UAE 'ਚ ਹੋਣ ਵਾਲੇ ਏਸ਼ੀਆ ਕੱਪ 2022 ਦੇ ਸ਼ੈਡਿਊਲ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਏਸ਼ੀਆ ਕੱਪ ਦਾ 15ਵਾਂ ਐਡੀਸ਼ਨ ਹੈ, ਜਿਸ ਦਾ ਪਹਿਲਾ ਮੈਚ 27 ਅਗਸਤ ਨੂੰ ਅਤੇ ਫਾਈਨਲ ਮੈਚ 11 ਸਤੰਬਰ ਨੂੰ ਖੇਡਿਆ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਸਕੱਤਰ ਜੈ ਸ਼ਾਹ ਨੇ ਆਪਣੇ ਟਵਿੱਟਰ 'ਤੇ ਏਸ਼ੀਆ ਕੱਪ ਦਾ ਪ੍ਰੋਗਰਾਮ ਸਾਂਝਾ ਕੀਤਾ ਹੈ।

ਪਹਿਲਾ ਮੈਚ ਅਫਗਾਨਿਸਤਾਨ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਜਾਵੇਗਾ। ਓਥੇ ਹੀ ਭਾਰਤ ਅਤੇ ਪਾਕਿਸਤਾਨ ਦਾ  ਮੁਕਾਬਲਾ 28 ਅਗਸਤ ਨੂੰ ਦੁਬਈ ਵਿੱਚ ਹੋਵੇਗਾ। ਟੂਰਨਾਮੈਂਟ ਦੇ ਦਸ ਮੈਚ ਦੁਬਈ ਇੰਟਰਨੈਸ਼ਨਲ ਸਟੇਡੀਅਮ ਅਤੇ ਤਿੰਨ ਮੈਚ ਸ਼ਾਰਜਾਹ ਵਿੱਚ ਖੇਡੇ ਜਾਣਗੇ।

ਭਾਰਤੀ ਸਮੇਂ ਮੁਤਾਬਕ ਸਾਰੇ ਮੈਚ ਸ਼ਾਮ 7.30 ਵਜੇ ਸ਼ੁਰੂ ਹੋਣਗੇ। ਇਸ ਸਾਲ ਇਹ ਟੂਰਨਾਮੈਂਟ ਟੀ-20 ਫਾਰਮੈਟ 'ਚ ਖੇਡਿਆ ਜਾਵੇਗਾ। ਅਕਤੂਬਰ-ਨਵੰਬਰ 'ਚ ਆਸਟ੍ਰੇਲੀਆ 'ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਲਈ ਇਹ ਟੂਰਨਾਮੈਂਟ ਬਹੁਤ ਮਹੱਤਵਪੂਰਨ ਹੈ।