ਪੜਚੋਲ ਕਰੋ

World Cup 2024: ਅੰਡਰ-19 ਕ੍ਰਿਕੇਟ ਵਰਲਡ ਕੱਪ 'ਚ ਪੰਜਾਬੀ ਨੌਜਵਾਨਾਂ ਨੂੰ ਮਿਲੀ ਜਗ੍ਹਾ, ਆਸਟਰੇਲੀਆ ਦੀ ਟੀਮ ਦਾ ਬਣਨਗੇ ਹਿੱਸਾ

Men's U-19 Cricket World Cup 2024: ਆਸਟਰੇਲੀਆ ਯੂਥ ਸਿਲੈਕਸ਼ਨ ਪੈਨਲ ਨੇ 2024 ਪੁਰਸ਼ ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ 'ਚ ਦੋ ਨੌਜਵਾਨ ਪੰਜਾਬੀ ਖਿਡਾਰੀਆਂ ਹਰਕੀਰਤ ਬਾਜਵਾ ਤੇ ਹਰਜਸ ਸਿੰਘ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ।

Men's U-19 Cricket World Cup 2024: ਆਸਟਰੇਲੀਆ ਦੇ ਯੂਥ ਸਿਲੈਕਸ਼ਨ ਪੈਨਲ (ਵਾਈਐਸਪੀ) ਨੇ ਆਗਾਮੀ 2024 ਪੁਰਸ਼ ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ ਵਿੱਚ ਦੋ ਨੌਜਵਾਨ ਪੰਜਾਬੀ ਖਿਡਾਰੀਆਂ ਹਰਕੀਰਤ ਬਾਜਵਾ ਅਤੇ ਹਰਜਸ ਸਿੰਘ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਇਹ ਚੋਣ ਪਿਛਲੇ ਹਫ਼ਤੇ ਐਲਬਰੀ ਵਿੱਚ ਹੋਈ 2023 ਅੰਡਰ-19 ਪੁਰਸ਼ਾਂ ਦੀ ਕੌਮੀ ਚੈਂਪੀਅਨਸ਼ਿਪ ਦੌਰਾਨ ਕੀਤੀ ਗਈ ਸੀ।

ਅੰਡਰ-19 ਵਿਸ਼ਵ ਕੱਪ ਪਹਿਲਾਂ ਸ਼੍ਰੀਲੰਕਾ 'ਚ ਹੋਣ ਵਾਲਾ ਸੀ ਪਰ ਕੁਝ ਸਮਾਂ ਪਹਿਲਾਂ ਇਸ ਦਾ ਸਥਾਨ ਦੱਖਣੀ ਅਫਰੀਕਾ 'ਚ ਸ਼ਿਫਟ ਕਰ ਦਿੱਤਾ ਗਿਆ ਸੀ। ਹੁਣ ਇਹ 19 ਜਨਵਰੀ ਤੋਂ ਦੱਖਣੀ ਅਫਰੀਕਾ ਵਿੱਚ ਪੰਜ ਸਥਾਨਾਂ 'ਤੇ ਆਯੋਜਿਤ ਕੀਤਾ ਜਾਵੇਗਾ। ਫਾਈਨਲ 11 ਫਰਵਰੀ ਨੂੰ ਬੇਨੋਨੀ ਵਿੱਚ ਹੋਵੇਗਾ। ਭਾਰਤੀ ਮੂਲ ਦੇ ਖਿਡਾਰੀਆਂ ਦਾ ਆਸਟਰੇਲਿਆਈ ਟੀਮ ਵਿੱਚ ਸ਼ਾਮਲ ਹੋਣਾ ਕੋਈ ਅਸਾਧਾਰਨ ਗੱਲ ਨਹੀਂ ਹੈ। ਅੰਡਰ-19 ਵਿਸ਼ਵ ਕੱਪ ਦੇ 2018 ਐਡੀਸ਼ਨ ਦੌਰਾਨ ਜੇਸਨ ਸੰਘਾ ਨੇ ਆਸਟ੍ਰੇਲੀਆ ਦੀ ਅਗਵਾਈ ਕੀਤੀ। ਇਸ ਦੇ ਨਾਲ ਹੀ ਅਰਜੁਨ ਨਾਇਰ ਅਤੇ ਤਨਵੀਰ ਸੰਘਾ ਵੀ ਆਸਟ੍ਰੇਲੀਆ ਦੀ ਨੁਮਾਇੰਦਗੀ ਕਰ ਚੁੱਕੇ ਹਨ। ਹੁਣ ਪੰਜਾਬ ਦੇ ਦੋ ਖਿਡਾਰੀ ਆਸਟ੍ਰੇਲੀਆ ਦੀ ਟੀਮ 'ਚ ਜਗ੍ਹਾ ਬਣਾ ਚੁੱਕੇ ਹਨ।

ਹਰਕੀਰਤ ਸਿੰਘ ਬਾਜਵਾ 2012 ਵਿੱਚ ਆਪਣੇ ਪਰਿਵਾਰ ਸਮੇਤ ਪੰਜਾਬ ਤੋਂ ਮੈਲਬੌਰਨ ਸ਼ਿਫਟ ਹੋ ਗਏ ਸਨ। ਸੱਤ ਸਾਲ ਦੀ ਛੋਟੀ ਉਮਰ ਵਿੱਚ, ਉਸਨੇ ਘਰ ਦੇ ਪਿੱਛੇ ਖੁੱਲੇ ਮੈਦਾਨ ਵਿੱਚ ਆਪਣੇ ਚਾਚੇ ਨਾਲ ਬੱਲੇ ਅਤੇ ਗੇਂਦ ਨਾਲ ਖੇਡਣਾ ਸ਼ੁਰੂ ਕਰ ਦਿੱਤਾ। ਅੰਡਰ-12 ਜ਼ਿਲਾ ਟੀਮ ਤੋਂ ਬਾਹਰ ਰਹਿਣ ਤੋਂ ਲੈ ਕੇ ਅੰਡਰ-19 ਵਿਸ਼ਵ ਕੱਪ ਟੀਮ 'ਚ ਜਗ੍ਹਾ ਬਣਾਉਣ ਤੱਕ ਬਾਜਵਾ ਦਾ ਕ੍ਰਿਕਟ ਸਫਰ ਚੁਣੌਤੀਪੂਰਨ ਅਤੇ ਪ੍ਰੇਰਨਾਦਾਇਕ ਹੈ। ਹਰਕੀਰਤ ਨੂੰ ਆਸਟ੍ਰੇਲੀਆ ਵਿਚ ਲੁਕਿਆ ਹੋਇਆ ਸਪਿਨਰ ਮੰਨਿਆ ਜਾਂਦਾ ਹੈ। ਉਹ ਸੱਜੇ ਹੱਥ ਦਾ ਬੱਲੇਬਾਜ਼ ਅਤੇ ਆਫ ਸਪਿਨ ਗੇਂਦਬਾਜ਼ ਹੈ।

ਹਰਜਸ ਸਿੰਘ ਅੱਠ ਸਾਲ ਦੀ ਉਮਰ ਵਿੱਚ ਸਥਾਨਕ ਭਾਈਚਾਰੇ ਵਿੱਚ ਰੇਵਸਬੀ ਵਰਕਰਜ਼ ਕ੍ਰਿਕੇਟ ਕਲੱਬ ਵਿੱਚ ਸ਼ਾਮਲ ਹੋ ਗਿਆ ਅਤੇ ਇੱਥੋਂ ਹੀ ਉਸਦੇ ਕ੍ਰਿਕਟ ਕਰੀਅਰ ਦੀ ਸ਼ੁਰੂਆਤ ਹੋਈ। ਉਹ ਵਰਤਮਾਨ ਵਿੱਚ ਸਿਡਨੀ ਵਿੱਚ ਰਹਿੰਦਾ ਹੈ ਅਤੇ ਉਸਦੇ ਪਿਤਾ ਟਰੈਵਲ ਏਜੰਸੀ ਦੇ ਕਾਰੋਬਾਰ ਨਾਲ ਜੁੜੇ ਹੋਏ ਹਨ। ਉਹ ਖੱਬੇ ਹੱਥ ਦਾ ਬੱਲੇਬਾਜ਼ ਹੈ। ਹੁਣ ਹਰਜਸ ਜਨਵਰੀ 2024 'ਚ ਹੋਣ ਵਾਲੇ ਅੰਡਰ-19 ਵਿਸ਼ਵ ਕੱਪ 'ਚ ਮੈਦਾਨ 'ਤੇ ਆਪਣਾ ਹੁਨਰ ਦਿਖਾਉਣ ਦੀ ਤਿਆਰੀ ਕਰ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget