ਨਵੀਂ ਦਿੱਲੀ: ਆਈਸੀਸੀ ਟੀ-20 ਵਿਸ਼ਵ ਕੱਪ 2021 ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਟੀਮ ਇੰਡੀਆ 24 ਅਕਤੂਬਰ ਨੂੰ ਪਾਕਿਸਤਾਨ ਨਾਲ ਆਪਣਾ ਪਹਿਲਾ ਮੈਚ ਖੇਡੇਗੀ। ਇਸ ਦੌਰਾਨ, ਕਪਤਾਨ ਦੇ ਰੂਪ ਵਿੱਚ, ਵਿਰਾਟ ਕੋਹਲੀ ਟੀ-20 ਵਿਸ਼ਵ ਕੱਪ ਵਿੱਚ ਆਖਰੀ ਵਾਰ ਭਾਰਤ ਦੀ ਕਪਤਾਨੀ ਕਰਨਗੇ। ਇਸ ਦੌਰਾਨ ਰਾਹੁਲ ਦ੍ਰਾਵਿੜ ਨੂੰ ਰਵੀ ਸ਼ਾਸਤਰੀ ਤੋਂ ਬਾਅਦ ਭਾਰਤੀ ਟੀਮ ਦਾ ਹੈੱਡ ਕੋਚ ਬਣਾ ਦਿੱਤਾ ਗਿਆ ਹੈ।
ਇਸ ਦੌਰਾਨ ਜਦੋਂ ਸਾਬਕਾ ਬੱਲੇਬਾਜ਼ ਰਾਹੁਲ ਦ੍ਰਾਵਿੜ ਨੂੰ ਟੀ-20 ਵਿਸ਼ਵ ਕੱਪ ਤੋਂ ਬਾਅਦ ਭਾਰਤੀ ਟੀਮ ਦਾ ਕੋਚ ਬਣਾਉਣ ਬਾਰੇ ਪੁੱਛਿਆ ਗਿਆ ਤਾਂ ਵਿਰਾਟ ਕੋਹਲੀ ਨੇ ਕਿਹਾ ਕਿ ਮੈਨੂੰ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਕੋਚ ਦੀ ਨਿਯੁਕਤੀ ਬਾਰੇ ਕੀ ਹੋ ਰਿਹਾ ਹੈ। ਅਸੀਂ ਇਸ ਬਾਰੇ ਕਿਸੇ ਨਾਲ ਚਰਚਾ ਨਹੀਂ ਕੀਤੀ ਹੈ। ਫਿਲਹਾਲ ਸਾਡਾ ਟੀਚਾ ਵਿਸ਼ਵ ਕੱਪ ਜਿੱਤਣਾ ਹੈ।
ਇਸ ਦੇ ਨਾਲ ਹੀ ਵਿਰਾਟ ਕੋਹਲੀ ਨੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀਸੀਸੀਆਈ) ਵੱਲੋਂ ਮਹਿੰਦਰ ਸਿੰਘ ਧੋਨੀ ਨੂੰ ਵਿਸ਼ਵ ਕੱਪ ਵਿੱਚ ਭਾਰਤੀ ਟੀਮ ਦਾ 'ਮੈਂਟਰ' ਬਣਾਉਣ 'ਤੇ ਪ੍ਰਤੀਕਿਰਿਆ ਦਿੱਤੀ।
ਕੋਹਲੀ ਨੇ ਕਿਹਾ ਕਿ ਧੋਨੀ ਕੋਲ ਬੇਹੱਦ ਅਨੁਭਵ ਹੈ। ਉਹ ਹਮੇਸ਼ਾਂ ਸਾਡੇ ਸਾਰਿਆਂ ਦਾ ਸਲਾਹਕਾਰ ਰਿਹਾ ਹੈ।ਆਪਣੇ ਕਰੀਅਰ ਦੀ ਸ਼ੁਰੂਆਤ ਵਿੱਚ ਹੀ ਇੰਨਾ ਵੱਡਾ ਟੂਰਨਾਮੈਂਟ ਖੇਡਣ ਵਾਲੇ ਖਿਡਾਰੀਆਂ ਨੂੰ ਇਸਦਾ ਬਹੁਤ ਲਾਭ ਮਿਲੇਗਾ। ਮੈਚ ਦੇ ਦੌਰਾਨ ਉਸਦੀ ਮੌਜੂਦਗੀ ਟੀਮ ਇੰਡੀਆ ਦੇ ਮਨੋਬਲ ਅਤੇ ਆਤਮਵਿਸ਼ਵਾਸ ਨੂੰ ਵਧਾਏਗੀ।
ਭਾਰਤੀ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਬਤੌਰ ਸਲਾਹਕਾਰ ਭਾਰਤੀ ਟੀਮ ਵਿੱਚ ਸ਼ਾਮਲ ਹੋਏ ਹਨ। ਹਾਲ ਹੀ ਵਿੱਚ, ਉਸਦੀ ਕਪਤਾਨੀ ਵਿੱਚ, ਚੇਨਈ ਸੁਪਰ ਕਿੰਗਜ਼ ਦੀ ਟੀਮ ਨੇ ਕੋਲਕਾਤਾ ਨੂੰ ਹਰਾਇਆ ਤੇ ਚੌਥੀ ਵਾਰ ਆਈਪੀਐਲ ਚੈਂਪੀਅਨਸ਼ਿਪ ਜਿੱਤੀ। ਉਹ ਵਿਰੋਧੀ ਟੀਮ ਦੇ ਵਿਰੁੱਧ ਰਣਨੀਤੀ ਬਣਾਉਣ ਵਿੱਚ ਮਾਹਿਰ ਹੈ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ