Jalandhar AAP protest | ''ਭੜਕੀ AAP ਵਲੋਂ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਗੱਦਾਰ ਕਰਾਰ'' #Punjab #Politics #Jalandhar #AAP #sheetalangural #Punjabaap #MP #Sushilrinku #abplive ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਗੱਦਾਰ ਕਰਾਰ ਦਿੱਤਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਂਸਦ ਰਿੰਕੂ ਤੇ ਵਿਧਾਇਕ ਅੰਗੂਰਾਲ ਆਪ ਵਰਕਰਾਂ ਦੇ ਨਿਸ਼ਾਨੇ ਤੇ ਆ ਗਏ ਹਨ |ਜਿਵੇਂ ਹੀ ਸਾਂਸਦ ਤੇ ਵਿਧਾਇਕ ਨੇ ਭਾਜਪਾ ਜੁਆਇਨ ਕੀਤੀ ਤਾਂ ਸੈਂਕੜਾਂ ਆਪ ਵਰਕਰ ਪੰਜਾਬ ਦੇ ਗੱਦਾਰਾਂ ਦੇ ਪੋਸਟਰ ਲੈ ਕੇ ਸੜਕਾਂ ਤੇ ਉਤਰ ਆਏ ‘ਆਪ’ ਵਰਕਰਾਂ ਦਾ ਕਹਿਣਾ ਹੈ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ ‘ਆਪ’ ਦੀਆਂ ਟਿਕਟਾਂ ’ਤੇ ਚੋਣ ਮੈਦਾਨ ਵਿੱਚ ਉਤਰੇ ਸਨ ਪਰ ਹੁਣ ਉਹ ਜਲੰਧਰ ਦੇ ਲੋਕਾਂ ਅਤੇ ਉਨ੍ਹਾਂ ਦੇ ਭਰੋਸੇ ਨਾਲ ਧੋਖਾ ਕਰ ਗਏ ਹਨ।ਉਨ੍ਹਾਂ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਗੱਦਾਰ ਕਰਾਰ ਦਿੱਤਾ ਹੈ|ਇਸ ਦਲ ਬਦਲੀਆਂ ਤੇ ਆਪ ਵਰਕਰਾਂ ਤੇ ਨੇਤਾਵਾਂ ਦਾ ਕਹਿਣਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 'ਚ ਸੁਸ਼ੀਲ ਰਿੰਕੂ ਨੂੰ ਲੋਕਾਂ ਨੇ ਹਰਾਇਆ ਸੀ ਪਰ ਆਮ ਆਦਮੀ ਪਾਰਟੀ ਨੇ ਉਸ ਨੂੰ ਚੁੱਕ ਕੇ ਜਲੰਧਰ ਤੋਂ ਸੰਸਦ ਮੈਂਬਰ ਬਣਾਇਆ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਨੇ ਉਸ ਲਈ ਪ੍ਰਚਾਰ ਕੀਤਾ, ਅਤੇ ਉਸ ਨੂੰ ਵੱਡੀ ਜਿੱਤ ਦਿਵਾਉਣ ਵਿਚ ਮਦਦ ਕੀਤੀ। ਲੇਕਿਨ ਰਿੰਕੂ ਗੱਦਾਰ ਨਿਕਲਿਆ। ਉਹ ਸਿਰਫ਼ ਇਸ ਲਈ ਜਿੱਤੇ ਕਿਉਂਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ ਪਰ ਉਨ੍ਹਾਂ ਦੇ ਵਿਸ਼ਵਾਸਘਾਤ ਨੂੰ ਦੇਖ ਕੇ ਜਲੰਧਰ ਦੇ ਲੋਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦੇਣਗੇ।ਉਥੇ ਹੀ ਸ਼ੀਤਲ ਅੰਗੁਰਾਲ ਬਾਰੇ ਪਾਰਟੀ ਨੇ ਕਿਹਾ ਕਿ ਭਾਜਪਾ ਵਿਰੋਧੀ ਨੇਤਾਵਾਂ ਨੂੰ ਆਪਣੀ ਪਾਰਟੀ ਵੱਲ ਲੁਭਾਉਣ ਲਈ ਵੱਡੀਆਂ-ਵੱਡੀਆਂ ਪੇਸ਼ਕਸ਼ਾਂ ਦਿੰਦੀ ਹੈ ਅਤੇ ਭ੍ਰਿਸ਼ਟਾਚਾਰ ਅਤੇ ਤਾਨਾਸ਼ਾਹੀ ਵਿਰੁੱਧ ਇਸ ਜੰਗ ਵਿੱਚ ਸਿਰਫ ਮਜ਼ਬੂਤ ਨੇਤਾ ਹੀ ਬਚ ਸਕਦਾ ਹੈ। ਪੰਜਾਬ ਦੇ ਲੋਕਾਂ ਨੇ ਕਦੇ ਵੀ ਕਿਸੇ ਗੱਦਾਰ ਦਾ ਸਾਥ ਨਹੀਂ ਦਿੱਤਾ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਉਹ ਇੱਕ ਵਾਰ ਫਿਰ ਅਜਿਹੇ ਲੋਕਾਂ ਨੂੰ ਨਕਾਰ ਦੇਣਗੇ |Subscribe Our Channel: ABP Sanjha / @abpsanjha Don't forget to press THE BELL ICON to never miss any updatesWatch ABP Sanjha Live TV: https://abpsanjha.abplive.in/live-tvABP Sanjha Website: https://abpsanjha.abplive.in/Social Media Handles:YouTube: / abpsanjha Facebook: / abpsanjha Twitter: / abpsanjha Download ABP App for Apple: https://itunes.apple.com/in/app/abp-l... Download ABP App for Android: https://play.google.com/store/apps/de...