ਪੜਚੋਲ ਕਰੋ

ਲਾਪਤਾ ਪਾਵਨ ਸਰੂਪ: ਸ਼੍ਰੋਮਣੀ ਕਮੇਟੀ ਨੇ ਪੁਲਿਸ ਕੇਸ ਤੋਂ ਕਿਉਂ ਵੱਟਿਆ ਟਾਲਾ?

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਨੇ ਸ਼੍ਰੋਮਣੀ ਕਮੇਟੀ ਦੀ ਸਾਖ ਦਾਅ 'ਤੇ ਲਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਦੇ ਦੋਸ਼ੀਆਂ ਖਿਲਾਫ ਪੁਲਿਸ ਕੇਸ ਦਰਜ ਨਾ ਕਰਵਾਉਣ ਦੇ ਫੈਸਲੇ ਮਗਰੋਂ ਇਹ ਮਾਮਲਾ ਹੁਣ ਮੁੜ ਗਰਮਾ ਗਿਆ ਹੈ। ਸਵਾਲ ਉੱਠਣ ਲੱਗੇ ਹਨ ਕਿ ਸ਼੍ਰੋਮਣੀ ਕਮੇਟੀ ਨੇ ਮਾਮਲੇ ਨੂੰ ਦਬਾਉਣ ਲਈ ਹੀ ਇਹ ਫੈਸਲਾ ਕੀਤਾ ਹੈ।

ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਨੇ ਸ਼੍ਰੋਮਣੀ ਕਮੇਟੀ ਦੀ ਸਾਖ ਦਾਅ 'ਤੇ ਲਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ਦੇ ਦੋਸ਼ੀਆਂ ਖਿਲਾਫ ਪੁਲਿਸ ਕੇਸ ਦਰਜ ਨਾ ਕਰਵਾਉਣ ਦੇ ਫੈਸਲੇ ਮਗਰੋਂ ਇਹ ਮਾਮਲਾ ਹੁਣ ਮੁੜ ਗਰਮਾ ਗਿਆ ਹੈ। ਸਵਾਲ ਉੱਠਣ ਲੱਗੇ ਹਨ ਕਿ ਸ਼੍ਰੋਮਣੀ ਕਮੇਟੀ ਨੇ ਮਾਮਲੇ ਨੂੰ ਦਬਾਉਣ ਲਈ ਹੀ ਇਹ ਫੈਸਲਾ ਕੀਤਾ ਹੈ। ਸਿੱਖ ਸੰਸਥਾਵਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਨੂੰ ਡਰ ਹੈ ਕਿ ਮਾਮਲਾ ਪੁਲਿਸ ਕੋਲ ਜਾਣ ਨਾਲ ਕਈ ਕੜੀਆਂ ਸਾਹਮਣੇ ਆ ਜਾਣਗੀਆਂ। ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਮਾਮਲਾ ਪੁਲਿਸ ਕੋਲ ਜਾਂ ਨਾਲ ਕਈ ਵੱਡੀਆਂ ਹਸਤੀਆਂ ਦੇ ਨਾਂ ਸਾਹਮਣੇ ਆ ਸਕਦੇ ਸੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਅਸਤੀਫੇ ਲਈ ਵੀ ਦਬਾਅ ਵਧਦਾ ਜਾ ਰਿਹਾ ਸੀ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਇਸ ਮਾਮਲੇ ਵਿੱਚ ਦੋਸ਼ੀ ਪਾਏ ਗਏ ਕਰਮਚਾਰੀਆਂ ਤੇ ਅਧਿਕਾਰੀਆਂ ਖਿਲਾਫ਼ ਪੁਲਿਸ ਕੇਸ ਦਰਜ ਕਰਾਉਣ ਦੀ ਥਾਂ ਸਿੱਖ ਗੁਰਦੁਆਰਾ ਐਕਟ ਮੁਤਾਬਕ ਪੰਥਕ ਮਰਿਆਦਾ ਤੇ ਰਵਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਹੁਦੇਦਾਰ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਵੀ 18 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋ ਕੇ ਖਿਮਾ ਯਾਚਨਾ ਕਰਨਗੇ। ਲੌਂਗੋਵਾਲ ਨੇ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਕੰਮਕਾਜ ਵਿੱਚ ਕਿਸੇ ਨੂੰ ਦਖ਼ਲ ਦੇਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ‘ਸਿੱਖ ਸੰਸਥਾ ਦੀ ਆਪਣੀ ਆਜ਼ਾਦ ਹਸਤੀ ਹੈ ਤੇ ਉਹ ਫ਼ੈਸਲੇ ਲੈਣ ਦੇ ਸਮਰੱਥ ਹੈ।’ ਉਨ੍ਹਾਂ ਕਿਹਾ ਕਿ ਹੁਣ ਇਹ ਮਾਮਲਾ ਪੁਲਿਸ ਕੋਲ ਦੇਣ ਦੀ ਥਾਂ ’ਤੇ ਸ਼੍ਰੋਮਣੀ ਕਮੇਟੀ ਕੁਝ ਸਖ਼ਤ ਕਾਰਵਾਈ ਕਰੇਗੀ ਤਾਂ ਜੋ ਭਵਿੱਖ ਵਿਚ ਕੋਈ ਅਜਿਹੀ ਹਿੰਮਤ ਨਾ ਕਰ ਸਕੇ। ਲੌਂਗੋਵਾਲ ਨੇ ਇਹ ਵੀ ਦਾਅਵਾ ਕੀਤਾ ਕਿ ਰਿਕਾਰਡ ਵਿੱਚੋਂ ਘਟੇ ਪਾਵਨ ਸਰੂਪ ਨਾ ਤਾਂ ਗਾਇਬ ਹੋਏ ਹਨ ਤੇ ਨਾ ਹੀ ਕੋਈ ਬੇਅਦਬੀ ਹੋਈ ਹੈ। ਉਨ੍ਹਾਂ ਕਿਹਾ ਕਿ ਸਬੰਧਤ ਕਰਮਚਾਰੀਆਂ ਵੱਲੋਂ ਇਹ ਪਾਵਨ ਸਰੂਪ ਸੰਗਤ ਨੂੰ ਹੀ ਦਿੱਤੇ ਗਏ ਹਨ ਪਰ ਲਾਲਚ ਵੱਸ ਇਸ ਦੀ ਨਾ ਭੇਟਾ ਜਮ੍ਹਾਂ ਕਰਾਈ ਗਈ ਤੇ ਨਾ ਹੀ ਇਸ ਨੂੰ ਰਿਕਾਰਡ ਵਿਚ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Embed widget