Asian Games 2023 gold medalist Tajinder Pal Singh Toor : ਏਸ਼ਿਆਈ ਖੇਡਾਂ ਦੇ ਸੋਨ ਤਗ਼ਮਾ ਜੇਤੂ ਤੇਜਿੰਦਰਪਾਲ ਸਿੰਘ ਤੂਰ ਦਾ ਅੱਜ ਜ਼ਿਲ੍ਹਾ ਮੋਗਾ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਦੱਸ ਦੇਈਏ ਕਿ ਭਾਰਤ ਦੇ ਅਨੁਭਵੀ ਅਥਲੀਟ ਤਜਿੰਦਰ ਪਾਲ ਸਿੰਘ ਤੂਰ ਨੇ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਪੁਰਸ਼ਾਂ ਦੇ ਸ਼ਾਟ ਪੁਟ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਉਸ ਨੇ 20.36 ਮੀਟਰ ਥਰੋਅ ਨਾਲ ਸੋਨ ਤਗਮਾ ਜਿੱਤਿਆ। ਇਸ ਸ਼ਾਨਦਾਰ ਜਿੱਤ ਤੋਂ ਬਾਅਦ ਖਿਡਾਰੀ ਆਪਣੇ ਪਿੰਡ ਪੁੱਜਾ। ਇਸ ਦੌਰਾਨ ਤੇਜਿੰਦਰਪਾਲ ਸਿੰਘ ਤੂਰ ਦਾ ਜ਼ਿਲ੍ਹਾ ਮੋਗਾ ਵਿਖੇ ਪਹੁੰਚਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। 



ਇਸ ਮੌਕੇ ਮੋਗਾ ਹਲਕੇ ਦੇ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਸ: ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਜੇ.ਇਲਨਚੇਲੀਅਨ ਉਥੇ ਮੌਜੂਦ ਸਨ। ਤਜਿੰਦਰ ਪਾਲ ਸਿੰਘ ਤੂਰ ਇੱਕ ਭਾਰਤੀ ਸ਼ਾਟ ਪੁਟਰ ਹੈ ਜੋ ਪਹਿਲਾਂ ਵੀ ਗੋਲ਼ਡ ਮੈਡਲ ਹਾਸਿਲ ਕਰ ਚੁੱਕਿਆ ਹੈ। ਤਜਿੰਦਰ ਪਾਲ ਸਿੰਘ ਤੂਰ ਨੂੰ ਭਾਰਤ ਦੇ ਸਭ ਤੋਂ ਵਧੀਆ ਸ਼ਾਟ ਪੁਟਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।





 


ਪੰਜਾਬ ਸਰਕਾਰ ਦਾ ਕੀਤਾ ਧੰਨਵਾਦ


ਇਸ ਮੌਕੇ ਤੇਜਿੰਦਰਪਾਲ ਸਿੰਘ ਤੂਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਵੀ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਦੀ ਮਦਦ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਉਹ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਸਖ਼ਤ ਮਿਹਨਤ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਖਿਡਾਰੀ ਵੀ ਹਾਜ਼ਰ ਸਨ।


 






 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।