Hoshiarpur accident | ਖੇਤਾਂ ਵਿਚ ਟਰੈਕਟਰ ਹੇਠ ਆਉਣ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌ+ਤ#Hoshiarpur #Accident #Punjab #abpsanjha #abplive ਹੁਸ਼ਿਆਰਪੁਰ ਦੇ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਬੈਬੋਵਾਲ ਛੰਨੀਆਂ ਦੇ ਖੇਤਾਂ ਵਿੱਚ ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ ਹੋ ਗਈ ਹੈ। ਗੁਰਜੋਤ ਸਿੰਘ ਦੀ ਉਮਰ ਮਹਿਜ਼ 16 ਸਾਲ ਸੀ। ਗੁਰਜੋਤ 11ਵੀਂ ਜਮਾਤ ਵਿੱਚ ਪੜ੍ਹਦਾ ਸੀ। ਗੁਰਜੋਤ ਖੇਤ ਵਿੱਚ ਟਰੈਕਟਰ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਟਰੈਕਟਰ ਪਲਟ ਗਿਆ।ਇਸ ਦੌਰਾਨ ਹੇਠਾਂ ਕੁਚਲੇ ਜਾਣ ਕਾਰਨ ਗੁਰਜੋਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਗੁਰਜੋਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਇਸ ਤੋਂ ਪਹਿਲਾਂ ਵੀ ਅਜਿਹੇ ਕਈ ਹਾਦਸੇ ਪੇਸ਼ ਆ ਚੁੱਕੇ ਨੇ ਜਿੰਨਾਂ ਨੇ ਕਈ ਪਰਿਵਾਰਾਂ ਨੂੰ ਕਦੇ ਨਾ ਭੁੱਲੇ ਜਾਣ ਵਾਲੇ ਜਖ਼ਮ ਦਿੱਤੇ ਹਨ |