Samvidhaan Hatya Diwas | ਹਰ ਸਾਲ 25 ਜੂਨ ਨੂੰ ਮਨਾਇਆ ਜਾਵੇਗਾ 'ਸੰਵਿਧਾਨ ਹੱਤਿਆ ਦਿਵਸ'25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਵਜੋਂ ਮਨਾਉਣ ਦਾ ਐਲਾਨਕੇਂਦਰ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨPM ਮੋਦੀ ਤੇ ਗ੍ਰਹਿ ਮੰਤਰੀ ਸ਼ਾਹ ਨੇ ਦਿੱਤੀ ਜਾਣਕਾਰੀਕੇਂਦਰ ਸਰਕਾਰ ਦਾ ਵੱਡਾ ਐਲਾਨ - 25 ਜੂਨ ਨੂੰ ਮਨਾਇਆ ਜਾਵੇਗਾ 'ਸੰਵਿਧਾਨ ਹੱਤਿਆ ਦਿਵਸ'ਭਾਰਤ ਦੀ ਕੇਂਦਰ ਸਰਕਾਰ ਨੇ ਐਲਾਨ ਕੀਤਾ ਕਿ ਹੁਣ ਹਰ ਸਾਲ 25 ਜੂਨ ਨੂੰ ਸੰਵਿਧਾਨ ਹੱਤਿਆ ਦਿਵਸ ਮਨਾਇਆ ਜਾਵੇਗਾ।ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਅਧਿਕਾਰਤ ਐਕਸ ਹੈਂਡਲ ਰਾਹੀਂ ਇਹ ਐਲਾਨ ਕੀਤਾ ਹੈ |ਜਿਨ੍ਹਾਂ ਦਾ ਕਹਿਣਾ ਹੈ ਕਿ25 ਜੂਨ 1975 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਆਪਣੀ ਤਾਨਾਸ਼ਾਹੀ ਮਾਨਸਿਕਤਾ ਦਿਖਾਉਂਦੇ ਹੋਏ ਦੇਸ਼ ਵਿੱਚ ਐਮਰਜੈਂਸੀ ਲਗਾ ਕੇ ਭਾਰਤੀ ਲੋਕਤੰਤਰ ਦੀ ਆਤਮਾ ਦਾ ਗਲਾ ਘੁੱਟ ਦਿੱਤਾ ਸੀ। ਲੱਖਾਂ ਲੋਕਾਂ ਨੂੰ ਬਿਨਾਂ ਕਿਸੇ ਕਾਰਨ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਅਤੇ ਮੀਡੀਆ ਦੀ ਆਵਾਜ਼ ਨੂੰ ਦਬਾ ਦਿੱਤਾ ਗਿਆ। ਭਾਰਤ ਸਰਕਾਰ ਨੇ ਹਰ ਸਾਲ 25 ਜੂਨ ਨੂੰ 'ਸੰਵਿਧਾਨ ਹੱਤਿਆ ਦਿਵਸ' ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਇਹ ਦਿਨ 1975 ਦੀ ਐਮਰਜੈਂਸੀ ਦੇ ਅਣਮਨੁੱਖੀ ਦਰਦ ਨੂੰ ਸਹਿਣ ਵਾਲੇ ਸਾਰੇ ਲੋਕਾਂ ਦੇ ਅਥਾਹ ਯੋਗਦਾਨ ਨੂੰ ਯਾਦ ਕਰੇਗਾ।ਉਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਿਤ ਸ਼ਾਹ ਦੀ ਪੋਸਟ ਨੂੰ ਰਿਸ਼ੇਅਰ ਕਰਦਿਆਂ ਲਿਖਿਆ ਹੈ ਕਿ25 ਜੂਨ ਨੂੰ ਦੇਸ਼ ਵਾਸੀਆਂ ਨੂੰ ਯਾਦ ਦਿਵਾਇਆ ਜਾਵੇਗਾਕਿ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਵਜੋਂ ਮਨਾਇਆ ਜਾਣਾ ਇਸ ਗੱਲ ਦੀ ਯਾਦ ਦਿਵਾਏਗਾਕਿ ਸੰਵਿਧਾਨ ਨੂੰ ਰੱਦ ਕਰਨ ਤੋਂ ਬਾਅਦ ਦੇਸ਼ ਨੂੰ ਕਿਸ ਦੌਰ ਵਿੱਚੋਂ ਗੁਜ਼ਰਨਾ ਪਿਆ।ਇਹ ਦਿਨ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਦੇਣ ਦਾ ਦਿਨ ਵੀ ਹੈ ਜਿਨ੍ਹਾਂ ਨੇ ਐਮਰਜੈਂਸੀ ਦੌਰਾਨ ਬਹੁਤ ਦੁੱਖ ਝੱਲੇ।ਕਾਂਗਰਸ ਦੇ ਇਸ ਦਮਨਕਾਰੀ ਕਦਮ ਨੂੰ ਦੇਸ਼ ਭਾਰਤੀ ਇਤਿਹਾਸ ਦੇ ਕਾਲੇ ਅਧਿਆਏ ਵਜੋਂ ਹਮੇਸ਼ਾ ਯਾਦ ਰੱਖੇਗਾ।ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।