ਪੜਚੋਲ ਕਰੋ

ਸਿੱਖਾਂ 'ਚ ਵਧ ਰਹੀ ਬੁੱਤ ਪੂਜਾ, ਸ਼੍ਰੋਮਣੀ ਕਮੇਟੀ ਗੂੜ੍ਹੀ ਨੀਂਦ ਸੁੱਤੀ!

ਸਿੱਖ ਧਰਮ ਦੀ ਬੁਨਿਆਦ ਮੂਰਤੀ ਪੂਜਾ ਤੇ ਕਰਮ-ਕਾਂਡ ਦੇ ਵਿਰੋਧ 'ਤੇ ਖੜ੍ਹੀ ਹੈ। ਇਸ ਦੇ ਬਾਵਜੂਦ ਮੂਰਤੀ ਪੂਜਾ ਤੇ ਕਰਮ-ਕਾਂਡ ਹੌਲੀ-ਹੌਲੀ ਸਿੱਖਾਂ ਵਿੱਚ ਘੁਸਪੈਠ ਕਰ ਰਹੇ ਹਨ। ਗੁਜਰਾਤ ਦੇ ਭਾਵਨਗਰ ਦੇ ਚੌਕ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਬੁੱਤ ਲਾਉਣ ਮਗਰੋਂ ਇਹ ਮਾਮਲਾ ਮੁੜ ਚਰਚਾ ਵਿੱਚ ਆਇਆ ਹੈ। ਬੇਸ਼ੱਕ ਸਿੱਖ ਸੰਗਤ ਦੇ ਵਿਰੋਧ ਮਗਰੋਂ ਇਸ ਬੁੱਤ ਨੂੰ ਹਟਾ ਲਿਆ ਗਿਆ ਹੈ ਪਰ ਪੰਜਾਬ ਵਿੱਚ ਵੀ ਬੁੱਤ ਪੂਜਾ ਵਧ ਰਹੀ ਹੈ।

ਚੰਡੀਗੜ੍ਹ: ਸਿੱਖ ਧਰਮ ਦੀ ਬੁਨਿਆਦ ਮੂਰਤੀ ਪੂਜਾ ਤੇ ਕਰਮ-ਕਾਂਡ ਦੇ ਵਿਰੋਧ 'ਤੇ ਖੜ੍ਹੀ ਹੈ। ਇਸ ਦੇ ਬਾਵਜੂਦ ਮੂਰਤੀ ਪੂਜਾ ਤੇ ਕਰਮ-ਕਾਂਡ ਹੌਲੀ-ਹੌਲੀ ਸਿੱਖਾਂ ਵਿੱਚ ਘੁਸਪੈਠ ਕਰ ਰਹੇ ਹਨ। ਗੁਜਰਾਤ ਦੇ ਭਾਵਨਗਰ ਦੇ ਚੌਕ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਬੁੱਤ ਲਾਉਣ ਮਗਰੋਂ ਇਹ ਮਾਮਲਾ ਮੁੜ ਚਰਚਾ ਵਿੱਚ ਆਇਆ ਹੈ। ਬੇਸ਼ੱਕ ਸਿੱਖ ਸੰਗਤ ਦੇ ਵਿਰੋਧ ਮਗਰੋਂ ਇਸ ਬੁੱਤ ਨੂੰ ਹਟਾ ਲਿਆ ਗਿਆ ਹੈ ਪਰ ਪੰਜਾਬ ਵਿੱਚ ਵੀ ਬੁੱਤ ਪੂਜਾ ਵਧ ਰਹੀ ਹੈ। ਹੈਰਾਨੀ ਦੀ ਗੱਲ਼ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਜਰਾਤ ਵਿੱਚ ਲੱਗੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਬੁੱਤ ਦਾ ਤਾਂ ਜ਼ੋਰਸ਼ੋਰ ਨਾਲ ਵਿਰੋਧ ਕੀਤਾ ਹੈ ਪਰ ਸ੍ਰੀ ਹਰਿਮੰਦਰ ਸਾਹਿਬ ਨੇੜੇ ਮਾਰਕੀਟ ਵਿੱਚ ਗੁਰੂ ਸਾਹਿਬਾਨ ਦੀਆਂ ਛੋਟੀਆਂ-ਛੋਟੀਆਂ ਮੂਰਤੀਆਂ ਸ਼ਰੇਆਮ ਵਿਕ ਰਹੀਆਂ ਹਨ। ਪਿਛਲੇ ਲੰਮੇ ਸਮੇਂ ਤੋਂ ਮੂਰਤੀਆਂ ਦਾ ਇਹ ਕਾਰੋਬਾਰ ਚੱਲ ਰਿਹਾ ਹੈ।

ਸਿੱਖਾਂ 'ਚ ਵਧ ਰਹੀ ਬੁੱਤ ਪੂਜਾ, ਸ਼੍ਰੋਮਣੀ ਕਮੇਟੀ ਗੂੜ੍ਹੀ ਨੀਂਦ ਸੁੱਤੀ!

ਅਜਿਹੀਆਂ ਮੂਰਤੀਆਂ ਚੀਨ ਤੋਂ ਬਣ ਕੇ ਵੀ ਆ ਰਹੀਆਂ ਹਨ। ਇਹ ਮਾਮਲਾ ਮੀਡੀਆ ਵੱਲੋਂ ਖ਼ਬਰਾਂ ਰਾਹੀਂ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਸੀ ਪਰ ਇਨ੍ਹਾਂ ਸਿੱਖ ਸੰਸਥਾਵਾਂ ਦੀ ਇਸ ਮਾਮਲੇ ਵਿੱਚ ਚੁੱਪ ਦਾ ਸਿੱਟਾ ਹੈ ਕਿ ਹੁਣ ਗੁਰੂ ਸਾਹਿਬ ਦਾ ਵੱਡਾ ਬੁੱਤ ਸਥਾਪਤ ਕਰ ਦਿਤਾ ਗਿਆ ਹੈ। ਉਧਰ, ਗੁਜਰਾਤ ਦੇ ਭਾਵਨਗਰ ਦੇ ਚੌਕ ਵਿੱਚੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਬੁੱਤ ਹਟਾ ਦਿੱਤਾ ਜਾਵੇਗਾ। ਸਿੱਖ ਸੰਗਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਗਟਾਏ ਗਏ ਵਿਰੋਧ ਤੋਂ ਬਾਅਦ ਪ੍ਰਬੰਧਕਾਂ ਨੇ ਇਹ ਬੁੱਤ ਹਟਾਉਣ ਦਾ ਭਰੋਸਾ ਦਿੱਤਾ ਹੈ। ਹਾਸਲ ਜਾਣਕਾਰੀ ਮੁਤਾਬਕ ਇਹ ਬੁੱਤ ਭਾਵਨਗਰ ਵਿੱਚ ਵੱਸਦੇ ਸਿੰਧੀ ਸਮਾਜ ਵੱਲੋਂ ਸਥਾਪਤ ਕੀਤਾ ਗਿਆ ਸੀ। ਸਿੰਧੀ ਸਮਾਜ ਗੁਰੂ ਨਾਨਕ ਦੇਵ ਜੀ ਲਈ ਸ਼ਰਧਾ ਭਾਵ ਰੱਖਦਾ ਹੈ ਤੇ ਸਤਿਕਾਰ ਕਰਦਾ ਹੈ। ਸਿੰਧੀ ਸਮਾਜ ਨੇ ਸ਼੍ਰੋਮਣੀ ਕਮੇਟੀ ਨੂੰ ਪੱਤਰ ਭੇਜ ਕੇ ਦੱਸਿਆ ਹੈ ਕਿ ਵਿਵਾਦ ਦਾ ਕਾਰਨ ਬਣੇ ਇਸ ਬੁੱਤ ਨੂੰ ਹਟਾ ਦੇਣਗੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਹੈ ਕਿ ਸਿੱਖ ਧਰਮ ਵਿੱਚ ਮੂਰਤੀ ਪੂਜਾ ਦੀ ਮਨਾਹੀ ਹੈ ਤੇ ਬੁੱਤ ਸਥਾਪਤ ਕਰਨਾ ਮੂਰਤੀ ਪੂਜਾ ਦਾ ਰੂਪ ਹੈ। ਸ਼੍ਰੋਮਣੀ ਕਮੇਟੀ ਇਸ ਤਰ੍ਹਾਂ ਗੁਰੂ ਸਾਹਿਬਾਨ ਦੇ ਬੁੱਤ ਸਥਾਪਤ ਕਰਨ ਦੀ ਪ੍ਰਵਾਨਗੀ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿੱਚ ਮੂਰਤੀ ਪੂਜਾ ਜਾਂ ਬੁੱਤਪ੍ਰਸਤੀ ਦੀ ਸਖ਼ਤ ਮਨਾਹੀ ਹੈ। ਗੁਰੂ ਸਾਹਿਬ ਦੀਆਂ ਮੂਰਤੀਆਂ ਸਥਾਪਤ ਕਰਨਾ ਸਿੱਖ ਸਿਧਾਂਤਾਂ ਦੀ ਉਲੰਘਣਾ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget