Asian Games: ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਭਾਰਤੀ ਖਿਡਾਰੀਆਂ ਨੇ ਇਤਿਹਾਸ ਸਿਰਜਿਆ ਹੈ। ਭਾਰਤੀ ਖਿਡਾਰੀਆਂ ਨੇ ਇਸ ਮਹਾਂਮੁਕਾਬਲੇ ਵਿੱਚ 107 ਤਗ਼ਮੇ ਦੇਸ਼ ਦੀ ਝੋਲੀ ਪਾਏ ਹਨ। ਭਾਰਤ ਨੇ ਹਾਂਗਜ਼ੂ ਖੇਡਾਂ ਵਿੱਚ 28 ਸੋਨ, 38 ਚਾਂਦੀ ਤੇ 41 ਚਾਂਦੀ ਦੇ ਤਗ਼ਮੇ ਜਿੱਤ ਕੇ ‘ਅਬ ਕੀ ਬਾਰ, 100 ਸੇ ਪਾਰ’ ਦੇ ਨਾਅਰੇ ਨੂੰ ਸਫ਼ਲ ਬਣਾ ਦਿੱਤਾ ਹੈ। 



ਏਸ਼ਿਆਈ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਵੱਲੋਂ ਰਿਕਾਰਡ 107 ਤਗ਼ਮੇ ਜਿੱਤਣ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਖਿਡਾਰੀਆਂ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। 


 


 






ਦੱਸ ਦਈਏ ਕਿ ਜਕਾਰਤਾ ਵਿੱਚ ਹੋਈਆਂ ਪਿਛਲੀਆਂ 2018 ਦੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨੇ 70 ਤਗ਼ਮੇ ਜਿੱਤੇ ਸਨ। ਸ਼ੁੱਕਰਵਾਰ ਤੱਕ ਭਾਰਤ ਦੇ ਖ਼ਾਤੇ ਵਿੱਚ 95 ਤਗ਼ਮੇ ਸਨ ਪਰ ਅਥਲੀਟਾਂ ਨੇ ਮੁਕਾਬਲਿਆਂ ਦੇ ਆਖ਼ਰੀ ਦਿਨ ਸ਼ਨੀਵਾਰ ਨੂੰ ਸੋਨੇ ਦੇ ਛੇ, ਚਾਂਦੀ ਦੇ ਚਾਰ ਤੇ ਕਾਂਸੀ ਦੇ ਦੋ ਤਗ਼ਮੇ ਹੋਰ ਜਿੱਤੇ।



ਭਾਰਤੀ ਨਿਸ਼ਾਨੇਬਾਜ਼ਾਂ ਨੇ 22 ਤੇ ਟਰੈਕ ਐਂਡ ਫੀਲਡ ਅਥਲੀਟਾਂ ਨੇ 29 ਤਗ਼ਮਿਆਂ ਦਾ ਯੋਗਦਾਨ ਪਾਇਆ। ਭਾਰਤ ਤਗ਼ਮਾ ਸੂਚੀ ਸਥਾਨ ਵਿੱਚ ਚੌਥੇ ਸਥਾਨ ’ਤੇ ਰਿਹਾ, ਜਦਕਿ ਉਜ਼ਬੇਕਿਸਤਾਨ ਨੂੰ 20 ਸੋਨ ਤਗ਼ਮਿਆਂ ਨਾਲ ਪੰਜਵਾਂ ਸਥਾਨ ਮਿਲਿਆ ਹੈ। ਤਗ਼ਮਾ ਸੂਚੀ ਵਿੱਚ ਚੀਨ ਪਹਿਲੇ, ਜਾਪਾਨ ਦੂਜੇ ਤੇ ਦੱਖਣੀ ਕੋਰੀਆ ਤੀਜੇ ਸਥਾਨ ’ਤੇ ਰਹੇ। ਦੀਵਾਲੀ ਤੋਂ ਪਹਿਲਾਂ ਭਾਰਤੀ ਖਿਡਾਰੀਆਂ ਨੇ 107 ਤਗ਼ਮੇ ਜਿੱਤ ਕੇ ਦੇਸ਼ ਦੀ ਝੋਲੀ ਖੁਸ਼ੀਆਂ ਪਾਈਆਂ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:-


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ