Hoshiarpur | ਹੁਸ਼ਿਆਰਪੁਰ 'ਚ ਭਿਆਨਕ ਹਾਦਸਾ,ਕਾਰ ਦੀ ਟਰੱਕ ਨਾਲ ਟੱਕਰ,ਗੱਡੀ ਦੇ ਉੱਡੇ ਪਰਖੱਚੇ,ਚਾਰ ਲੋਕਾਂ ਦੀ ਮੌਤ ਹੁਸ਼ਿਆਰਪੁਰ 'ਚ ਭਿਆਨਕ ਹਾਦਸਾ ਕਾਰ ਦੀ ਟਰੱਕ ਨਾਲ ਟੱਕਰ ਕਾਰ ਸਵਾਰ ਚਾਰ ਲੋਕਾਂ ਦੀ ਮੌਤ ਹੁਸ਼ਿਆਰਪੁਰ 'ਚ ਟਾਂਡਾ ਦੇ ਅੱਡਾ ਸਰਾਂ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ ਜਿਸ 'ਚ ਕਾਰ 'ਚ ਸਵਾਰ ਚਾਰ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਇੱਕ ਹੀ ਪਰਿਵਾਰ ਦੇ ਮੈਂਬਰ ਸਨ, ਜਿਸ ਵਿੱਚ ਇੱਕ ਬੱਚਾ ਵੀ ਸ਼ਾਮਲ ਸੀ।ਜਾਣਕਾਰੀ ਮੁਤਾਬਕ ਜੰਮੂ-ਕਸ਼ਮੀਰ ਨੰਬਰ ਵਾਲੀ ਕਾਰ ਇਕ ਟਰੱਕ ਨਾਲ ਟਕਰਾ ਗਈ, ਜਿਸ ਕਾਰਨ ਕਾਰ 'ਚ ਸਵਾਰ ਪੰਜ 'ਚੋਂ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਔਰਤ ਗੰਭੀਰ ਜ਼ਖਮੀ ਹੋ ਗਈ। ਹਾਦਸਾ ਕਿੰਨਾ ਭਿਆਨਕ ਸੀ ਇਸ ਦਾ ਅੰਦਾਜ਼ਾ ਤਸਵੀਰਾਂ ਤੋਂ ਲਗਾਇਆ ਜਾ ਸਕਦਾ ਹੈ ਗੱਡੀ ਦੇ ਪਰਖੱਚੇ ਉੱਡ ਚੁੱਕੇ ਸਨ ਪੁਲਿਸ ਤੇ ਸਥਾਨਕ ਲੋਕਾਂ ਨੇ ਕਦੀ ਮੁਸ਼ੱਕਤ ਨਾਲ ਕਾਰ ਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਿਨ੍ਹਾਂ ਚੋਂ 4 ਦੀ ਮੌਤ ਹੋ ਚੁੱਕੀ ਸੀ |ਤੇ ਮਹਿਲਾ ਗੰਭੀਰ ਜਖ਼ਮੀ ਸੀ ਜਿਸਨੂੰ ਹਸਪਤਾਲ ਪਹੁੰਚਾਇਆ ਗਿਆ | ਫਿਲਹਾਲ ਮੌਕੇ ਤੇ ਪੁੱਜੀ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ |ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।ABP Sanjha Website: abpsanjhaਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।