ਨਵੀਂ ਦਿੱਲੀ: ਦੁਨੀਆ ਦੀ ਸਭ ਤੋਂ ਵੱਡੀ ਕ੍ਰਿਕਟ ਲੀਗ ਯਾਨੀ ਇੰਡੀਅਨ ਪ੍ਰੀਮੀਅਰ ਲੀਗ ਦਾ 13ਵਾਂ ਐਡੀਸ਼ਨ 19 ਸਤੰਬਰ ਤੋਂ 8 ਨਵੰਬਰ ਤੱਕ ਯੂਏਈ ਵਿੱਚ ਹੋਵੇਗਾ। ਆਸਟਰੇਲੀਆ ਦੇ ਸਾਬਕਾ ਬੱਲੇਬਾਜ਼ ਅਤੇ ਪ੍ਰਸਿੱਧ ਕੌਮੈਂਨਟੇਟਰ ਡੀਨ ਜੋਨਸ ਦਾ ਮੰਨਣਾ ਹੈ ਕਿ ਆਈਪੀਐਲ 2020 'ਚ ਹਰ ਕਿਸੇ ਦਾ ਧਿਆਨ ਸਾਬਕਾ ਭਾਰਤੀ ਕਪਤਾਨ ਐਮਐਸ ਧੋਨੀ ਤੇ ਹੋਵੇਗਾ। ਉਨ੍ਹਾਂ ਕਿਹਾ ਕਿ ਧੋਨੀ ਆਈਪੀਐਲ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਵੀ ਭਾਰਤੀ ਟੀਮ ਵਿੱਚ ਵਾਪਸੀ ਕਰ ਸਕਦੇ ਹਨ। ਜੋਨਸ ਨੇ ਇਹ ਵੀ ਕਿਹਾ ਕਿ ਕੋਵਿਡ -19 ਕਾਰਨ ਹੋਇਆ ਬਰੇਕ ਧੋਨੀ ਲਈ ਲਾਭਕਾਰੀ ਸਿੱਧ ਹੋ ਸਕਦਾ ਹੈ।



ਜੋਨਸ ਨੇ ਕਿਹਾ, 'ਇਸ ਸਮੇਂ ਅਜਿਹਾ ਲੱਗਦਾ ਹੈ ਕਿ ਭਾਰਤੀ ਟੀਮ ਦੇ ਚੋਣਕਾਰ ਕੇ ਐਲ ਰਾਹੁਲ ਅਤੇ ਰਿਸ਼ਭ ਪੰਤ ਦੇ ਨਾਲ ਹਨ। ਪਰ ਮੇਰਾ ਮੰਨਣਾ ਹੈ ਕਿ ਜੇਕਰ ਧੋਨੀ ਆਈਪੀਐਲ 2020 ਵਿੱਚ ਚੰਗਾ ਪ੍ਰਦਰਸ਼ਨ ਕਰਦਾ ਹੈ ਤਾਂ ਉਹ ਟੀਮ ਵਿੱਚ ਵਾਪਸੀ ਕਰ ਸਕਦਾ ਹੈ। ਪਰ ਜੇ ਉਸਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ ਤਾਂ ਉਹ ਫਿਰ ਕਦੇ ਭਾਰਤ ਲਈ ਨਹੀਂ ਖੇਡ ਸਕੇਗਾ।