ਚੰਡੀਗੜ੍ਹ: ਏਸ਼ੀਆਈ ਖੇਡਾਂ 'ਚ ਭਾਰਤ ਨੂੰ ਸੋਨ ਤਮਗਾ ਦੁਆਉਣ ਵਾਲੇ ਮੁੱਕੇਬਾਜ਼ ਡਿੰਗਕੋ ਸਿੰਘ ਦਾ ਦੇਹਾਂਤ ਹੋ ਗਿਆ।ਡਿੰਗਕੋ ਦਾ ਵੀਰਵਾਰ ਨੂੰ ਲੀਵਰ ਦੇ ਕੈਂਸਰ ਨਾਲ ਦੇਹਾਂਤ ਹੋ ਗਿਆ ਹੈ।ਉਹਨਾਂ 42 ਸਾਲਾਂ ਦੀ ਉਮਰ ਵਿੱਚ ਆਖਰੀ ਸਾਹ ਲਏ।ਉਹ ਮਣੀਪੁਰ ਤੋਂ ਸੀ। ਡਿੰਗਕੋ 2017 ਤੋਂ ਇਸ ਬਿਮਾਰੀ ਨਾਲ ਲੜ ਰਹੇ ਸੀ।
ਕੇਂਦਰੀ ਖੇਡ ਮੰਤਰੀ ਕਿਰਨ ਰਿਜਜੂ ਨੇ ਵੀ ਟਵੀਟ ਕਰਕੇ ਉਨ੍ਹਾਂ ਦੀ ਮੌਤ 'ਤੇ ਦੁਖ਼ ਦਾ ਪ੍ਰਗਟਾਵਾ ਕੀਤਾ ਹੈ।ਮੰਤਰੀ ਨੇ ਲਿਖਿਆ," ਮੈਂ ਡਿੰਗਕੋ ਸਿੰਘ ਦੀ ਮੌਤ ਤੋਂ ਬਹੁਤ ਦੁਖੀ ਹਾਂ। ਉਹ ਭਾਰਤ ਦੇ ਹੁਣ ਤੱਕ ਦੇ ਸਭ ਤੋਂ ਬਿਹਤਰੀਨ ਮੁੱਕੇਬਾਜ਼ਾਂ ਵਿੱਚੋਂ ਇੱਕ ਸਨ।''
''ਡਿੰਗਕੋ ਦੇ 1998 ਵਿੱਚ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਤੋਂ ਬਾਅਦ ਮੁੱਕੇਬਾਜ਼ੀ ਬਾਰੇ ਇੱਕ ਲਹਿਰ ਪੈਦਾ ਹੋਈ। ਮੈਂ ਉਨ੍ਹਾਂ ਦੇ ਪਰਿਵਾਰ ਪ੍ਰਤੀ ਆਪਣੀਆਂ ਸੰਵੇਦਨਾਵਾਂ ਪੇਸ਼ ਕਰਦਾ ਹਾਂ। ਡਿੰਗਕੋ ਦੀ ਰੂਹ ਨੂੰ ਸ਼ਾਂਤੀ ਮਿਲੇ।"
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ