ਹਰਮਨਪ੍ਰੀਤ ਦੀ ਕਮਾਨ ਹੇਠ ਇੰਗਲੈਂਡ 'ਚ 23 ਸਾਲ ਬਾਅਦ ਇਤਿਹਾਸ ਰਚਣ 'ਤੇ ਸੀਐਮ ਭਗਵੰਤ ਮਾਨ ਵੱਲੋਂ ਵਧਾਈ, ਹਰਮਨ ਨੂੰ ਦੱਸਿਆ 'ਪੰਜਾਬ ਦੀ ਸ਼ਾਨ'
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਤੇ ਆਖਰੀ ਵਨਡੇ ਮੈਚ ਵਿੱਚ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਦਿੱਤਾ। ਇਸ ਤਰ੍ਹਾਂ ਭਾਰਤੀ ਟੀਮ ਨੇ 3 ਵਨਡੇ ਮੈਚਾਂ ਦੀ ਇਹ ਸੀਰੀਜ਼ 3-0 ਨਾਲ ਜਿੱਤ ਲਈ।
INDWvs ENGW 2022 Match: ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਇੰਗਲੈਂਡ ਵਿੱਚ ਇੱਕ ਰੋਜ਼ਾ ਲੜੀ ਜਿੱਤਣ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟੀਮ ਦੀ ਕਪਤਾਨ ਹਰਮਨਪ੍ਰੀਤ ਨੂੰ ਪੰਜਾਬ ਦੀ ਸ਼ਾਨ ਕਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ, ਸ਼ਾਬਾਸ਼…23 ਸਾਲ ਬਾਅਦ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਦੀ ਧਰਤੀ ‘ਤੇ ਇੱਕ ਰੋਜ਼ਾ ਲੜੀ ਜਿੱਤੀ…ਟੀਮ ਦੀ ਕਪਤਾਨ ਪੰਜਾਬ ਦੀ ਸ਼ਾਨ ਹਰਮਨਪ੍ਰੀਤ ਸਮੇਤ ਸਾਰੀ ਟੀਮ ਨੂੰ ਵਧਾਈਆਂ…ਤਿੰਨੋਂ ਮੈਚਾਂ ‘ਚ ਬਹੁਤ ਵਧੀਆ ਖੇਡ ਦਿਖਾਈ…ਕੋਚ ਸਾਹਿਬਾਨ ਨੂੰ ਵੀ ਢੇਰ ਸਾਰੀਆਂ ਵਧਾਈਆਂ…ਭਵਿੱਖ ਲਈ ਸ਼ੁਭਕਾਮਨਾਵਾਂ…ਚੱਕਦੇ ਇੰਡੀਆ…!
ਸ਼ਾਬਾਸ਼…23 ਸਾਲ ਬਾਅਦ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇੰਗਲੈਂਡ ਦੀ ਧਰਤੀ ‘ਤੇ ਇੱਕ ਰੋਜ਼ਾ ਲੜੀ ਜਿੱਤੀ…ਟੀਮ ਦੀ ਕਪਤਾਨ ਪੰਜਾਬ ਦੀ ਸ਼ਾਨ @ImHarmanpreet ਸਮੇਤ ਸਾਰੀ ਟੀਮ ਨੂੰ ਵਧਾਈਆਂ…ਤਿੰਨੋਂ ਮੈਚਾਂ ‘ਚ ਬਹੁਤ ਵਧੀਆ ਖੇਡ ਦਿਖਾਈ…ਕੋਚ ਸਾਹਿਬਾਨ ਨੂੰ ਵੀ ਢੇਰ ਸਾਰੀਆਂ ਵਧਾਈਆਂ…
— Bhagwant Mann (@BhagwantMann) September 25, 2022
ਭਵਿੱਖ ਲਈ ਸ਼ੁਭਕਾਮਨਾਵਾਂ…ਚੱਕਦੇ ਇੰਡੀਆ…! pic.twitter.com/Zb0AdS13DX
ਦੱਸ ਦਈਏ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਜੇ ਤੇ ਆਖਰੀ ਵਨਡੇ ਮੈਚ ਵਿੱਚ ਇੰਗਲੈਂਡ ਨੂੰ 16 ਦੌੜਾਂ ਨਾਲ ਹਰਾ ਦਿੱਤਾ। ਇਸ ਤਰ੍ਹਾਂ ਭਾਰਤੀ ਟੀਮ ਨੇ 3 ਵਨਡੇ ਮੈਚਾਂ ਦੀ ਇਹ ਸੀਰੀਜ਼ 3-0 ਨਾਲ ਜਿੱਤ ਲਈ। ਭਾਰਤ ਦੀਆਂ 169 ਦੌੜਾਂ ਦੇ ਜਵਾਬ 'ਚ ਇੰਗਲੈਂਡ ਦੀ ਟੀਮ 43.4 ਓਵਰਾਂ 'ਚ ਸਿਰਫ 153 ਦੌੜਾਂ 'ਤੇ ਹੀ ਸਿਮਟ ਗਈ।
ਇਹ ਵੀ ਪੜ੍ਹੋ:IND vs AUS: ਰੋਹਿਤ ਨੇ ਜਾਣਬੁੱਝ ਕੇ ਰਿਸ਼ਭ ਪੰਤ ਨੂੰ ਨਹੀਂ ਦਿੱਤਾ ਬੱਲੇਬਾਜ਼ੀ ਦਾ ਮੌਕਾ, ਮੈਚ ਤੋਂ ਬਾਅਦ ਹੋਇਆ ਇਹ ਵੱਡਾ ਖੁਲਾਸਾ
ਦੱਸ ਦਈਏ ਕਿ ਭਾਰਤੀ ਦਿੱਗਜ ਗੇਂਦਬਾਜ਼ ਝੂਲਨ ਗੋਸਵਾਮੀ ਦਾ ਇਹ ਆਖਰੀ ਅੰਤਰਰਾਸ਼ਟਰੀ ਮੈਚ ਸੀ। ਇਹ ਮੈਚ ਜਿੱਤ ਕੇ ਭਾਰਤੀ ਟੀਮ ਝੂਲਨ ਗੋਸਵਾਮੀ ਨੂੰ ਯਾਦਗਾਰ ਵਿਦਾਈ ਦੇਣ 'ਚ ਕਾਮਯਾਬ ਰਹੀ। ਇਸ ਦੇ ਨਾਲ ਹੀ ਝੂਲਨ ਗੋਸਵਾਮੀ ਨੇ ਆਪਣੇ ਆਖਰੀ ਮੈਚ 'ਚ ਸ਼ਾਨਦਾਰ ਗੇਂਦਬਾਜ਼ੀ ਕੀਤੀ। ਉਸ ਨੇ 10 ਓਵਰਾਂ 'ਚ 30 ਦੌੜਾਂ ਦੇ ਕੇ 2 ਖਿਡਾਰੀਆਂ ਨੂੰ ਪੈਵੇਲੀਅਨ ਦਾ ਰਸਤਾ ਦਿਖਾਇਆ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।