Waheguru Quotes in Punjabi: ਅੱਜਕੱਲ੍ਹ ਅਸੀਂ ਆਪਣੀ ਜ਼ਿੰਦਗੀ ਵਿੱਚ ਕਾਫੀ ਰੁਝੇ ਰਹਿੰਦੇ ਹਾਂ ਅਤੇ ਸਾਡੇ ਕੋਲ ਇੰਨਾ ਵਕਤ ਨਹੀਂ ਹੁੰਦਾ ਹੈ ਕਿ ਅਸੀਂ ਆਰਾਮ ਨਾਲ ਬੈਠ ਕੇ ਰੱਬ ਦਾ ਨਾਮ ਲੈ ਸਕੀਏ। ਜੇਕਰ ਤੁਸੀਂ ਵੀ ਬਹੁਤ ਰੁਝੇਵਿਆਂ ਵਿਚ ਫਸੇ ਹੋਏ ਹੋ ਅਤੇ ਨਾਮ ਜਪਣਾ ਚਾਹੁੰਦੇ ਹੋ ਤਾਂ ਤੁਸੀਂ ਵਾਹਿਗੁਰੂ ਸਿਮਰਨ ਵੀ ਕਰ ਸਕਦੇ ਹੋ। ਜਿਸ ਨਾਲ ਤੁਹਾਡੇ ਮਨ ਨੂੰ ਸ਼ਾਂਤੀ ਵੀ ਮਿਲੇਗੀ ਅਤੇ ਦਿਲ ਨੂੰ ਸੁਕੂਨ ਵੀ ਮਿਲੇਗਾ। ਅਸੀਂ ਤੁਹਾਨੂੰ ਕੁਝ ਅਜਿਹੀਆਂ ਤੁਕਾਂ ਦੱਸਾਂਗੇ ਜਿਨ੍ਹਾਂ ਨੂੰ ਪੜ੍ਹ ਕੇ ਤੁਸੀਂ ਵਾਹਿਗੁਰੂ ਨੂੰ ਆਪਣੇ ਹਿਰਦੇ ਵਿੱਚ ਵਸਾ ਸਕਦੇ ਹੋ ਅਤੇ ਵਾਹਿਗੁਰੂ ਸਿਮਰਨ ਵੀ ਕਰ ਸਕਦੇ ਹੋ।
ਸੇਵਕ ਕੀ ਅਰਦਾਸਿ ਪਿਆਰੇ ॥ ਜਪਿ ਜੀਵਾ ਪ੍ਰਭ ਚਰਣ ਤੁਮਾਰੇ ॥੧॥ ਰਹਾਉ ॥
ਤੂ ਬੇਅੰਤੁ ਕੋ ਵਿਰਲਾ ਜਾਣੈ ॥ ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥੧॥
ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥
ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥
ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥
ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥
ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥
ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥
ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥
ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥
ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥
ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥
ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥
ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥
ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥
ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥੨॥
ਨਾਨਕ ਨਾਮ ਚੜਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ"
ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥
ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥
ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥
ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥