Team India: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਸ਼੍ਰੀਲੰਕਾ ਸੀਰੀਜ਼ ਵਿਚਾਲੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਇਹ ਭਾਰਤੀ ਖਿਡਾਰੀ
Team India: ਕ੍ਰਿਕਟ ਜਗਤ ਤੋਂ ਹੈਰਾਨ ਕਰਨ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਸਚਿਨ ਤੇਂਦੁਲਕਰ ਦੇ ਸਭ ਤੋਂ ਚੰਗੇ ਦੋਸਤ ਦਾ
Team India: ਕ੍ਰਿਕਟ ਜਗਤ ਤੋਂ ਹੈਰਾਨ ਕਰਨ ਵਾਲਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੂੰ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਸਚਿਨ ਤੇਂਦੁਲਕਰ ਦੇ ਸਭ ਤੋਂ ਚੰਗੇ ਦੋਸਤ ਦਾ ਵੀਡੀਓ ਹਰ ਪਾਸੇ ਛਾਇਆ ਹੋਇਆ ਹੈ। ਜਿਸ ਨੇ ਇੰਟਰਨੈੱਟ ਉੱਪਰ ਤਰਥੱਲੀ ਮਚਾ ਦਿੱਤੀ ਹੈ। ਦਰਅਸਲ, ਵਾਇਰਲ ਵੀਡੀਓ 'ਚ ਸਾਬਕਾ ਦਿੱਗਜ ਭਾਰਤੀ ਬੱਲੇਬਾਜ਼ ਵਿਨੋਦ ਕਾਂਬਲੀ ਨਜ਼ਰ ਆ ਰਹੇ ਹਨ। ਇਸ ਵੀਡੀਓ ਵਿੱਚ ਉਨ੍ਹਾਂ ਦਾ ਬੁਰਾ ਹਾਲ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ।
ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਵੀਡੀਓ ਵਿੱਚ ਤੁਸੀ ਵੇਖ ਸਕਦੇ ਹੋ ਕਿ ਵਿਨੋਦ ਕਾਂਬਲੀ ਨੂੰ ਤੁਰਨ 'ਚ ਵੀ ਦਿੱਕਤ ਆ ਰਹੀ ਹੈ। ਉਨ੍ਹਾਂ ਨੂੰ ਆਪਣੇ ਪੈਰਾਂ ਨਾਲ ਕਦਮ ਪੁੱਟਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਪੈ ਰਹੀ ਹੈ। ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਹੀ ਵਾਇਰਲ ਵੀਡੀਓ ਨੂੰ ਵੇਖੋ...
ਵਿਨੋਦ ਕਾਂਬਲੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ
ਵਿਨੋਦ ਕਾਂਬਲੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਸਾਲ 2013 'ਚ ਪਹਿਲਾ ਦਿਲ ਦਾ ਦੌਰਾ ਪਿਆ ਸੀ। ਅਗਲੇ ਸਾਲ ਉਨ੍ਹਾਂ ਦੀ ਐਂਜੀਓਪਲਾਸਟੀ ਦੀ ਸਰਜਰੀ ਹੋਈ ਪਰ ਕਈ ਸਾਲਾਂ ਤੋਂ ਅਜਿਹੀਆਂ ਖਬਰਾਂ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਜਿਸ 'ਚ ਕਿਹਾ ਗਿਆ ਹੈ ਕਿ ਵਿਨੋਦ ਕਾਂਬਲੀ ਵੀ ਡਿਪ੍ਰੈਸ਼ਨ ਦਾ ਸ਼ਿਕਾਰ ਹਨ। ਜਿਸ ਕਾਰਨ ਵਿਨੋਦ ਕਾਂਬਲੀ ਜਨਤਕ ਤੌਰ ਅਤੇ ਸੋਸ਼ਲ ਮੀਡੀਆ ਤੋਂ ਦੂਰ ਰਹਿੰਦੇ ਹਨ।
According to reports, former India batsman #VinodKambli is facing serious #healthissues. Cricket fans were shocked to see a video of Kambli struggling to walk, which raised concerns for his well-being.
— Mid Day (@mid_day) August 6, 2024
In the footage, Kambli is seen having difficulty staying upright while… pic.twitter.com/J5E1jla6qU
ਸਚਿਨ ਤੇਂਦੁਲਕਰ ਦਾ ਸਭ ਤੋਂ ਚੰਗਾ ਦੋਸਤ ਸੀ ਵਿਨੋਦ ਕਾਂਬਲੀ
ਭਾਰਤੀ ਕ੍ਰਿਕਟ 'ਚ ਭਗਵਾਨ ਦਾ ਦਰਜਾ ਹਾਸਲ ਕਰਨ ਵਾਲੇ ਸਚਿਨ ਤੇਂਦੁਲਕਰ ਅਤੇ ਟੀਮ ਇੰਡੀਆ ਦੇ ਸਾਬਕਾ ਬੱਲੇਬਾਜ਼ ਵਿਨੋਦ ਕਾਂਬਲੀ ਨੇ ਸਕੂਲੀ ਕ੍ਰਿਕਟ 'ਚ ਰਿਕਾਰਡ ਤੋੜ ਸਾਂਝੇਦਾਰੀ ਕੀਤੀ ਸੀ। ਵਿਨੋਦ ਕਾਂਬਲੀ ਅਤੇ ਸਚਿਨ ਤੇਂਦੁਲਕਰ 1991 ਤੋਂ 2000 ਤੱਕ ਅੰਤਰਰਾਸ਼ਟਰੀ ਪੱਧਰ 'ਤੇ ਇਕੱਠੇ ਕਾਫੀ ਕ੍ਰਿਕਟ ਖੇਡ ਚੁੱਕੇ ਹਨ।
ਦੋਵੇਂ ਦਿੱਗਜ ਖਿਡਾਰੀ ਕ੍ਰਿਕਟ ਜਗਤ 'ਚ ਇਕ-ਦੂਜੇ ਦੇ ਸਭ ਤੋਂ ਚੰਗੇ ਦੋਸਤ ਮੰਨੇ ਜਾਂਦੇ ਸਨ ਪਰ ਇਸ ਤੋਂ ਬਾਅਦ ਵਿਨੋਦ ਕਾਂਬਲੀ ਨੇ ਸਚਿਨ ਤੇਂਦੁਲਕਰ ਨੂੰ ਲੈ ਕੇ ਕਈ ਵਾਰ ਵਿਵਾਦਿਤ ਬਿਆਨ ਦਿੱਤੇ। ਜਿਸ ਤੋਂ ਬਾਅਦ ਸਚਿਨ ਤੇਂਦੁਲਕਰ ਅਤੇ ਵਿਨੋਦ ਕਾਂਬਲੀ ਨੂੰ ਕਈ ਦਹਾਕਿਆਂ ਤੱਕ ਇਕੱਠੇ ਨਹੀਂ ਦੇਖਿਆ ਗਿਆ।