Fire In Forest | ਹਿਮਾਚਲ ਤੇ ਜੰਮੂ ਕਸ਼ਮੀਰ ਦੇ ਜੰਗਲਾਂ ਵਿੱਚ ਲੱਗੀ ਭਿਆਨਕ ਅੱਗ,ਮਚੀ ਤਰਥੱਲੀ #Himachal #Jammu #Kashmire #Forest #Fire #abpliveਅੱਗ ਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਇਕੱਲੇ ਹਿਮਾਚਲ 'ਚ ਅੱਗ ਲਗਨ ਦੀਆਂ ਇੱਕ ਹਜ਼ਾਰ ਤੋਂ ਵੱਧ ਘਟਨਾਵਾਂ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਜੰਗਲਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਸ ਸਾਲ ਅੱਤ ਦੀ ਗਰਮੀ ਪੈ ਰਹੀ ਹੈ ਮੌਸਮ ਕਾਫੀ ਸਮੇਂ ਤੋਂ ਖੁਸ਼ਕ ਰਿਹਾ ਹੈਜਿਸ ਕਾਰਨ ਉੱਤਰੀ ਭਾਰਤ ਦੇ ਕੁਝ ਜੰਗਲਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ।ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਅਤੇ ਜੰਮੂ-ਕਸ਼ਮੀਰ ਦੇ ਮੈਂਡਰ ਤੋਂ ਜੰਗਲਾਂ ਨੂੰ ਅੱਗ ਲੱਗਣ ਦੀਆਂ ਤਾਜ਼ਾ ਘਟਨਾਵਾਂ ਸਾਹਮਣੇ ਆਈਆਂ ਹਨ।ਅੱਗ ਦਾ ਤੇਜ਼ੀ ਨਾਲ ਫੈਲਾਅ ਹੋ ਰਿਹਾ, ਜਿਸ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ |ਅਜਿਹੇ 'ਚ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਲਣਸ਼ੀਲ ਸਮੱਗਰੀ ਨੂੰ ਜੰਗਲਾਂ 'ਚ ਨਾ ਸੁੱਟਣ ਅਤੇ ਅੱਗ ਤੇ ਕਾਬੂ ਪਾਉਣ 'ਚ ਮਦਦ ਕਰਨ।ਦੱਸ ਦਈਏ ਕਿ ਇਸ ਸਾਲ ਇਕੱਲੇ ਹਿਮਾਚਲ ਪ੍ਰਦੇਸ਼ ਵਿੱਚ ਜੰਗਲਾਂ ਵਿੱਚ ਅੱਗ ਲੱਗਣ ਦੀਆਂ ਇੱਕ ਹਜ਼ਾਰ ਤੋਂ ਵੱਧ ਘਟਨਾਵਾਂ ਦਰਜ ਕੀਤੀਆਂ ਗਈਆਂ ਹਨ।