Health News | ਕੀ ਤੁਹਾਨੂੰ ਰਾਤ ਨੂੰ ਸੌਣ ਵੇਲੇ ਪਸੀਨਾ ਆਉਂਦਾ? ਸਾਵਧਾਨ ਰਹੋ, ਘੇਰ ਸਕਦੀਆਂ ਇਹ ਗੰਭੀਰ ਬਿਮਾਰੀਆਂ#Health #Sweat #sleeping #abpsanjha #abpliveਰਾਤ ਨੂੰ ਜ਼ਿਆਦਾ ਪਸੀਨਾ ਆਉਣਾ ਕੈਂਸਰ ਦੀ ਨਿਸ਼ਾਨੀ ਹੋ ਸਕਦਾ ਹੈ। ਛਾਤੀ ਦੇ ਕੈਂਸਰ, ਪ੍ਰੋਸਟੇਟ ਕੈਂਸਰ ਅਤੇ ਕਾਰਸੀਨੋਇਡ ਟਿਊਮਰ ਦੀ ਸਥਿਤੀ ਵਿੱਚ, ਸਰੀਰ ਨੂੰ ਬਹੁਤ ਪਸੀਨਾ ਆਉਂਦਾ ਹੈ। ਇਸ ਦੇ ਨਾਲ ਹੀ ਲਿਊਕੇਮੀਆ ਵਰਗੇ ਬਲੱਡ ਕੈਂਸਰ ਦੇ ਮਾਮਲੇ 'ਚ ਰਾਤ ਨੂੰ ਜ਼ਿਆਦਾ ਪਸੀਨਾ ਆਉਂਦਾ ਹੈ।ਜੇਕਰ ਰਾਤ ਨੂੰ ਸੌਂਦੇ ਸਮੇਂ ਬਹੁਤ ਜ਼ਿਆਦਾ ਪਸੀਨਾ ਆਉਂਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਇਹ ਦਿਲ ਦੀ ਮਾੜੀ ਸਿਹਤ ਦਾ ਸੰਕੇਤ ਦੇ ਸਕਦਾ ਹੈ। ਇਸ ਦੇ ਲਈ ਤੁਹਾਨੂੰ ਆਪਣਾ ਮੈਡੀਕਲ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਹਾਰਟ ਸਟ੍ਰੋਕ ਵਰਗੀਆਂ ਸਮੱਸਿਆਵਾਂ ਨਾ ਹੋਣ।