Nandu Natekar Death: ਭਾਰਤੀ ਬੈਡਮਿੰਟਨ ਖਿਡਾਰੀ ਨੰਦੂ ਨਾਟੇਕਰ ਦਾ ਦਿਹਾਂਤ, ਪੀਐਮ ਮੋਦੀ ਨੇ ਪ੍ਰਗਟਾਇਆ ਦੁੱਖ
ਦਿੱਗਜ਼ ਬੈਡਮਿੰਟਨ ਖਿਡਾਰੀ ਨੰਦੂ ਨਾਟੇਕਰ 1956 ਵਿੱਚ ਸਲੈਂਗੋਰ ਅੰਤਰਰਾਸ਼ਟਰੀ ਟੂਰਨਾਮੈਂਟ ਜਿੱਤ ਕੇ ਕੌਮਾਂਤਰੀ ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਖਿਡਾਰੀ ਬਣੇ ਸੀ।
ਨਵੀਂ ਦਿੱਲੀ: ਸਾਬਕਾ ਭਾਰਤੀ ਬੈਡਮਿੰਟਨ ਖਿਡਾਰੀ ਨੰਦੂ ਨਾਟੇਕਰ ਨੇ ਅੱਜ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਦੀ ਉਮਰ 88 ਸਾਲ ਸੀ। ਨੰਦੂ ਨਾਟੇਕਰ 1956 ਵਿੱਚ ਅੰਤਰਰਾਸ਼ਟਰੀ ਖਿਤਾਬ ਜਿੱਤਣ ਵਾਲੇ ਪਹਿਲੇ ਭਾਰਤੀ ਬੈਡਮਿੰਟਨ ਖਿਡਾਰੀ ਸੀ। ਉਹ ਲੰਬੇ ਸਮੇਂ ਤੋਂ ਬਿਮਾਰ ਸੀ। ਉਨ੍ਹਾਂ ਦੀ ਮੌਤ ਤੋਂ ਬਾਅਦ ਖੇਡ ਜਗਤ ਵਿੱਚ ਸੋਗ ਦੀ ਲਹਿਰ ਹੈ। ਪੀਐਮ ਮੋਦੀ ਨੇ ਵੀ ਉਨ੍ਹਾਂ ਦੀ ਮੌਤ ‘ਤੇ ਦੁੱਖ ਜ਼ਾਹਰ ਕੀਤਾ ਹੈ।
ਪੀਐਮ ਮੋਦੀ ਨੇ ਟਵੀਟ ਕਰਕੇ ਲਿਖਿਆ, “ਸ਼੍ਰੀ ਨੰਦੂ ਨਾਟੇਕਰ ਦਾ ਭਾਰਤ ਦੇ ਖੇਡ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹੈ। ਉਹ ਬੈਡਮਿੰਟਨ ਖਿਡਾਰੀ ਤੇ ਇੱਕ ਮਹਾਨ ਸਲਾਹਕਾਰ ਸੀ। ਉਨ੍ਹਾਂ ਦੀ ਸਫਲਤਾ ਉੱਭਰ ਰਹੇ ਅਥਲੀਟਾਂ ਨੂੰ ਪ੍ਰੇਰਿਤ ਕਰਦੀ ਰਹੀ ਹੈ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਇਸ ਦੁੱਖ ਦੇ ਸਮੇਂ ਮੇਰੀਆਂ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਤੇ ਦੋਸਤਾਂ ਦੇ ਨਾਲ। ਸ਼ਾਂਤੀ।"
Shri Nandu Natekar has a special place in India’s sporting history. He was an outstanding badminton player and a great mentor. His success continues to motivate budding athletes. Saddened by his demise. My thoughts are with his family and friends in this sad hour. Om Shanti.
— Narendra Modi (@narendramodi) July 28, 2021
ਆਪਣੇ ਕਰੀਅਰ ਵਿੱਚ 100 ਤੋਂ ਵੱਧ ਰਾਸ਼ਟਰੀ ਤੇ ਅੰਤਰਰਾਸ਼ਟਰੀ ਖਿਤਾਬ ਜਿੱਤਣ ਵਾਲੇ ਨਾਟੇਕਰ ਉਮਰ ਨਾਲ ਸਬੰਧਤ ਬਿਮਾਰੀਆਂ ਤੋਂ ਪੀੜਤ ਸੀ। ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ 'ਚ ਪੁੱਤਰ ਗੌਰਵ ਤੇ ਦੋ ਬੇਟੀਆਂ ਹਨ। ਗੌਰਵ ਨੇ ਪੀਟੀਆਈ ਨੂੰ ਦੱਸਿਆ, ‘ਉਨ੍ਹਾਂ ਦੀ ਮੌਤ ਘਰ ਵਿੱਚ ਹੀ ਹੋਈ ਤੇ ਅਸੀਂ ਸਾਰੇ ਉਨ੍ਹਾਂ ਦੇ ਨਾਲ ਸੀ। ਉਹ ਪਿਛਲੇ ਤਿੰਨ ਮਹੀਨਿਆਂ ਤੋਂ ਬਿਮਾਰ ਸੀ। ਆਪਣੇ ਸਮੇਂ ਦੇ ਸਭ ਤੋਂ ਪ੍ਰਸਿੱਧ ਖਿਡਾਰੀਆਂ ਚੋਂ ਇੱਕ ਮੰਨੇ ਜਾਂਦੇ ਨਾਟੇਕਰ ਸਾਬਕਾ ਵਿਸ਼ਵ ਦੇ ਤੀਜੇ ਨੰਬਰ ਦੇ ਖਿਡਾਰੀ ਸੀ।
ਪੱਛਮੀ ਮਹਾਰਾਸ਼ਟਰ ਦੇ ਸੰਗਾਲੀ ਵਿਚ ਜਨਮੇ ਨਾਟੇਕਰ ਨੂੰ 1961 ਵਿੱਚ ਵੱਕਾਰੀ ਅਰਜੁਨ ਪੁਰਸਕਾਰ ਦਿੱਤਾ ਗਿਆ। ਨਾਟੇਕਰ ਪਰਿਵਾਰ ਨੇ ਇੱਕ ਬਿਆਨ ਵਿੱਚ ਕਿਹਾ, ‘ਬੜੇ ਦੁੱਖ ਨਾਲ ਦੱਸ ਰਹੇ ਹਾਂ ਕਿ ਸਾਡੇ ਪਿਤਾ ਨੰਦੂ ਨਾਟੇਕਰ ਦਾ 28 ਜੁਲਾਈ 2021 ਨੂੰ ਦਿਹਾਂਤ ਹੋ ਗਿਆ।’ ਬਿਆਨ ਮੁਤਾਬਕ, "ਕੋਵਿਡ-19 ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਸ਼ੋਕ ਸਭਾ ਦਾ ਆਯੋਜਨ ਨਹੀਂ ਕਰਾਂਗੇ। ਕਿਰਪਾ ਕਰਕੇ ਉਨ੍ਹਾਂ ਨੂੰ ਆਪਣੇ ਵਿਚਾਰਾਂ ਅਤੇ ਪ੍ਰਾਰਥਨਾਵਾਂ ਵਿੱਚ ਯਾਦ ਕਰੋ।"
ਇਹ ਵੀ ਪੜ੍ਹੋ: ਪੰਜਾਬੀ ਸਿੰਗਰ Sharry Maan ਨੂੰ ਇੰਗਲੈਂਡ 'ਚ ਮਿਲੀ ਪ੍ਰੇਮਿਕਾ, ਸੋਸ਼ਲ ਮੀਡੀਆ 'ਤੇ ਖੁਦ ਇੰਝ ਦਿੱਤੀ ਜਾਣਕਾਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904