ਨਵੀਂ ਦਿੱਲੀ: ਪੂਰੀ ਦੁਨੀਆ ਵਿੱਚ ਤੇਜ਼ੀ ਨਾਲ ਫੈਲ ਰਹੀ ਕੋਰੋਨਾਵਾਇਰਸ ਦਾ ਕਹਿਰ ਹੁਣ ਕ੍ਰਿਕਟਰਾਂ ਤੱਕ ਵੀ ਪਹੁੰਚ ਗਿਆ ਹੈ। ਆਸਟਰੇਲੀਆਈ ਤੇਜ਼ ਗੇਂਦਬਾਜ਼ ਕੇਨ ਰਿਚਰਡਸਨ ਇਸ ਖ਼ਤਰਨਾਕ ਵਾਇਰਸ ਦਾ ਸ਼ਿਕਾਰ ਹੋ ਗਿਆ ਹੈ। ਇਸ ਕਰਕੇ ਰਿਚਰਡਸਨ ਨਿਊਜ਼ੀਲੈਂਡ ਖਿਲਾਫ ਮੈਚ ਨਹੀਂ ਖੇਡ ਸਕਣਗੇ। ਰਿਚਰਡਸਨ ਇਸ ਸਾਲ ਆਈਪੀਐਲ ਵਿੱਚ ਆਰਸੀਬੀ ਲਈ ਖੇਡਣ ਵਾਲੇ ਸੀ।

ਰਿਪੋਰਟਾਂ ਮੁਤਾਬਕ ਕੇਨ ਰਿਚਰਡਸਨ ਦੱਖਣੀ ਅਫਰੀਕਾ ਦੇ ਆਪਣੇ ਦੌਰੇ ਤੋਂ ਬਾਅਦ ਠੀਕ ਨਹੀਂ ਸੀ। ਉਨ੍ਹਾਂ ਦੇ ਗਲ਼ੇ 'ਚ ਦਰਦ ਸੀ। ਇਸ ਲਈ ਉਨ੍ਹਾਂ ਨੂੰ ਨਿਊਜ਼ੀਲੈਂਡ ਖ਼ਿਲਾਫ਼ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦੇ ਪਹਿਲੇ ਮੈਚ ਤੋਂ ਬਾਹਰ ਕਰ ਦਿੱਤਾ ਗਿਆ। ਰਿਚਰਡਸਨ ਇਸ ਸਮੇਂ ਬਾਕੀ ਟੀਮ ਤੋਂ ਵੱਖ ਹੋ ਗਏ ਹਨ।



ਆਸਟਰੇਲੀਆ ਕ੍ਰਿਕਟ ਦਾ ਕਹਿਣਾ ਹੈ ਕਿ ਸਾਡਾ ਮੈਡੀਕਲ ਸਟਾਫ ਉਨ੍ਹਾਂ ਦਾ ਇਲਾਜ ਕਰ ਰਿਹਾ ਹੈ।



ਇਸ ਦੇ ਨਾਲ ਹੀ ਹਾਲੀਵੁੱਡ ਐਕਟਰ ਟੌਮ ਹੈਂਕਸ ਅਤੇ ਉਨ੍ਹਾਂ ਦੀ ਪਤਨੀ ਰੀਟਾ ਵਿਲਸਨ ਵੀ ਆਸਟਰੇਲੀਆ ਵਿੱਚ ਕੋਰੋਨਾਵਾਇਰਸ ਦੇ ਪੌਜ਼ਟਿਵ ਪਾਏ ਗਏ। ਉਨ੍ਹਾਂ ਨੇ ਟਵਿੱਟਰ 'ਤੇ ਇਸ ਦੀ ਜਾਣਕਾਰੀ ਦਿੱਤੀ ਸੀ।