ਚੰਡੀਗਰ੍ਹ: ਏਸ਼ਿਆਈ ਖੇਡਾਂ ਦੇ ਦੋਹਰਾ ਸੋਨ ਤਗ਼ਮਾ ਜੇਤੂ ਹਰੀ ਚੰਦ ਦਾ 69 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਹਰੀ ਚੰਦ ਨੇ 1978 ਦੀਆਂ ਏਸ਼ਿਆਈ ਖੇਡਾਂ ਵਿੱਚ ਦੋ ਸੋਨ ਤਗਮੇ ਜਿੱਤੇ ਸਨ। ਉਨ੍ਹਾਂ ਨੇ 1976 ਤੇ 1980 ਦੀਆਂ ਓਲੰਪਿਕ ਖੇਡਾਂ ਵਿੱਚ ਹਿੱਸਾ ਲਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ।


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਏਸ਼ਿਆਈ ਖੇਡਾਂ ਵਿੱਚ ਦੋਹਰਾ ਸੋਨ ਤਗ਼ਮਾ ਜੇਤੂ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਭਾਰਤੀ ਓਲੰਪੀਅਨ ਹਰੀ ਚੰਦ ਜੀ ਦੇ ਦੇਹਾਂਤ ਦੀ ਖ਼ਬਰ ਮਿਲੀ ਹੈ। ਭਾਰਤੀ ਅਥਲੈਟਿਕਸ ਦੀ ਸ਼ਾਨ ਰਹੇ ਹਮੇਸ਼ਾ ਆਪਣੇ ਖੇਡ ਲਈ ਯਾਦ ਕੀਤੇ ਜਾਣਗੇ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਪ੍ਰੇਰਿਤ ਕਰਨਗੇ। ਵਿੱਛੜੀ ਰੂਹ ਨੂੰ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ।






ਰਾਜਾ ਵੜਿੰਗ ਨੇ ਕਿਹਾ ਹੈ ਕਿ ਮੈਂ ਭਾਰਤੀ ਓਲੰਪੀਅਨ ਹਰੀ ਚੰਦ ਦੇ ਦੇਹਾਂਤ ਦੀ ਖਬਰ ਤੋਂ ਦੁਖੀ ਹਾਂ। ਹੁਸ਼ਿਆਰਪੁਰ ਦੇ ਪਿੰਡ ਘੋਰੇਵਾਲ ਦੇ ਵਸਨੀਕ ਹਰੀ ਚੰਦ ਨੇ 1978 ਦੀਆਂ ਏਸ਼ਿਆਈ ਖੇਡਾਂ ਵਿੱਚ ਦੋ ਸੋਨ ਤਗਮੇ (5000 ਮੀਟਰ ਤੇ 10000 ਮੀਟਰ) ਜਿੱਤ ਕੇ ਵਿਸ਼ਵ ਪੱਧਰ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।






ਆਮ ਆਦਮੀ ਪਾਰਟੀ ਨੇ ਵੀ ਹਰੀਚੰਦ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਏਸ਼ਿਆਈ ਖੇਡਾਂ ਵਿੱਚ ਭਾਰਤ ਨੂੰ ਆਪਣੀ ਖੇਡ ਲਈ ਪ੍ਰਸਿੱਧ ਬਣਾਉਣ ਵਾਲੇ ਦੋਹਰੇ ਸੋਨ ਤਮਗਾ ਜੇਤੂ ਹੁਸ਼ਿਆਰਪੁਰ ਜ਼ਿਲ੍ਹੇ ਦੇ ਭਾਰਤੀ ਓਲੰਪੀਅਨ ਹਰੀ ਚੰਦ ਦੇ ਦੇਹਾਂਤ 'ਤੇ ਡੂੰਘਾ ਦੁੱਖ ਹੈ। ਹਰੀ ਚੰਦ ਨੂੰ ਉਨ੍ਹਾਂ ਦੀ ਖੇਡ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ ਤੇ ਸਾਡੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਬਣੇ ਰਹਿਣਗੇ।


ਇਹ ਵੀ ਪੜ੍ਹੋ: ਪੀਐਮ ਮੋਦੀ ਨੇ ਬਾਦਲ ਦੇ ਜਲਦ ਸਿਹਤਮੰਦ ਹੋਣ ਦੀ ਕੀਤੀ ਕਾਮਨਾ, ਸੁਖਬੀਰ ਬਾਦਲ ਨੇ ਸ਼ੁਕਰੀਆ ਕਰਦਿਆਂ ਦਿੱਤਾ ਇਹ ਜਵਾਬ