Asian Games 2023: ਅਵਿਨਾਸ਼ ਸਾਬਲੇ ਨੇ 3000 ਮੀਟਰ ਸਟੀਪਲਚੇਜ਼ ਵਿੱਚ ਜਿੱਤਿਆ ਸੋਨ ਤਮਗਾ, ਅਥਲੈਟਿਕਸ 'ਚ ਭਾਰਤ ਦਾ ਪਹਿਲਾ ਸੋਨ ਤਮਗਾ
Asian Games 2023: ਭਾਰਤ ਨੇ ਏਸ਼ੀਆਈ ਖੇਡਾਂ 2023 ਵਿੱਚ ਪੁਰਸ਼ਾਂ ਦੀ 3,000 ਮੀਟਰ ਸਟੀਪਲਚੇਜ਼ ਦੌੜ ਵਿੱਚ ਅਥਲੈਟਿਕਸ ਵਿੱਚ ਆਪਣਾ ਪਹਿਲਾ ਸੋਨ ਤਮਗਾ ਜਿੱਤਿਆ ਹੈ। ਅਵਿਸ਼ਾਨ ਸਾਬਲੇ ਨੇ ਇਹ ਦੌੜ 8:19:53 ਦੇ ਸਮੇਂ ਨਾਲ ਪੂਰੀ ਕੀਤੀ।
Asian Games 2023: ਅੱਜ ਭਾਰਤ 19ਵੀਆਂ ਏਸ਼ੀਆਈ ਖੇਡਾਂ ਦੇ ਅਥਲੈਟਿਕਸ ਮੁਕਾਬਲੇ ਵਿੱਚ ਪਹਿਲਾ ਸੋਨ ਤਮਗਾ ਜਿੱਤਣ ਵਿੱਚ ਸਫ਼ਲ ਰਿਹਾ ਹੈ। ਪੁਰਸ਼ਾਂ ਦੀ 3,000 ਮੀਟਰ ਸਟੀਪਲਚੇਜ਼ ਦੌੜ ਵਿੱਚ ਭਾਰਤ ਦੇ ਅਵਿਨਾਸ਼ ਸਾਬਲੇ ਨੇ 8:19:53 ਦੇ ਸਮਾਂ ਲੈਂਦਿਆਂ ਹੋਇਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਗ਼ਮਾ ਜਿੱਤਿਆ ਹੈ। ਇਸ ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਇਹ 12ਵਾਂ ਸੋਨ ਤਮਗਾ ਹੈ ਅਤੇ ਅਥਲੈਟਿਕਸ ਈਵੈਂਟ ਵਿੱਚ ਉਨ੍ਹਾਂ ਦਾ ਤੀਜਾ ਤਮਗਾ ਹੈ।
ਭਾਰਤ ਨੂੰ ਇਸ ਵਾਰ ਏਸ਼ੀਆਈ ਖੇਡਾਂ ਵਿੱਚ ਐਥਲੈਟਿਕਸ ਯਾਨੀ ਟਰੈਕ ਅਤੇ ਫੀਲਡ ਮੁਕਾਬਲਿਆਂ ਵਿੱਚ ਸਭ ਤੋਂ ਵੱਧ ਤਗਮੇ ਜਿੱਤਣ ਦੀ ਉਮੀਦ ਹੈ। ਅਵਿਨਾਸ਼ ਸਾਬਲੇ ਨੇ ਸੋਨ ਤਮਗਾ ਜਿੱਤ ਕੇ ਉਨ੍ਹਾਂ ਉਮੀਦਾਂ ਨੂੰ ਬਰਕਰਾਰ ਰੱਖਿਆ ਹੈ। ਅਵਿਨਾਸ਼ ਸਾਬਲੇ ਏਸ਼ੀਆਈ ਖੇਡਾਂ ਦੇ ਇਤਿਹਾਸ ਵਿੱਚ 3000 ਮੀਟਰ ਸਟੀਪਲਚੇਜ਼ ਵਿੱਚ ਸੋਨ ਤਮਗਾ ਜਿੱਤਣ ਵਾਲਾ ਪਹਿਲੇ ਭਾਰਤੀ ਪੁਰਸ਼ ਖਿਡਾਰੀ ਵੀ ਬਣ ਗਏ ਹਨ।
ਏਸ਼ੀਆਈ ਖੇਡਾਂ 2023 ਵਿੱਚ ਭਾਰਤ ਨੇ ਪਹਿਲੇ ਸੱਤ ਦਿਨਾਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਸੀ। ਤਮਗਿਆਂ ਦੀ ਗਿਣਤੀ 38 ਤੱਕ ਪਹੁੰਚ ਗਈ ਸੀ, ਜਿਸ ਵਿੱਚ 10 ਸੋਨ ਅਤੇ 14 ਚਾਂਦੀ ਅਤੇ 14 ਕਾਂਸੀ ਦੇ ਤਮਗੇ ਸ਼ਾਮਲ ਸਨ। 8ਵੇਂ ਦਿਨ ਹੁਣ ਤੱਕ ਭਾਰਤ ਦੀ ਝੋਲੀ 'ਚ 2 ਸੋਨ, 2 ਚਾਂਦੀ ਅਤੇ 2 ਕਾਂਸੀ ਦੇ ਤਮਗੇ ਆਏ ਹਨ, ਜਿਸ ਨਾਲ ਕੁੱਲ ਤਮਗਿਆਂ ਦੀ ਗਿਣਤੀ 44 ਹੋ ਗਈ ਹੈ।
ਇਹ ਵੀ ਪੜ੍ਹੋ: India Wins Gold: ਭਾਰਤੀ ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ 'ਚ ਗੋਲਡ ਮੈਡਲ ਕੀਤਾ ਆਪਣੇ ਨਾਂਅ
ਨਿਖਤ ਜ਼ਰੀਨ ਸੋਨ ਤਮਗਾ ਲੈਣ ਤੋਂ ਖੁੰਝੀ
ਸਟਾਰ ਮਹਿਲਾ ਮੁੱਕੇਬਾਜ਼ ਖਿਡਾਰਨ ਨਿਖਤ ਜ਼ਰੀਨ ਨੂੰ ਏਸ਼ੀਆਈ ਖੇਡਾਂ 'ਚ ਮਹਿਲਾਵਾਂ ਦੇ 50 ਕਿਲੋਗ੍ਰਾਮ ਭਾਰ ਵਰਗ ਦੇ ਸੈਮੀਫਾਈਨਲ ਮੁਕਾਬਲੇ 'ਚ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਮੈਚ ਵਿਚ ਨਿਖਤ ਨੂੰ ਥਾਈਲੈਂਡ ਦੀ ਖਿਡਾਰਨ ਤੋਂ 2-3 ਦੇ ਫਰਕ ਨਾਲ ਹਾਰ ਦਾ ਸਾਹਮਣਾ ਕਰਨਾ ਪ ਆ ਅਤੇ ਹੁਣ ਉਨ੍ਹਾਂ ਨੂੰ ਕਾਂਸੀ ਦੇ ਤਮਗੇ ਨਾਲ ਹੀ ਸਬਰ ਕਰਨਾ ਪਿਆ। ਹਾਲਾਂਕਿ ਸੈਮੀਫਾਈਨਲ 'ਚ ਜਗ੍ਹਾ ਬਣਾ ਕੇ ਉਨ੍ਹਾਂ ਨੇ ਸਾਲ 2024 'ਚ ਹੋਣ ਵਾਲੇ ਪੈਰਿਸ ਓਲੰਪਿਕ ਲਈ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਮਹਿਲਾ ਹਾਕੀ ਮੁਕਾਬਲੇ 'ਚ ਭਾਰਤ ਨੇ ਦੱਖਣੀ ਕੋਰੀਆ ਦੀ ਟੀਮ ਖਿਲਾਫ 1-1 ਨਾਲ ਡਰਾਅ ਖੇਡ ਕੇ ਸੈਮੀਫਾਈਨਲ 'ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ।