ਨਵੀਂ ਦਿੱਲੀ: ਫਿਲਮ ਐਕਟਰਸ ਨਗਮਾ ਨੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦੀ 5 ਸਾਲ ਦੀ ਧੀ ਨੂੰ ਬਲਾਤਕਾਰ ਦੀ ਧਮਕੀ ਮਿਲਣ 'ਤੇ ਟਵੀਟ ਕਰਕੇ ਪ੍ਰਤੀਕਿਰਿਆ ਦਿੱਤੀ ਹੈ। ਇੱਕ ਖ਼ਬਰ ਦਾ ਲਿੰਕ ਸ਼ੇਅਰ ਕਰਦਿਆਂ ਨਗਮਾ ਨੇ ਟਵੀਟ ਵਿਚ ਲਿਖਿਆ, “ਇੱਕ ਦੇਸ਼ ਵਜੋਂ ਕਿੱਥੇ ਖੜੇ ਹਾਂ। ਇਹ ਸ਼ਰਮਨਾਕ ਹੈ ਕਿ ਆਈਪੀਐਲ ਵਿੱਚ ਕੇਕੇਆਰ ਵਲੋਂ ਚੇਨਈ ਸੁਪਰ ਕਿੰਗਜ਼ ਨੂੰ ਹਰਾਉਣ ਤੋਂ ਬਾਅਦ ਲੋਕਾਂ ਨੇ ਧੋਨੀ ਦੀ 5 ਸਾਲ ਦੀ ਬੇਟੀ ਨਾਲ ਬਲਾਤਕਾਰ ਦੀ ਧਮਕੀ ਦਿੱਤੀ। ਮਿਸਟਰ ਪ੍ਰਧਾਨ ਮੰਤਰੀ ਸਾਡੇ ਦੇਸ਼ ਵਿਚ ਕੀ ਹੋ ਰਿਹਾ ਹੈ?” ਇਸ ਦੇ ਨਾਲ ਹੀ ਨਗਮਾ ਨੇ ਹੈਸ਼ਟੈਗ ਵਿਚ ਬੇਟੀ ਬਚਾਓ-ਬੇਟੀ ਪੜ੍ਹਾਓ ਦਾ ਸਲੋਗਨ ਵੀ ਲਿਖਿਆ।

ਦਰਅਸਲ, ਚੇਨਈ ਦੀ ਟੀਮ ਕੇਕੇਆਰ ਤੋਂ ਹਾਰ ਜਾਣ ਤੋਂ ਬਾਅਦ ਮਹਿੰਦਰ ਸਿੰਘ ਧੋਨੀ ਦੀ ਪਤਨੀ ਸਾਕਸ਼ੀ ਧੋਨੀ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਟ੍ਰੋਲਰਸ ਨੇ ਉਸ ਦੀ 5 ਸਾਲਾ ਧੀ ਜੀਵਾ ਨਾਲ ਬਲਾਤਕਾਰ ਦੀ ਧਮਕੀ ਦਿੱਤੀ। ਫਿਲਮੀ ਅਭਿਨੇਤਰੀ ਨਗਮਾ ਇਸ ਘਟਨਾ 'ਤੇ ਪ੍ਰਤੀਕ੍ਰਿਆ ਦੇ ਰਹੀ ਸੀ। ਬਲਾਤਕਾਰ ਦੀ ਧਮਕੀ ਤੋਂ ਬਾਅਦ ਸਾਬਕਾ ਗੇਂਦਬਾਜ਼ ਇਰਫਾਨ ਪਠਾਨ, ਰਾਜ ਸਭਾ ਸੰਸਦ ਪ੍ਰਿਅੰਕਾ ਚਤੁਰਵੇਦੀ ਸਮੇਤ ਕਈ ਲੋਕਾਂ ਨੇ ਇਸ ਦੀ ਅਲੋਚਨਾ ਕੀਤੀ ਹੈ।


ਦੱਸ ਦਈਏ ਕਿ ਬੁੱਧਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੇ ਧੋਨੀ ਦੀ ਕਪਤਾਨੀ ਵਿਚ ਚੇਨਈ ਸੁਪਰ ਕਿੰਗਜ਼ ਨੂੰ ਮੈਚ ਵਿਚ 168 ਦੌੜਾਂ ਦਾ ਟੀਚਾ ਦਿੱਤਾ ਸੀ। ਇਸ ਟੀਚੇ ਦਾ ਪਿੱਛਾ ਕਰਦਿਆਂ ਚੇਨਈ ਦੀ ਟੀਮ 157 ਦੌੜਾਂ ਹੀ ਬਣਾ ਸਕੀ ਅਤੇ 10 ਦੌੜਾਂ ਨਾਲ ਹਾਰ ਗਈ। ਇਸ ਮੈਚ ਵਿੱਚ ਧੋਨੀ 12 ਗੇਂਦਾਂ ਵਿੱਚ 11 ਦੌੜਾਂ ਹੀ ਬਣਾ ਸਕਿਆ। ਜਿਸ ਤੋਂ ਨਾਰਾਜ਼ ਟ੍ਰੋਲਜ਼ ਨੇ ਸੋਸ਼ਲ ਮੀਡੀਆ 'ਤੇ ਅਜਿਹੀਆਂ ਧਮਕੀਆਂ ਅਤੇ ਅਪਸ਼ਬਦਾਂ ਨੂੰ ਪੋਸਟ ਕਰਨਾ ਸ਼ੁਰੂ ਕਰ ਦਿੱਤਾ।

ਅਦਾਕਾਰਾ ਸਨਾ ਖ਼ਾਨ ਨੇ ਕੀਤਾ ਫ਼ਿਲਮ ਇੰਡਸਟਰੀ ਛੱਢਣ ਦਾ ਐਲਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904