ ਕੇ ਗੁਰੂ ਘਰਾਂ ਅੰਦਰ ਸ਼ਮੂਲੀਅਤ ਕਰਦੇ ਹਨ, ਪਰ ਹੈਰਾਨੀਜਨਕ ਗੱਲ ਹੈ ਕਿ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਨਗਰ ਕੀਰਤਨ ਸਜਾਉਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਬੰਧੀ ਯੂਪੀ ਸਰਕਾਰ ਨੂੰ ਦੋਸ਼ੀ ਪੁਲਿਸ ਕਰਮੀਆਂ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਅਜਿਹਾ ਧੱਕਾ ਹਰਗਿਜ ਬਰਦਾਸ਼ਤ ਨਹੀਂ ਕਰੇਗੀ ਕਿ ਉਸ ਨੂੰ ਆਪਣੇ ਧਾਰਮਿਕ ਦਿਹਾੜੇ ਮਨਾਉਣ ਤੋਂ ਰੋਕਿਆ ਜਾਵੇ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget