ਨਵੀਂ ਦਿੱਲੀ:  ਕੇਂਦਰੀ ਖੇਡ ਅਤੇ ਯੁਵਾ ਮਾਮਲਿਆਂ ਬਾਰੇ ਰਾਜ ਮੰਤਰੀ ਕਿਰਨ ਰਿਜੀਜੂ ਵੀ ਕੋਰੋਨਾਵਾਇਰਸ ਦੀ ਲਪੇਟ 'ਚ ਆ ਗਏ ਹਨ। ਉਹ ਕੋਵਿਡ -19 ਲਈ ਪੌਜ਼ੇਟਿਵ ਟੈਸਟ ਕੀਤੇ ਗਏ ਹਨ। ਰਿਜੀਜੂ ਨੇ ਸ਼ੁੱਕਰਵਾਰ ਨੂੰ ਉਤਰਾਖੰਡ ਵਿਚ ਟੌਹਰੀ ਵਿਖੇ ਕੋਟੀ ਕਲੋਨੀ ਵਿੱਚ ਵਾਟਰ ਸਪੋਰਟਸ ਐਂਡ ਐਡਵੈਂਚਰ ਇੰਸਟੀਚਿਊਟ ਦਾ ਉਦਘਾਟਨ ਕੀਤਾ ਸੀ।


 


ਮੰਤਰੀ ਨੇ ਟਵਿੱਟਰ 'ਤੇ ਐਲਾਨ ਕੀਤੀ ਕਿ, "ਕੋਵਿਡ -19 ਦਾ ਵਾਰ-ਵਾਰ ਟੈਸਟ ਕਰਵਾਉਣ ਤੋਂ ਬਾਅਦ, ਅੱਜ ਮੇਰੀ ਰਿਪੋਰਟ ਪੌਜ਼ੇਟਿਵ ਆਈ ਹੈ। ਮੈਂ ਡਾਕਟਰਾਂ ਦੀ ਸਲਾਹ ਲੈ ਰਿਹਾ ਹਾਂ। ਮੈਂ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਹਾਲ ਹੀ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਨਿਗਰਾਨੀ ਕਰਨ, ਸਵੈ-ਕੁਆਰੰਟੀਨ ਦੀ ਵਰਤੋਂ ਕਰਨ ਅਤੇ ਆਪਣੇ ਆਪ ਨੂੰ ਟੈਸਟ ਕਰਵਾ ਲੈਣ।ਮੈਂ ਸਰੀਰਕ ਤੌਰ 'ਤੇ ਤੰਦਰੁਸਤ ਅਤੇ ਠੀਕ ਹਾਂ। ”


 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ