ਸ਼ੀਤਲ ਅਗੁਰਾਲ ਵੱਲੋ ਲਗਾਏ ਇਲਜ਼ਾਮਾਂ ਦਾ ਮਹਿੰਦਰ ਭਗਤ ਨੇ ਕੀਤਾ ਖੰਡਨਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਪੱਛਮੀ ਤੋਂ ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਲਈ ਵਾਰਡ ਨੰਬਰ 40 ਤੇ ਵਾਰਡ ਨੰਬਰ 45 ਵਿੱਚ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਜਲੰਧਰ ਪੱਛਮੀ ਤੋਂ ਵਿਧਾਇਕ ਚੁਣੇ ਜਾਣ ’ਤੇ ਮਹਿੰਦਰ ਭਗਤ ਨੂੰ ਕੈਬਨਿਟ ਮੰਤਰੀ ਬਣਾਉਣ ਦੇ ਸੰਕੇਤ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ (ਆਪ) ਹੀ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਮੌਕਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਰਗੀਆਂ ਰਵਾਇਤੀ ਪਾਰਟੀਆਂ ਵਿੱਚ ਆਮ ਲੋਕਾਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਬਾਦਲ ਅਤੇ ਕੈਪਟਨ ਨੇ 25 ਸਾਲ ਪੰਜਾਬ ’ਤੇ ਰਾਜ ਕੀਤਾ ਪਰ ਇਨ੍ਹਾਂ ਨੇ ਪੰਜਾਬ ਲਈ ਕੁਝ ਨਹੀਂ ਕੀਤਾ। ਇਸੇ ਕਰ ਕੇ ਉਨ੍ਹਾਂ ਵਰਗੇ ਲੋਕਾਂ ਨੂੰ ਸਿਆਸਤ ਵਿਚ ਆਉਣਾ ਪਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵਰਗੇ ਲੋਕ ਇਹ ਵੀ ਹਜ਼ਮ ਨਹੀਂ ਕਰ ਸਕਦੇ ਕਿ ਆਮ ਲੋਕ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕ ਬਣ ਗਏ ਹਨ।