ਤਿਰੂਪਤੀ ਮੰਦਰ ਦੇ ਲੱਡੂ ਵਿਵਾਦ 'ਚ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਘੱਟੋ-ਘੱਟ ਦੇਵੀ-ਦੇਵਤਿਆਂ ਨੂੰ ਰਾਜਨੀਤੀ ਤੋਂ ਦੂਰ ਰੱਖਿਆ ਜਾਵੇ। ਨਾਲ ਹੀ, ਸੁਪਰੀਮ ਕੋਰਟ ਨੇ ਇਹ ਜਾਣਨਾ ਚਾਹਿਆ ਕਿ ਕੀ ਸਬੂਤ ਹਨ ਕਿ ਤਿਰੂਪਤੀ ਲੱਡੂ ਬਣਾਉਣ ਵਿਚ ਦੂਸ਼ਿਤ ਘਿਓ ਦੀ ਵਰਤੋਂ ਕੀਤੀ ਗਈ ਸੀ।ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਕੇ. ਵੀ. ਵਿਸ਼ਵਨਾਥਨ ਦੀ ਬੈਂਚ ਨੇ ਇਹ ਵੀ ਪੁੱਛਿਆ ਕਿ ਜਦੋਂ ਮਾਮਲੇ ਦੀ ਜਾਂਚ ਦੇ ਹੁਕਮ ਪਹਿਲਾਂ ਹੀ ਦਿੱਤੇ ਜਾ ਚੁੱਕੇ ਸਨ ਤਾਂ ਜਨਤਕ ਬਿਆਨ ਦੇਣ ਦੀ ਕੀ ਲੋੜ ਸੀ।ਬੈਂਚ ਨੇ ਕਿਹਾ, ''ਘੱਟੋ-ਘੱਟ, ਅਸੀਂ ਉਮੀਦ ਕਰਦੇ ਹਾਂ ਕਿ ਦੇਵਤਿਆਂ ਨੂੰ ਰਾਜਨੀਤੀ ਤੋਂ ਦੂਰ ਰੱਖਿਆ ਜਾਵੇਗਾ।ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਕਿਹਾ ਕਿ ਇਹ ਆਸਥਾ ਦਾ ਮਾਮਲਾ ਹੈ ਅਤੇ ਜੇਕਰ ਲੱਡੂ ਬਣਾਉਣ ਵਿਚ ਦੂਸ਼ਿਤ ਘਿਓ ਦੀ ਵਰਤੋਂ ਕੀਤੀ ਗਈ ਹੈ ਤਾਂ ਇਹ ਮਨਜ਼ੂਰ ਨਹੀਂ ਹੈ। ਮਾਮਲੇ ਦੀ ਸੁਣਵਾਈ ਚੱਲ ਰਹੀ ਹੈ।ਬੈਂਚ ਤਿਰੂਪਤੀ ਲੱਡੂ ਬਣਾਉਣ ਵਿਚ ਜਾਨਵਰਾਂ ਦੀ ਚਰਬੀ ਦੀ ਕਥਿਤ ਵਰਤੋਂ ਦੀ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਕਰ ਰਹੀ ਹੈ।ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਇਸ ਮਹੀਨੇ ਦੀ ਸ਼ੁਰੂਆਤ 'ਚ ਦਾਅਵਾ ਕੀਤਾ ਸੀ ਕਿ ਪਿਛਲੀ ਵਾਈ.ਐੱਸ. ਜਗਨ ਮੋਹਨ ਰੈਡੀ ਦੀ ਅਗਵਾਈ ਵਾਲੀ ਸਰਕਾਰ ਦੇ ਦੌਰਾਨ, ਤਿਰੂਪਤੀ ਲੱਡੂ ਤਿਆਰ ਕਰਨ ਵਿੱਚ ਜਾਨਵਰਾਂ ਦੀ ਚਰਬੀ ਦੀ ਵਰਤੋਂ ਕੀਤੀ ਜਾਂਦੀ ਸੀ। ਇਸ ਨਾਲ ਵੱਡੇ ਪੱਧਰ 'ਤੇ ਸਿਆਸੀ ਵਿਵਾਦ ਪੈਦਾ ਹੋ ਗਿਆ ਸੀ।