ਸ਼੍ਰੋਮਣੀ ਅਕਾਲੀ ਦਲ ਦੇ ‘ਬਾਗ਼ੀ’ ਆਗੂਆਂ ਨੇ ਅਕਾਲ ਤਖ਼ਤ, ਅੰਮ੍ਰਿਤਸਰ ਜਾ ਕੇ ਖ਼ਿਮਾ ਜਾਚਨਾ ਸਬੰਧੀ ਇੱਕ ਪੱਤਰ ਜਥੇਦਾਰ ਅਕਾਲ ਤਖ਼ਤ ਰਘਬੀਰ ਸਿੰਘ ਨੂੰ ਸੌਂਪਿਆ।ਇਸ ਮੌਕੇ 'ਬਾਗੀ' ਧੜੇ ਨੇ ਅਕਾਲ ਤਖਤ ਸਾਹਿਬ ਵਿਖੇ ਖ਼ਿਮਾ ਜਾਚਨਾ ਲਈ ਅਰਦਾਸ ਵੀ ਕੀਤੀ ਗਈ। ਇਸ ਮੌਕੇ ਬੀਬੀ ਜਗੀਰ ਕੌਰ ਤੇ ਪ੍ਰੇਮ ਸਿੰਘ ਚੰਦੂਮਾਜਰਾ ਸਣੇ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਸਨ।ਮੁਆਫ਼ੀ ਲਈ ਜਥੇਦਾਰ ਨੂੰ ਦਿੱਤੀ ਗਈ ਚਿੱਠੀ ਵਿੱਚ ਕਿਹਾ ਗਿਆ ਕਿ 2007 ਤੋਂ ਲੈ ਕੇ 2017 ਤੱਕ ਕਈ ਗ਼ਲਤੀਆਂ ਹੋਈਆਂ।ਜਿਨ੍ਹਾਂ ਵਿੱਚ ਬੇਅਦਬੀ ਤੇ ਡੇਰਾ ਸੱਚਾ ਸੌਦਾ, ਸਿਰਸਾ ਆਗੂ ਰਾਮ ਰਹੀਮ ਸਬੰਧੀ ਲਏ ਗਏ ਫ਼ੈਸਲਿਆਂ ਦਾ ਜ਼ਿਕਰ ਕੀਤਾ ਗਿਆ ਹੈ।