lakhbir singh joins congress | ਮਾਰਚ 'ਚ ਬਣੇ ਅਕਾਲੀ, ਮਈ 'ਚ ਹੋਏ ਕਾਂਗਰਸੀ#Lakhbirsingh #congress #akalidal #Hoshiarpur #abpsanjhaਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ ਨੇ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਦਾ ਹੱਥ ਫੜ ਲਿਆ ਹੈ। ਡਾ. ਲਖਬੀਰ ਸਿੰਘ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਉੱਥੇ ਹੀ ਉਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੁੰਦਿਆਂ ਹੀ ਪਾਰਟੀ ਦੀ ਵਿਚਾਰਧਾਰਾ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਦੇ ਲੋਕਾਂ ਨੂੰ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ। ਇੱਥੇ ਤੁਹਾਨੂੰ ਦੱਸਣਾ ਬਣਦਾ ਹੈ ਕਿ ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਬੀਰ ਸਿੰਘ ਮਿਲਾਵਟਖੋਰੀ ਵਿਰੁੱਧ ਆਪਣੀ ਮੁਹਿੰਮ ਲਈ ਪ੍ਰਸਿੱਧ ਸਨ। ਅਜੇ ਮਾਰਚ ਮਹੀਨੇ ਵਿੱਚ ਉਹ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਸਨ ਅਤੇ ਹੁਣ ਮਈ ਵਿੱਚ ਉਹ ਕਾਂਗਰਸ ਵਿੱਚ ਆ ਗਏ ਨੇ