Sidhu Moosewala ਦੀ ਹਵੇਲੀ 'ਚ ਗੂੰਜੀਆਂ ਕਿਲਕਾਰੀਆਂ -ਮੂਸੇਵਾਲਾ ਦੇ ਘਰ ਨੰਨ੍ਹੇ ਮਹਿਮਾਨ ਦਾ ਸਵਾਗਤ#MOOSEWALA #sidhumoosewala #Balkaursingh #Charankaur #parents #sidhumape #moosewalabrother #abpsanjha #abplive ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਗੂੰਜੀਆਂ ਕਿਲਕਾਰੀਆਂ -ਮੂਸੇਵਾਲਾ ਦੇ ਘਰ ਨੰਨ੍ਹੇ ਮਹਿਮਾਨ ਦਾ ਸਵਾਗਤ ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮਪਰਿਵਾਰ ਨੇ ਸਾਂਝੀ ਕੀਤੀ ਖ਼ੁਸ਼ਖ਼ਬਰੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ | ਮਰਹੂਮ ਗਾਇਕ ਦੇ ਛੋਟੇ ਵੀਰ ਨੇ ਇਸ ਦੁਨੀਆਂ ਚ ਪੈਰ ਰੱਖ ਲਿਆ ਹੈ ਤੇ ਇਹ ਵੱਡੀ ਖ਼ੁਸ਼ਖ਼ਬਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਵੱਲੋਂ ਪ੍ਰਸ਼ੰਸਕਾਂ ਨਾਲ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਸਾਂਝੀ ਕੀਤੀ ਗਈ ਹੈ। ਮੂਸੇਵਾਲਾ ਦੇ ਪਿਤਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਨਵਜੰਮੇ ਪੁੱਤਰ ਨਾਲ ਪੋਸਟ ਸ਼ੇਅਰ ਕੀਤੀ ਹੈ ਤੇ ਕੈਪਸ਼ਨ 'ਚ ਲਿਖਿਆ ਹੈ ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ। ਇਸ ਪੋਸਟ ਨਾਲ ਸਾਂਝੀ ਕੀਤੀ ਤਸਵੀਰ ਚ ਮੂਸੇਵਾਲਾ ਦੇ ਪਿਤਾ ਦੀ ਗੋਦ 'ਚ ਨਵਜੰਮਿਆ ਪੁੱਤ ਹੈ ਕੇਕ ਹੈ ਤੇ ਸਿੱਧੂ ਮੂਸੇਵਾਲਾ ਦੀ ਤਸਵੀਰ ਕੋਲ ਪਈ ਹੋਈ ਹੈ |ਜ਼ਿਕਰ ਏ ਖਾਸ ਹੈ ਕਿ ਮਾਪਿਆਂ ਦੇ ਇਕਲੌਤੇ ਪੁੱਤ ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 May 2022 ਨੂੰ ਕਤਲ ਕਰ ਦਿੱਤਾ ਗਿਆ ਸੀ |ਪਰਿਵਾਰ ਇਕ ਪਾਸੇ ਜਿਥੇ ਇਨਸਾਫ ਦੀ ਕਾਨੂੰਨੀ ਲੜਾਈ ਲੜ੍ਹ ਰਿਹਾ ਹੈ |ਉਥੇ ਹੀ ਪਰਿਵਾਰ ਨੇ ਸਿੱਧੂ ਮੂਸੇਵਾਲਾ ਦੇ ਜਾਣ ਤੋਂ ਬਾਅਦ ਬੱਚੇ ਦੀ ਪਲਾਨਿੰਗ ਕਰੀ ਸੀ |ਸੋ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ IVF ਤਕਨੀਕ ਰਾਹੀਂ ਬੇਟੇ ਨੂੰ ਜਨਮ ਦਿੱਤਾ ਹੈ |ਮਰਹੂਮ ਗਾਇਕ ਦੇ ਮਾਪਿਆਂ ਨੇ ਆਪਣੇ ਘਰ ਨੰਨ੍ਹੇ ਮਹਿਮਾਨ ਦਾ ਸਵਾਗਤ ਕੀਤਾ ਹੈ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updatesWatch ABP Sanjha Live TV: https://abpsanjha.abplive.in/live-tvABP Sanjha Website: https://abpsanjha.abplive.in/Social Media Handles:YouTube: https://www.youtube.com/user/abpsanjhaFacebook: https://www.facebook.com/abpsanjha/Twitter: https://twitter.com/abpsanjhaDownload ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en