Shambhu Border| ਕਿਸਾਨਾਂ ਨੇ ਕੀਤਾ ਵੱਡਾ ਐਲਾਨ, 'ਰਸਤਾ ਖੁੱਲ੍ਹਦੇ ਹੀ ਦਿੱਲੀ ਨੂੰ ਹੋਵੇਗਾ ਕੂਚ'ਰਸਤੇ ਖੁੱਲ੍ਹਦੇ ਹੀ ਕਿਸਾਨ ਦਿੱਲੀ ਨੂੰ ਕੂਚ ਕਰਨਗੇ, ਇਹ ਵੱਡਾ ਐਲਾਨ ਚੰਡੀਗੜ੍ਹ ਵਿੱਚ ਸ਼ੰਭੂ ਅਤੇ ਖਨੌਰੀ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੀਤੈ, ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਦੋਂ ਵੀ ਰਸਤਾ ਖੁੱਲ੍ਹਦੈ ਉਹ ਦਿੱਲੀ ਨੂੰ ਕੂਚ ਕਰਨਗੇ, 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬੌਰਡਰ ਤੋਂ ਬੈਰੀਕੇਡਿੰਗ ਹਟਾਉਣ ਨੂੰ ਕਿਹਾ ਸੀ, ਹਾਈਕੋਰਟ ਨੇ ਸੱਤ ਦਿਨ ਦਾ ਸਮਾਂ ਦਿੱਤਾ ਸੀ ਪਰ ਹੁਣ 16 ਜੁਲਾਈ ਤੱਕ ਵੀ ਹਰਿਆਣਾ ਸਰਕਾਰ ਨੇ ਰਸਤਾ ਨਹੀਂ ਖੋਲ੍ਹਿਆ, ਕਿਉਂਕਿ ਹਰਿਆਣਾ ਸਰਕਾਰ ਨੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਐ, ਅਜਿਹੇ ਚ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕੀਤੀ ਜਾ ਰਹੀ ਐ, ਹਰਿਆਣਾ ਸਰਕਾਰ ਨੂੰ ਪਹਿਲਾਂ ਹੀ ਖਦਸ਼ਾ ਸੀ ਕਿ ਰਸਤਾ ਖੁੱਲ੍ਹਦ ਹੀ ਕਿਸਾਨ ਦਿੱਲੀ ਨੂੰ ਕੂਚ ਕਰਨਗੇ, ਹੁਣ ਕਿਸਾਨਾਂ ਨੇ ਇਸ ਬਾਬਤ ਐਲਾਨ ਵੀ ਕਰ ਦਿੱਤੈ, ਅਜਿਹੇ ਚ ਸਭ ਦੀ ਨਜ਼ਰ ਸੁਪਰੀਮ ਕੋਰਟ ਦੇ ਫੈਸਲੇ ਤੇ ਐ, ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।