Hoshiarpur - ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਅਤੇ ਪੈਰਾਲੰਪਿਕ ਕਮੇਟੀ ਆਫ ਇੰਡੀਆ ਦੇ ਸਰਪ੍ਰਸਤ ਅਵਿਨਾਸ਼ ਰਾਏ ਖੰਨਾ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਹ ਖਬਰ ਕਿ ਮਲੇਸ਼ੀਆ ਵਿੱਚ ਭਾਰਤ ਦੀ ਅਗਵਾਈ ਕਰਨ ਅਤੇ ਪੈਰਾ ਕਰਾਟੇ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਖੰਨਾ ਸ਼ਹਿਰ ਦੇ ਰਹਿਣ ਵਾਲੇ ਪੈਰਾ ਖਿਡਾਰੀ ਤਰੁਣ ਸ਼ਰਮਾ ਦਾ ਪੰਜਾਬ ਪਹੁੰਚਣ 'ਤੇ ਸਵਾਗਤ ਨਹੀਂ ਕੀਤਾ ਗਿਆ।
ਜਿਸ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੈਰਾ ਖਿਡਾਰੀ ਆਮ ਖਿਡਾਰੀਆਂ ਵਾਂਗ ਆਪਣੀ ਖੇਡ ਦੇ ਬਲਬੂਤੇ ਵਿਦੇਸ਼ਾਂ 'ਚ ਵੀ ਆਪਣੇ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ ਪਰ ਸਰਕਾਰਾਂ ਵੱਲੋਂ ਪੈਰਾ ਖਿਡਾਰੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਵੱਲੋਂ ਖਿਡਾਰੀ ਪੈਰਾ ਖਿਡਾਰੀਆਂ ਦਾ ਮਨੋਬਲ ਡੇਗਿਆ ਜਾ ਰਿਹਾ ਹੈ।
ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਧੀਆ ਖੇਡ ਨੀਤੀ ਕਾਰਨ ਅਤੇ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੈਰਾ ਖਿਡਾਰੀਆਂ ਲਈ ਬਿਹਤਰ ਖੇਡ ਮੌਕੇ ਪੈਦਾ ਕੀਤੇ ਜਾ ਰਹੇ ਹਨ, ਜਿਸ ਕਾਰਨ ਪੈਰਾ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੇ ਆਪ ਨੂੰ ਸਾਬਤ ਕਰਨ ਦੇ ਮੌਕੇ ਮਿਲ ਰਹੇ ਹਨ |
ਕੇਂਦਰ ਸਰਕਾਰ ਦੀ ਸ਼ਾਨਦਾਰ ਖੇਡ ਨੀਤੀ ਕਾਰਨ ਪੈਰਾ ਖਿਡਾਰੀ ਵਿਦੇਸ਼ਾਂ ਵਿੱਚ ਜਾ ਕੇ ਭਾਰਤ ਦੀ ਅਗਵਾਈ ਕਰ ਰਹੇ ਹਨ। ਖੰਨਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਜਦੋਂ ਪੈਰਾ ਖਿਡਾਰੀ ਭਾਰਤ ਲਈ ਤਗਮੇ ਜਿੱਤ ਕੇ ਆਉਂਦੇ ਹਨ ਤਾਂ ਪੰਜਾਬ ਉਨ੍ਹਾਂ ਦੀ ਆਮਦ 'ਤੇ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਨਾਲ-ਨਾਲ ਸੂਬੇ ਦੀ ਤਰਫੋਂ ਇਨਾਮ ਵੀ ਦੇਵੇ ਤਾਂ ਜੋ ਪੈਰਾ ਖਿਡਾਰੀਆਂਦੇ ਹੌਸਲੇ ਬੁਲੰਦ ਹੋ ਸਕਣ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial