Kedarnath Dham Reopen: ਕੇਦਾਰਨਾਥ 'ਚ ਹਰ ਸਾਲ ਬਹੁਤ ਹੀ ਸ਼ਰਧਾ ਦੇ ਨਾਲ ਸ਼ਰਧਾਲੂ ਆਉਂਦੇ ਹਨ। ਭਾਰੀ ਬਰਫਬਾਰੀ ਕਾਰਨ ਗੇਟ ਬੰਦ ਕਰ ਦਿੱਤੇ ਜਾਂਦੇ ਹਨ। ਇਸ ਦੌਰਾਨ ਸਾਰੇ ਰਸਤੇ ਵੀ ਬੰਦ ਰਹਿੰਦੇ ਹਨ। ਦੱਸ ਦਈਏ ਉਤਰਾਖੰਡ ਦੇ ਮੁੱਖ ਤੀਰਥ ਸਥਾਨ ਕੇਦਾਰਨਾਥ ਮੰਦਰ ਦੇ ਦਰਵਾਜ਼ੇ 25 ਅਪ੍ਰੈਲ ਨੂੰ ਸ਼ਰਧਾਲੂਆਂ ਲਈ ਖੁੱਲ੍ਹਣ ਜਾ ਰਹੇ ਹਨ।
25 ਅਪ੍ਰੈਲ ਤੋਂ ਕੇਦਾਰਨਾਥ ਧਾਮ ਦੇ ਦਰਵਾਜ਼ੇ ਫਿਰ ਤੋਂ ਖੁੱਲ੍ਹਣ ਜਾ ਰਹੇ ਨੇ
ਇੱਕ ਪਾਸੇ ਜਿੱਥੇ 25 ਅਪ੍ਰੈਲ ਤੋਂ ਧਾਮ ਦੇ ਲਾਂਘੇ ਖੁੱਲਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਯਾਤਰਾ ਵੀ ਇਸੇ ਦਿਨ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜਿਸ ਦਾ ਅਧਿਕਾਰੀਆਂ ਵੱਲੋਂ ਐਲਾਨ ਵੀ ਕੀਤਾ ਗਿਆ ਹੈ। ਸ਼ਰਧਾਲੂ ਹੈਲੀਕਾਪਟਰ ਰਾਹੀਂ ਕੇਦਾਰਨਾਥ ਧਾਮ ਵੀ ਪਹੁੰਚ ਸਕਣਗੇ। ਇਸ ਦੇ ਲਈ ਤੁਹਾਨੂੰ ਸਿਰਫ ਆਨਲਾਈਨ ਹੀ ਹੈਲੀਕਾਪਟਰ ਬੁੱਕ ਕਰਨਾ ਹੋਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਚਾਰਧਾਮ ਯਾਤਰਾ ਲਈ ਹੁਣ ਤੱਕ ਕੁੱਲ 6.34 ਲੱਖ ਸ਼ਰਧਾਲੂਆਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ, ਜੋ ਦਰਸ਼ਨਾਂ ਲਈ ਆਉਣਗੇ।
ਇਸ ਵਾਰ ਸਿਹਤ ਏਟੀਐਮ ਦੀ ਸਹੂਲਤ ਮਿਲੇਗੀ
ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਰਾਜ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕਿਹਾ ਸੀ ਕਿ ਇਸ ਵਾਰ ਸ਼ਰਧਾਲੂਆਂ ਦੀ ਸਿਹਤ ਦਾ ਪੂਰਾ ਖਿਆਲ ਰੱਖਿਆ ਜਾਵੇਗਾ। ਉਨ੍ਹਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਚਾਰਧਾਮ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਜਾਂਚ ਲਈ ਵੱਖ-ਵੱਖ ਥਾਵਾਂ 'ਤੇ ਹੈਲਥ ਏ.ਟੀ.ਐਮ ਵੀ ਸਥਾਪਿਤ ਕੀਤੇ ਜਾਣਗੇ। ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਚਾਰਧਾਮ ਯਾਤਰਾ 22 ਅਪ੍ਰੈਲ ਤੋਂ ਸ਼ੁਰੂ ਹੋਵੇਗੀ
ਚਾਰਧਾਮ ਯਾਤਰਾ ਇਸ ਸਾਲ 22 ਅਪ੍ਰੈਲ ਨੂੰ ਯਮੁਨੋਤਰੀ ਅਤੇ ਗੰਗੋਤਰੀ ਮੰਦਰਾਂ ਦੇ ਦਰਵਾਜ਼ੇ ਖੋਲ੍ਹਣ ਨਾਲ ਸ਼ੁਰੂ ਹੋਵੇਗੀ। ਦੂਜੇ ਪਾਸੇ ਕੇਦਾਰਨਾਥ ਦੇ ਦਰਵਾਜ਼ੇ 25 ਅਪ੍ਰੈਲ ਅਤੇ ਬਦਰੀਨਾਥ ਧਾਮ ਦੇ ਦਰਵਾਜ਼ੇ ਖੋਲ੍ਹਣ ਦੀ ਤਰੀਕ 27 ਅਪ੍ਰੈਲ ਪਹਿਲਾਂ ਹੀ ਤੈਅ ਕੀਤੀ ਗਈ ਹੈ।ਚਾਰਧਾਮ ਯਾਤਰਾ 22 ਅਪ੍ਰੈਲ ਤੋਂ ਸ਼ੁਰੂ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।