#panchayatelectionspunjabਪੰਜਾਬ ਵਿੱਚ ਪੰਚਾਇਤੀ ਚੋਣ ਦਾ ਐਲਾਣ ਹੋ ਗਿਆ ਹੈ। ਸਰਪੰਚਾਂ ਤੇ ਪੰਚਾਂ ਦੀ ਚੋਣ ਲਈ 15 ਅਕਤੂਬਰ ਵੋਟਿੰਗ ਹੋਏਗੀ। ਚੋਣਾਂ ਦੇ ਨਤੀਜੇ ਵੀ ਇਸੇ ਦਿਨ ਹੀ ਆ ਜਾਣਗੇ। ਇਹ ਐਲਾਨ ਰਾਜ ਦੇ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕੀਤਾ ਹੈ। ਚੋਣ ਕਮਿਸ਼ਨਰ ਨੇ ਦੱਸਿਆ ਕਿ ਪੰਚ ਤੇ ਸਰਪੰਚ ਦੇ ਅਹੁਦਿਆਂ ਲਈ ਨਾਮਜ਼ਦਗੀਆਂ 27 ਤੋਂ 4 ਅਕਤੂਬਰ ਤੱਕ ਦਾਖਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਗਰਾਮ ਪੰਚਾਇਤ ਦੀ ਸਮਾਂ ਸੀਮਾ ਫਰਵਰੀ 2024 ਵਿੱਚ ਖਤਮ ਹੋ ਗਈ ਸੀ ਪਰ ਲੋਕ ਸਭਾ ਚੋਣਾਂ ਕਾਰਨ ਵੋਟਿੰਗ ਵਿੱਚ ਦੇਰੀ ਹੋਈ ਹੈ। ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਇਹ ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਅਗਲੇ ਮਹੀਨੇ ਕਈ ਛੁੱਟੀਆਂ ਆ ਰਹੀਆਂ ਹਨ। ਇਨ੍ਹਾਂ ਨੂੰ ਧਿਆਨ 'ਚ ਰੱਖਦਿਆਂ ਤਰੀਕ ਦਾ ਐਲਾਨ ਕੀਤਾ ਗਿਆ ਹੈ। 1 ਤੇ 2 ਅਕਤੂਬਰ ਨੂੰ ਛੁੱਟੀ ਹੈ। ਉਸ ਤੋਂ ਬਾਅਦ 12 ਅਕਤੂਬਰ ਨੂੰ ਦੁਸਹਿਰਾ ਹੈ। ਵਾਲਮੀਕ ਜਯੰਤੀ 1 ਅਕਤੂਬਰ ਨੂੰ ਹੈ ਤੇ ਕਰਵਾ ਚੌਥ 20 ਨੂੰ ਹੈ। ਇਸ ਤੋਂ ਇਲਾਵਾ ਪ੍ਰੀਖਿਆਵਾਂ ਤੇ ਝੋਨੇ ਦੀ ਕਟਾਈ ਦਾ ਵੀ ਧਿਆਨ ਰੱਖਿਆ ਗਿਆ ਹੈ।#panchayatelections2024 #punjabpanchayatelectionsdate