Delhi Weather | ਉਬਾਲੇ ਖਾਣ ਲੱਗੀ ਰਾਜਧਾਨੀ ਦਿੱਲੀ,ਗਰਮੀ ਦੇ ਟੁੱਟ ਗਏ ਸਾਰੇ ਰਿਕਾਰਡ,ਤਾਪਮਾਨ 52 ਡਿਗਰੀ ਤੋਂ ਪਾਰ, ਮਚੀ ਹਾਹਾਕਾਰ#Delhi #weather #Heatwave #abplive ਗਰਮੀ ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਉਬਾਲੇ ਖਾਣ ਲੱਗੀ ਹੈ। ਅੱਜ ਦਿੱਲੀ ਵਿੱਚ ਤਾਪਮਾਨ ਦੇ ਹੁਣ ਤੱਕ ਦੇ ਸਾਰੇ ਰਿਕਾਰਡ ਟੁੱਟ ਗਏ ਹਨ। ਬੁੱਧਵਾਰ ਨੂੰ ਦਿੱਲੀ ਦਾ ਪਾਰਾ 52 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ। ਅੱਜ ਦੁਪਹਿਰ ਦਿੱਲੀ ਦਾ ਤਾਪਮਾਨ 52.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਇਸ ਉਬਲਦੀ ਗਰਮੀ ਚ ਦਿੱਲੀ ਵਾਲਿਆਂ ਦਾ ਹਾਲ ਬੇਹਾਲ ਹੈ |ਜ਼ਿਕਰ ਏ ਖ਼ਾਸ ਹੈ ਕਿ ਦੇਸ਼ ਦੇ ਜ਼ਿਆਦਾਤਰ ਸੂਬਿਆਂ ‘ਚ ਭਿਆਨਕ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ।ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਹੀਟਵੇਵ ਨੇ ਤਬਾਹੀ ਮਚਾਈ ਹੋਈ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਆਪਣੀ ਮੌਸਮ ਦੀ ਭਵਿੱਖਬਾਣੀ ਦੀ ਚੇਤਾਵਨੀ ਵਿੱਚ ਕਿਹਾ ਹੈ ਕਿ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗੰਭੀਰ ਲੂ ਦੇ ਹਾਲਾਤ ਬਣੇ ਰਹਿਣਗੇ।ਆਈਐਮਡੀ ਨੇ ਕਿਹਾ ਕਿ ਘੱਟੋ-ਘੱਟ ਅਗਲੇ ਦੋ ਦਿਨਾਂ ਤੱਕ ਤੇਜ਼ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।ਅਗਲੇ ਕੁਝ ਦਿਨਾਂ ਵਿੱਚ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਰਾਤ ਨੂੰ ਵੀ ਗਰਮੀ ਦਾ ਪ੍ਰਕੋਪ ਜਾਰੀ ਰਹਿਣ ਦੀ ਸੰਭਾਵਨਾ ਹੈ।ਅਜਿਹੇ ਚ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ |Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updatesWatch ABP Sanjha Live TV: https://abpsanjha.abplive.in/live-tvABP Sanjha Website: https://abpsanjha.abplive.in/Social Media Handles:YouTube: https://www.youtube.com/user/abpsanjhaFacebook: https://www.facebook.com/abpsanjha/Twitter: https://twitter.com/abpsanjhaDownload ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en