ਬੈਂਗਲੁਰੂ ਦੇ ਬੀਟੀਐਮ ਲੇਆਊਟ ਇਲਾਕੇ 'ਚ ਸੋਸ਼ਲ ਮੀਡੀਆ ਇੰਫਲੂਐਂਸਰ ਨੇਹਾ ਬਿਸਵਾਲ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਨੇਹਾ ਨੇ ਖੁਦ ਸੋਸ਼ਲ ਮੀਡੀਆ 'ਤੇ ਵੀਡੀਓ ਬਣਾ ਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਉਸ ਨੇ ਦੱਸਿਆ ਕਿ ਉਹ ਆਪਣੇ ਵੌਗ ਦੀ ਸ਼ੂਟਿੰਗ ਦੌਰਾਨ ਕੰਮ ਤੋਂ ਘਰ ਪਰਤ ਰਹੀ ਸੀ, ਜਦੋਂ ਇਕ 10 ਸਾਲ ਦਾ ਲੜਕਾ ਸਾਈਕਲ 'ਤੇ ਆਇਆ ਅਤੇ ਉਸ ਨਾਲ ਬਦਸਲੂਕੀ ਕੀਤੀ।ਨੇਹਾ ਨੇ ਦੱਸਿਆ ਕਿ ਇਹ ਘਟਨਾ ਕੈਮਰੇ 'ਚ ਰਿਕਾਰਡ ਹੋ ਗਈ। ਜਦੋਂ ਉਨ੍ਹਾਂ ਨੇ ਮੁੰਡੇ ਨੂੰ ਰੋਕਿਆ, ਤਾਂ ਬਹੁਤ ਸਾਰੇ ਕਹਿਣ ਲੱਗੇ ਕਿ ਉਹ ਇੱਕ ਬੱਚਾ ਹੈ ਅਤੇ ਉਸਨੂੰ ਮਾਫ਼ ਕਰ ਦਿੱਤਾ ਜਾਣਾ ਚਾਹੀਦਾ ਹੈ। ਇਸ ਘਟਨਾ ਤੋਂ ਬਾਅਦ ਨੇਹਾ ਨੇ ਕਿਹਾ ਕਿ ਉਹ ਇਸ ਘਟਨਾ ਤੋਂ ਬਹੁਤ ਦੁਖੀ ਹੈ ਅਤੇ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਅਜਿਹਾ ਤਜਰਬਾ ਹੋਇਆ ਹੈ, ਜਿਸ ਨੇ ਉਸ ਨੂੰ ਡੂੰਘੀ ਠੇਸ ਪਹੁੰਚਾਈ ਹੈ।ਹਾਲਾਂਕਿ, ਨੇਹਾ ਨੇ ਲੜਕੇ ਦੇ ਖਿਲਾਫ ਕੋਈ ਕਾਨੂੰਨੀ ਸ਼ਿਕਾਇਤ (ਐਫਆਈਆਰ) ਦਰਜ ਨਹੀਂ ਕਰਵਾਈ ਹੈ। ਉਹ ਕਹਿੰਦੀ ਹੈ ਕਿ ਉਹ ਬੱਚੇ ਦਾ ਭਵਿੱਖ ਖਰਾਬ ਨਹੀਂ ਕਰਨਾ ਚਾਹੁੰਦੀ, ਪਰ ਚਾਹੁੰਦੀ ਹੈ ਕਿ ਉਸ ਨੂੰ ਕਿਸੇ ਤਰ੍ਹਾਂ ਦੀ ਚੇਤਾਵਨੀ ਦਿੱਤੀ ਜਾਵੇ ਤਾਂ ਜੋ ਉਹ ਆਪਣੀ ਗਲਤੀ ਸਮਝ ਸਕੇ। ਮਾਮਲੇ ਦਾ ਨੋਟਿਸ ਲੈਂਦੇ ਹੋਏ ਬੈਂਗਲੁਰੂ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਨਾਬਾਲਗ ਲੜਕੇ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜਾਂਚ ਦਾ ਭਰੋਸਾ ਦਿੰਦਿਆਂ ਪੁਲਿਸ ਨੇ ਕਿਹਾ ਕਿ ਬਣਦੀ ਕਾਰਵਾਈ ਕੀਤੀ ਜਾਵੇਗੀ।