ਜਲੰਧਰ ਦੇ ਵਿਧਾਨ ਸਭਾ ਹਲਕਾ ਪੱਛਮੀ ਦੀ ਜਿਮਨੀ ਚੋਣ ਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਆਮ ਆਦਮੀ ਪਾਰਟੀ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਮਹਿੰਦਰ ਭਗਤ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਭਰੇ ਹਨ। ਇਸ ਮੌਕੇ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਹੁਸ਼ਿਆਰਪੁਰ ਤੋਂ ਨਵੇਂ ਚੁਣੇ ਗਏ ਲੋਕ ਸਭਾ ਮੈਂਬਰ ਰਾਜਕੁਮਾਰ ਚੱਬੇਵਾਲ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।politcisappJALANDHARjalandharwest