ਚੰਡੀਗੜ੍ਹ: ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 19 ਮਈ ਤੋਂ ਸ਼ੁਰੂ ਹੋਏਗੀ। ਸਾਲਾਨਾ ਧਾਰਮਿਕ ਯਾਤਰਾ ਲਈ 22 ਮਈ ਨੂੰ ਗੁਰਦੁਆਰੇ ਦੇ ਕਪਾਟ ਖੋਲ੍ਹੇ ਜਾਣਗੇ। ਇਸ ਤੋਂ ਪਹਿਲਾਂ 19 ਮਈ ਨੂੰ ਰਿਸ਼ੀਕੇਸ਼ ਤੋਂ ਪਹਿਲਾ ਜਥਾ ਰਵਾਨਾ ਹੋਵੇਗਾ। ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ-ਦੁਆਲੇ ਤੇ ਰਸਤੇ ਵਿੱਚ ਜੰਮੀ ਬਰਫ ਹਟਾਉਂਦੇ ਹੋਏ ਭਾਰਤੀ ਫ਼ੌਜ ਦੇ ਜਵਾਨ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਿਤ ਗੁਰਦੁਆਰਾ ਸਾਹਿਬ ਪੁੱਜ ਗਏ ਹਨ।

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਲੀਡਰ ਨਰਿੰਦਰਪਾਲ ਸਿੰਘ ਬਿੰਦਰਾ ਨੇ ਦੱਸਿਆ ਕਿ ਭਾਰਤੀ ਸੈਨਾ ਦੇ ਜਵਾਨਾਂ ਦੀ ਟੀਮ ਗੁਰਦੁਆਰਾ ਸਾਹਿਬ ਪੁੱਜ ਗਈ ਹੈ। ਉਨ੍ਹਾਂ ਗੁਰਦੁਆਰੇ ਦੇ ਮੁੱਖ ਗੇਟ ਦੇ ਸਾਹਮਣੇ ਜੰਮੀ ਬਰਫ ਹਟਾਉਣ ਮਗਰੋਂ ਜੈਕਾਰਿਆਂ ਦੀ ਗੂੰਜ ਵਿੱਚ ਗੇਟ ਖੋਲ੍ਹਿਆ। ਫ਼ੌਜ ਦੇ ਜਵਾਨਾਂ ਤੇ ਟਰੱਸਟ ਦੇ ਕਾਮਿਆਂ ਨੇ ਗੁਰਦੁਆਰੇ ਦੇ ਆਲੇ-ਦੁਆਲੇ ਜੰਮੀ ਬਰਫ ਹਟਾਉਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਹੈ।

ਇਸ ਤੋਂ ਪਹਿਲਾਂ ਫੌਜੀ ਟੀਮ ਨੇ ਲਗਪਗ ਤਿੰਨ ਕਿਲੋਮੀਟਰ ਤੱਕ ਜੰਮੀ ਬਰਫ ਹਟਾ ਕੇ ਰਸਤਾ ਬਣਾਇਆ ਹੈ, ਜਿਸ ਨੂੰ ਹੁਣ ਹੋਰ ਖੁੱਲ੍ਹਾ ਕੀਤਾ ਜਾਵੇਗਾ ਤਾਂ ਜੋ ਸਾਲਾਨਾ ਯਾਤਰਾ ਸ਼ੁਰੂ ਹੋਣ ’ਤੇ ਸੰਗਤ ਨੂੰ ਕੋਈ ਮੁਸ਼ਕਲ ਨਾ ਆਵੇ। ਭਾਰਤੀ ਫੌਜ ਦੀ ਇਸ ਟੀਮ ਨੇ 14 ਅਪਰੈਲ ਨੂੰ ਬਰਫ ਹਟਾਉਣ ਦਾ ਕੰਮ ਸ਼ੁਰੂ ਕੀਤਾ ਸੀ ਤੇ ਲਗਪਗ ਦਸ ਦਿਨਾਂ ਵਿਚ ਰਸਤਾ ਬਣਾ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਉੱਤਰਾਖੰਡ ਸਰਕਾਰ ਦੇ ਸਹਿਯੋਗ ਨਾਲ 22 ਮਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੋਲ੍ਹੇ ਜਾਣਗੇ। ਇਸ ਤੋਂ ਪਹਿਲਾਂ 19 ਮਈ ਨੂੰ ਰਿਸ਼ੀਕੇਸ਼ ਤੋਂ ਪਹਿਲਾ ਜਥਾ ਰਵਾਨਾ ਹੋਵੇਗਾ।

ਇਹ ਵੀ ਪੜ੍ਹੋ


Coronavirus Update : ਭਾਰਤ 'ਚ ਕੋਵਿਡ ਕੇਸਾਂ 'ਚ 2 ਫੀਸਦੀ ਗਿਰਾਵਟ, ਪਿਛਲੇ 24 ਘੰਟਿਆਂ 'ਚ 2483 ਨਵੇਂ ਮਾਮਲੇ